ਅਤਿ ਚੌਕਸੀ ਵਰਤਣ ਦੇ ਨਿਰਦੇਸ਼, ਬੀਮਾਰੀ ਦੇ ਫੈਲਣ ਤੋਂ ਰੋਕਣ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕਰਨ ਲਈ ਆਖਿਆ
ਚੰਡੀਗੜ•, 30 ਜੁਲਾਈ:
ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ‘ਚ ਹੈਜੇ ਨਾਲ ਮਾਰੇ ਗਏ 7 ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ ਗ੍ਰੇਸ਼ਿਆ ਵਜੋਂ ਦੇਣ ਦਾ ਐਲਾਨ ਕੀਤਾ ਹੈ।
ਉਨ•ਾਂ ਨੇ ਐਡੀਸ਼ਨਲ ਮੁੱਖ ਸਕੱਤਰ ਸਿਹਤ ਨੂੰ ਸਥਿਤੀ ਦੇ ਨੇੜਿਓ ਨਿਗਰਾਨੀ ਰੱਖਣ ਅਤੇ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਸਿਹਤ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਲ ਮਿਲ ਕੇ ਬੀਮਾਰੀ ਦੇ ਫੈਲਣ ਤੋਂ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਕਿਹਾ ਹੈ।
ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਥਾਨਕ ਸਿਵਲ ਸਰਜਨ ਨੂੰ 24 ਘੰਟੇ ਚੱਲਣ ਵਾਲਾ ਕੰਟਰੋਲ ਰੂਪ ਸਥਾਪਤ ਕਰਨ ਲਈ ਨਿਰਦੇਸ਼ ਦੇਣ। ਉਨ•ਾਂ ਨੇ ਮਿਉਂਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਨੂੰ ਦੂਸ਼ਿਤ ਪਾਣੀ ਨੂੰ ਰੋਕਣ ਲਈ ਕਦਮ ਚੁੱਕੇ ਜਾਣ ਨੂੰ ਯਕੀਨੀ ਬਨਾਉਣ ਵਾਸਤੇ ਵੀ ਨਿਰਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ।
ਉਨ•ਾਂ ਨੇ ਹੇਠਲੇ ਪੱਧਰ ‘ਤੇ ਅਤਿ ਚੌਕਸੀ ਵਰਤਨ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਤਾਂ ਜੋ ਇਹ ਬੀਮਾਰੀ ਹੋਰਨਾ ਲੋਕਾਂ ਨੂੰ ਪ੍ਰਭਾਵਤ ਨਾ ਕਰ ਸਕੇ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...