ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੰਮੇਲਨ ਦਾ ਅੱਜ ਹੈ ਦੂਜਾ ਦਿਨ
ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਨਾਲ ਹੋਵੇਗੀ ਸੈਸ਼ਨ ਦੀ ਸਮਾਪਤੀ
ਚੰਡੀਗੜ੍ਹ,18ਫਰਵਰੀ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ ਦੋ ਰੋਜ਼ਾ ਰਾਸ਼ਟਰੀ ਸੰਮੇਲਨ ਦਾ ਅੱਜ ਦੂਜਾ ਦਿਨ ਹੈ, ਇਸ ਸੰਮੇਲਨ ਦਿੱਲੀ ਦੇ ਭਾਰਤ ਮੰਡਪਮ ‘ਚ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਮੀਟਿੰਗ ਸਵੇਰੇ 10 ਵਜੇ ਵੀਡੀਓ ਪੇਸ਼ਕਾਰੀ ਨਾਲ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਸਵੇਰੇ ਕਰੀਬ 10:10 ਵਜੇ ਮੀਟਿੰਗ ਵਿੱਚ ਇੱਕ ਹੋਰ ਪ੍ਰਸਤਾਵ ਰੱਖਿਆ ਜਾਵੇਗਾ। ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵੀ ਹੋਵੇਗੀ। ਇਸ ਮੀਟਿੰਗ ਵਿੱਚ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਣਗੇ। ਇਸ ਬੈਠਕ ‘ਚ ਨਰਿੰਦਰ ਮੋਦੀ ਅਤੇ ਜੇਪੀ ਨੱਡਾ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸੈਸ਼ਨ ਦੀ ਸਮਾਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨਾਲ ਹੋਵੇਗੀ।























