• Latest
  • Trending
ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

3 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

10 seconds ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

14 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

February 19, 2024
in ਖਬਰਾਂ, ਚੰਡੀਗੜ੍ਹ, ਪੰਜਾਬ, ਲੁਧਿਆਣਾ
ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

ਕਾਰਜਕਾਰਨੀ ਕਮੇਟੀ ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ

ਲੁਧਿਆਣਾ 19 ਫਰਵਰੀ (ਵਿਸ਼ਵ ਵਾਰਤਾ):- 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾਃ ਸ਼ਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੇ ਅਹੁਦੇ ਲਈ ਡਾਃ ਗੁਰਇਕਬਾਲ ਸਿੰਘ ਨੇ ਕਾਗ਼ਜ਼ ਦਾਖ਼ਲ ਕੀਤੇ ਹਨ।

ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਮੀਤ ਪ੍ਰਧਾਨ ਲਈ ਭਗਵੰਤ ਸਿੰਘ (ਡਾ.), ਗੁਰਚਰਨ ਕੌਰ ਕੋਚਰ(ਡਾ.) ਤ੍ਰੈਲੋਚਨ ਲੋਚੀ, ਮਦਨ ਵੀਰਾ ਤੇ ਇਕਬਾਲ ਸਿੰਘ ਗੋਂਦਾਰਾ (ਡਾ.) (ਪੰਜਾਬੋਂ ਬਾਹਰ) ਤੋਂ ਇਲਾਵਾ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਲਈ ਗੁਰਵਿੰਦਰ ਸਿੰਘ ਅਮਨ ਰਾਜਪੁਰਾ,ਦੀਪ ਜਗਦੀਪ ਸਿੰਘ ਲੁਧਿਆਣਾ,ਕੇ ਸਾਧੂ ਸਿੰਘ ਮੁੱਲਾਂਪੁਰ,ਸਹਿਜਪ੍ਰੀਤ ਸਿੰਘ ਮਾਂਗਟ ਲੁਧਿਆਣਾ,ਬਲਜੀਤ ਪਰਮਾਰ (ਮੁੰਬਈ), ਹਰਦੀਪ ਢਿੱਲੋਂ ਅਬੋਹਰ,ਡਾ.ਸਰਘੀ ਅੰਮ੍ਰਿਤਸਰ,ਪਰਮਜੀਤ ਕੌਰ ਮਹਿਕ ਲੁਧਿਆਣਾ,ਜਗਦੀਸ਼ ਰਾਏ ਕੁੱਲਰੀਆਂ ਮਾਨਸਾ,ਹਰਵਿੰਦਰ ਸਿੰਘ ਗੁਲਾਬਾਸੀ ਚੰਡੀਗੜ੍ਹ,ਡਾ. ਨਾਇਬ ਸਿੰਘ ਮੰਡੇਰ ਰਤੀਆ ਹਰਿਆਣਾ (ਪੰਜਾਬੋਂ ਬਾਹਰ), ਰੋਜ਼ੀ ਸਿੰਘ ਫ਼ਤਹਿਗੜ੍ਹ ਚੂੜੀਆਂ,ਕਰਮਜੀਤ ਸਿੰਘ ਕੁੱਟੀ ਐਡਵੋਕੇਟ ਬਠਿੰਡਾ,ਡਾ.ਨਰੇਸ਼ ਕੁਮਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਸਮੁੱਚੇ ਮੈਂਬਰ ਸਾਹਿਬਾਨ ਨੇ ਪੰਜਾਬੀ ਸਾਹਿਤ ਅਕਾਦਮੀ ਦੀ ਅਮੀਰ ਸਾਹਿਤਕ ਤੇ ਅਕਾਦਮਿਕ ਵਿਰਾਸਤ ਨੂੰ ਕਾਇਮ ਰੱਖਣ ਤੇ ਪ੍ਰਫੁੱਲਿਤ ਕਰਨ ਦੇ ਮਨੋਰਥ ਨਾਲ ਲੜੀ ਜਾਵੇਗੀ। ਡਾ. ਦੀਪਕ ਮਨਮੋਹਨ ਸਿੰਘ ਨੇ ਕਿਹਾ ਕਿ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਾਲੀ ਟੀਮ ਨੇ ਪਿਛਲੇ ਦੋ ਸਾਲਾਂ ਵਿਚ ਅਕਾਡਮੀ ਨੇ ਇਸ ਮਹਾਨ ਸੰਸਥਾ ਦੇ ਮੋਢੀਆਂ ਤੇ ਵਡੇਰਿਆਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਦਿਆਂ ਬਹੁਤ ਸਾਰੇ ਉਹ ਕਾਰਜ ਕੀਤੇ ਹਨ ਜੋ ਚਿਰਾਂ ਤੋਂ ਰੁਕੇ ਹੋਏ ਸਨ।
ਉਨ੍ਹਾਂ ਕਿਹਾ ਕਿ ਨਾ ਸਿਰਫ਼ ਅਕਾਡਮੀ ਦੀ ਇਸ ਟੀਮ ਨੇ ਸਾਹਿਤਕ ਤੇ ਅਕਾਦਮਿਕ ਕਾਰਜਾਂ ਵਿਚ ਚੋਖਾ ਵਾਧਾ ਕੀਤਾ ਬਲਕਿ ਮਾਂ-ਬੋਲੀ ਨੂੰ ਤਕਨੀਕ ਦੇ ਹਾਣ ਦਾ ਬਣਾਉਣ ਲਈ ਉਚੇਚੇ ਉਪਰਾਲੇ ਕੀਤੇ। ਜਿਸ ਨਾਲ ਅਕਾਡਮੀ ਦੀ ਵਿਲੱਖਣ ਗਿਆਨ ਖ਼ਜ਼ਾਨੇ ਨਾਲ ਭਰਪੂਰ ਲਾਇਬ੍ਰੇਰੀ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀ ਲੇਖਕਾਂ ਤੇ ਸਾਹਿਤ ਪ੍ਰੇਮੀਆਂ ਦੀ ਪਹੁੰਚ ਵਿਚ ਆਈ। ਉਨ੍ਹਾਂ ਕਿਹਾ ਕਿ ਇਸ ਅਨਮੋਲ ਖ਼ਜ਼ਾਨੇ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿਚ ਨਵੀਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਕਾਰਜ ਨੂੰ ਜਾਰੀ ਰੱਖਣ ਲਈ ਇਸ ਟੀਮ ਨੂੰ ਇਕ ਵਾਰ ਫੇਰ ਮੌਕਾ ਦੇਣਾ ਲਾਜ਼ਮੀ ਹੈ।
ਇਸ ਮੌਕੇ ਸਾਰੇ ਹਾਜ਼ਰ ਲੇਖਕਾਂ ਨੇ ਪਿਛਲੇ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਕਾਰਜਕਾਰਨੀ ਮੈਂਬਰ ਸੁਖਜੀਤ ਮਾਛੀਵਾੜਾ ਦੇ ਅਚਾਨਕ ਦੇਹਾਂਤ ਤੇ ਉਸ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਗੁਰਭਜਨ ਗਿੱਲ ਨੇ ਸਮੂਹ ਲੇਖਕਾਂ ਨੂੰ ਅਪੀਲ ਕੀਤੀ ਕਿ ਵਿੱਛੜੇ ਮਿੱਤਰ ਪਿਆਰੇ ਨੂੰ ਸ਼ਰਧਾ ਸੁਮਨ ਭੇਂਟ ਕਰਨ ਲਈ ਸਭ ਦੋਸਤ 21 ਫਰਵਰੀ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ (ਲੁਧਿਆਣਾ)ਵਿਖੇ ਦੁਪਹਿਰ 12ਵਜੇ ਤੋਂ 1ਵਜੇ ਤੀਕ ਜ਼ਰੂਰ ਪੁੱਜਣ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਨੇ ਕਿਹਾ ਕਿ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਆਪਣੀ ਵਿਲੱਖਣ ਸਾਹਿਤਕ ਤੇ ਅਕਾਦਮਿਕ ਰਿਵਾਇਤ ਲਈ ਜਾਣੀ ਜਾਂਦੀ ਹੈ। ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਾਲੀ ਟੀਮ ਨੇ ਅਕਾਡਮੀ ਦੀ ਸਾਹਿਤਕ ਪਰੰਪਰਾ ਤੇ ਆਧੁਨਿਕ ਤਕਨੀਕ ਵਿਚਾਲੇ ਪੁਲ ਉਸਰਾਦਿਆਂ ਆਪਣੀ ਪ੍ਰਬੰਧਕੀ ਸੂਝ ਨਾਲ ਅਕਾਡਮੀ ਦੀ ਬੁਨਿਆਦ ਨੂੰ ਮਜ਼ਬੂਤ ਕੀਤਾ ਹੈ। ਇਸ ਮਜ਼ਬੂਤੀ ਨੂੰ ਕਾਇਮ ਰੱਖਣ ਲਈ ਸਮੂਹ ਪੰਜਾਬੀ ਲੇਖਕ ਭਾਈਚਾਰਾ ਡਾ. ਜੌਹਲ ਦੀ ਅਗਵਾਈ ਵਾਲੇ ਅਦਬੀ ਕਾਫ਼ਲੇ ਦੇ ਭਰਪੂਰ ਸਮਰਥਨ ਵਿਚ ਆ ਗਿਆ ਹੈ। ਇਸ ਮੌਕੇ ਚੋਣਾਂ ਵਿੱਚ ਉਤਾਰੀ ਟੀਮ ਨੂੰ ਸਹਿਯੋਗ ਦੇਣ ਲਈ ਡਾ. ਨਿਰਮਲ ਜੌੜਾ, ਨਵਾਂ ਜ਼ਮਾਨਾ ਦੇ ਮੈਗਜ਼ੀਨ ਸੰਪਾਦਕ ਡਾ. ਹਰਜਿੰਦਰ ਸਿੰਘ ਅਟਵਾਲ,ਆਪਣੀ ਆਵਾਜ਼ ਦੇ ਮੁੱਖ ਸੰਪਾਦਕ ਸੁਰਿੰਦਰ ਸਿੰਘ ਸੁੱਨੜ, ਡਾ. ਓਮਿੰਦਰ ਜੌਹਲ, ਚੰਡੀਗੜ੍ਹ ਤੋਂ ਡਾ. ਸਵੈਰਾਜ ਸੰਧੂ, ਡਾ. ਨਿਰਮਲ ਸਿੰਘ ਬਾਸੀ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਸਿੰਘ ਗਿੱਲ, ਇੰਦਰਜੀਤਪਾਲ ਕੌਰ ਭਿੰਡਰ,ਅਮਰਜੀਤ ਸ਼ੇਰਪੁਰੀ ਤੇ ਸਰਬਜੀਤ ਵਿਰਦੀ ਸਮੇਤ ਕਈ ਉੱਘੇ ਲੇਖਕ ਹਾਜ਼ਰ ਸਨ।

ਡਾ. ਲਖਵਿੰਦਰ ਸਿੰਘ ਜੌਹਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਸੀਂ ਆਪਣਾ ਆਪਣਾ 22 ਨੁਕਾਤੀ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ ਜਿਸ ਤੋਂ ਸਾਡਾ ਮਨੋਰਥ ਸਪੱਸ਼ਟ ਹੈ ਕਿ ਸਾਡਾ ਸਾਹਿਤਕ ਕਾਫ਼ਲਾ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਾਂ ਨੂੰ ਬਿਹਤਰ ਕਰਨ, ਇਸ ਦੀ ਮੌਜੂਦਾ ਅਵਸਥਾ ਵਿਚ ਜ਼ਮੀਨੀ ਸੁਧਾਰ ਕਰਨ ਤੋਂ ਲੈ ਕੇ ਅਕਾਡਮੀ ਦੇ ਸਾਹਿਤਕ ਤੇ ਅਕਾਦਮਿਕ ਪਛਾਣ ਨੂੰ ਹੋਰ ਗੂੜ੍ਹਾ ਕਰਨਾ ਹੈ। ਅਸੀਂ ਸਮੂਹ ਲੇਖਕ ਮੈਂਬਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੇ ਮਨੋਰਥ ਪੱਤਰ ‘ਤੇ ਮੋਹਰ ਲਾ ਕੇ ਸਾਡੇ ਵਿਸ਼ਵਾਸ ਤੇ ਪੰਜਾਬੀ ਸਾਹਿੱਤ ਅਕਾਡਮੀ ਦੀ ਸਰਬ-ਉੱਚਤਾ ਲਈ ਵਿੱਢੇ ਕਾਰਜਾਂ ਨੂੰ ਜਾਰੀ ਰੱਖਣ ਵਿਚ ਸਾਡਾ ਸਹਿਯੋਗ ਕਰਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Most Popular

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
2 days ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 