ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਣਗੇ ਰਾਜਘਾਟ
ED ਅੱਗੇ ਅੱਜ ਵੀ ਪੇਸ਼ ਨਹੀਂ ਹੋਣਗੇ ਕੇਜਰੀਵਾਲ
ਅੱਜ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਇੱਕ ਸਾਲ ਹੋਇਆ ਪੂਰਾ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਰਾਜਘਾਟ ਜਾਣਗੇ। ਇਸ ਮੌਕੇ ਉਹਨਾਂ ਦੇ ਨਾਲ ਦਿੱਲੀ ਕੈਬਨਿਟ ਅਤੇ ਵਿਧਾਇਕ ਵੀ ਰਾਜਘਾਟ ਜਾਣਗੇ। ਜ਼ਿਕਰਯੋਗ ਹੈ ਕਿ ਅੱਜ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਇੱਕ ਸਾਲ ਹੋ ਗਿਆ ਹੈ। ਜਾਣਕਾਰੀ ਅਨੁਸਾਰ ਉਹ ਦੁਪਹਿਰ 1 ਵਜੇ ਵਿਧਾਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਜਘਾਟ ਜਾਣਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਅੱਜ ਵੀ ਈਡੀ ਦਫ਼ਤਰ ਨਹੀਂ ਜਾਣਗੇ। ਏਜੰਸੀ ਨੇ ਕੇਜਰੀਵਾਲ ਨੂੰ 22 ਫਰਵਰੀ ਨੂੰ 7ਵਾਂ ਸੰਮਨ ਭੇਜਿਆ ਸੀ ਅਤੇ 26 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਕੇਜਰੀਵਾਲ ਹੁਣ ਤੱਕ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਕਿਹਾ – ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਇਸਦੀ ਸੁਣਵਾਈ 16 ਮਾਰਚ ਨੂੰ ਹੈ। ਈਡੀ ਨੂੰ ਰੋਜ਼ਾਨਾ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਅਸੀਂ I.N.D.I. ਗਠਜੋੜ ਨਹੀਂ ਛੱਡਣਗੇ। ਮੋਦੀ ਸਰਕਾਰ ਨੂੰ ਸਾਡੇ ‘ਤੇ ਇਸ ਤਰ੍ਹਾਂ ਦਬਾਅ ਨਹੀਂ ਪਾਉਣਾ ਚਾਹੀਦਾ।























