• Latest
  • Trending
ਮੁੱਖ ਮੰਤਰੀ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ

8 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

20 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

8 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

9 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

10 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

10 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

10 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

10 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

11 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ

July 30, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ

– ਪੀੜਤਾਂ ਨੂੰ ਵਿੱਤੀ ਇਮਦਾਦ ਦੇਣ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ
– ਮਿ੍ਰਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
– ਜ਼ਖਮੀਆਂ ਲਈ ਵੀ ਮੁਆਵਜ਼ਾ ਐਲਾਨਿਆ
ਚੰਡੀਗੜ, 30 ਜੁਲਾਈ (ਵਿਸ਼ਵ ਵਾਰਤਾ)- ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿੳੂਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਕਮਿਸ਼ਨ ਦੀ ਰਿਪੋਰਟ ਵਿਚਾਰਨ ਕਰਨ ਤੋਂ ਪਹਿਲਾਂ ਇਸ ਨੂੰ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਕਾਨੂੰਨੀ ਤੌਰ ’ਤੇ ਘੋਖਿਆ ਗਿਆ ਹੈ।
ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨਾਂ ਵਿਅਕਤੀਆਂ ’ਤੇ ਇਨਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨਾਂ ਘਟਨਾਵਾਂ ਵਿੱਚ ਸ਼ਾਮਲ ਜਿਨਾਂ ਪੁਲੀਸ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਨਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ।
ਇਹ ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਹੋਰ ਵੱਖ-ਵੱਖ ਮਾਮਲਿਆਂ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਜਿਨਾਂ ਮਾਮਲਿਆਂ ਨੂੰ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤੱਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ।
ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ।
ਉਨਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।
ਰਿਪੋਰਟ ਦੇ ਪਹਿਲੇ ਹਿੱਸੇ ਵਿੱਚ ਕਮਿਸ਼ਨ ਨੇ 01 ਜੂਨ, 2015, 26 ਸਤੰਬਰ, 2015 ਅਤੇ 12 ਅਕਤੂਬਰ, 2015 ਦੇ ਨੇੜਲੇ ਸਮੇਂ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੂੰ ਆਪਣੀ ਜਾਂਚ ਵਿੱਚ ਸ਼ਾਮਲ ਕੀਤਾ ਹੈ। ਇਸ ਤਰਾਂ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਸਮੇਤ ਪੁਲੀਸ ਦੀ ਕਾਰਵਾਈ ਨੂੰ ਜਾਂਚ ਦਾ ਹਿੱਸਾ ਬਣਾਇਆ ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਅਤੇ ਹੋਰ ਕਈ ਜ਼ਖਮੀ ਹੋ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੀੜਤ ਵਿਅਕਤੀਆਂ ਨੂੰ ਕਮਿਸ਼ਨ ਵੱਲੋਂ ਵਿੱਤੀ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀਆਂ ਸਿਫਾਰਸ਼ਾਂ ਪ੍ਰਤੀ ਸਰਕਾਰ ਨੇ ਪੂਰੀ ਤਰਾਂ ਸਹਿਮਤੀ ਪ੍ਰਗਟਾਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮਿ੍ਰਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਅਜੀਤ  ਸਿੰਘ ਜੋ ਜੀਵਨ ਭਰ ਲਈ ਨਕਾਰਾ ਹੋ ਗਏ ਸਨ, ਲਈ ਮੁਆਵਜ਼ਾ ਵੀ 40 ਲੱਖ ਰੁਪਏ ਤੋਂ ਵਧਾਕੇ 60 ਲੱਖ ਰੁਪਏ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਜੀਤ ਸਿੰਘ ਨੂੰ ਇਲਾਜ ’ਤੇ ਆਉਣ ਵਾਲੇ ਖਰਚ ਦੀ ਪ੍ਰਤੀਪੂਰਤੀ ਕਰਨ ਦੇ ਨਾਲ-ਨਾਲ ਦੇਖਭਾਲ ਲਈ ਇਕ ਅਟੈਂਡੈਂਟ ਵੀ ਉਪਲਬਧ ਕਰਵਾਇਆ  ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ਼ ਪੈਦਾ ਕਰਨ ਦੇ ਯਤਨਾਂ ਵਜੋਂ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਇਸ ਮੰਦਭਾਗੀ ਘਟਨਾ ਵਿਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਉਨਾਂ ਨੂੰ ਵਾਪਸ ਨਹੀਂ ਲਿਆਇਆ ਜਾ ਸਕਦਾ ਪਰ ਪੰਜਾਬ ਸਰਕਾਰ ਵਲੋਂ ਆਪਣੇ ਯਤਨਾਂ ਨਾਲ ਲੋਕਾਂ ਵਿੱਚ ਨਿਆਂ ਵਿਵਸਥਾ ਪ੍ਰਤੀ ਵਿਸ਼ਵਾਸ਼ ਬਹਾਲੀ ਦੇ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਲੋਂ ਆਪਣੀ ਪਹਿਲੀ ਰਿਪੋਰਟ ਵਿੱਚ ਉਸ ਸਮੇਂ ਕੋਟਕਪੂਰਾ ਦੇ ਐਸ.ਡੀ.ਐਮ. ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਜਦਕਿ ਜਿਹੜੇ ਪੁਲਿਸ ਅਧਿਕਾਰੀ ਕਿਸੇ ਅਪਰਾਧਿਕ ਕਾਰਵਾਈ ਲਈ ਜ਼ਿੰਮੇਵਾਰ ਨਹੀਂ ਸਨ, ਉਹ ਕਿਸੇ ਪੁਲਿਸ ਕਾਰਵਾਈ ਲਈ ਜ਼ਿੰਮੇਵਾਰ ਨਹੀਂ ਸਨ। ਉਨਾਂ ਕਿਹਾ ਕਿ ਕੁਝ ਪੁਲਿਸ ਅਧਿਕਾਰੀ ਬੇਅਦਬੀ ਦੀਆਂ ਘਟਨਾਵਾਂ ਤੋਂ ਇਲਾਵਾ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਬਲ ਦੀ ਵਰਤੋਂ ਕਰਨ ਸਬੰਧੀ ਦਰਜ ਕੇਸਾਂ ਦੀ ਯੋਗ ਤੇ ਨਿਰਪੱਖ ਜਾਂਚ ਨਾ ਕਰਨ ਦੇ ਜ਼ਿੰਮੇਵਾਰ ਪਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੇ ਅਧਿਕਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਕਮਿਸ਼ਨ ਵੱਲੋਂ ਖਾਸ ਤੌਰ ’ਤੇ ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰਿਆਰਜੀਤ ਸਿੰਘ ਤੇ ਐਸ.ਪੀ. ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਉਨਾਂ ਦੇ ਨਾਂ ਪੁਲੀਸ ਸਟੇਸ਼ਨ ਬਾਜਾਖਾਨਾ ਵਿਖੇ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਸ਼ਾਮਲ ਕਰਨ ਦੀ ਸ਼ਿਫਾਰਸ਼ ਕੀਤੀ ਗਈ ਹੈ ਅਤੇ ਉਨਾਂ ਦੀ ਭੂਮਿਕਾ ਦੀ ਵਿਸਥਾਰਤ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ, ਜੋ ਕਿ ਅਜੇ ਤੱਕ ਨਹੀਂ ਕੀਤੀ ਗਈ।
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਮੋਗਾ ਦੇ ਤਤਕਾਲੀ ਜ਼ਿਲਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੀ ਭੂਮਿਕਾ ਬਾਰੇ ਵੀ ਇਸੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਨਾਲ ਹੀ ਕਾਂਸਟੇਬਲਾਂ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਐਸ.ਐਚ.ਓ. ਲਾਡੋਵਾਲ ਇੰਸਪੈਕਟਰ ਹਰਪਾਲ ਸਿੰਘ ਦੇ ਰੋਲ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂ ਜੋ ਉਨਾਂ ਕੋਲ ਬਹਿਬਲ ਕਲਾਂ ਵਿਖੇ ਅਸਾਲਟ ਰਾਇਫਲਾਂ ਸਨ। ਇਸ ਤੋਂ ਇਲਾਵਾ ਕਮਾਂਡੋ ਪੁਲਿਸ ਦੀ ਭੂਮਿਕਾ ਨੂੰ ਵੀ ਜਾਂਚਣ ਦੀ ਸ਼ਿਫਾਰਸ਼ ਕੀਤੀ ਗਈ ਕਿਉਂਕਿ ਉਸ ਵਲੋਂ ਅੰਨੇਵਾਹ ਲਾਠੀਚਾਰਜ ਕਰਨ ਕਰਕੇ ਅਨੇਕਾਂ ਲੋਕ ਜ਼ਖਮੀ ਹੋ ਗਏ ਸਨ ਕਿਉਂ ਜੋ ਇਸ ਦੀ ਅਜੇ ਤੱਕ ਜਾਂਚ ਨਹੀਂ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਪ੍ਰੈਲ ਵਿੱਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਸਕੇ। ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸਥਾਪਤ ਜ਼ੋਰਾ ਸਿੰਘ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਸ ਦੀ ਜਾਂਚ ‘ਬੇਸਿੱਟਾ’ ਸੀ।
ਇਸ ਮੌਕੇ ਮੁੱਖ ਤੌਰ ’ਤੇ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ ਤੇ ਸਕੱਤਰ ਗ੍ਰਹਿ ਕੁਮਾਰ ਰਾਹੁਲ ਵੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 