ਪੰਜਾਬ ਮੰਡੀ ਬੋਰਡ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ
ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਗੁਰੂ ਰਵਿਦਾਸ ਦੇ ਦੱਸੇ ਰਸਤੇ ਤੇ ਚੱਲਣ ਲਈ ਕਿਹਾ
ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 26 ਫਰਵਰੀ, 2024 (ਸਤੀਸ਼ ਕੁਮਾਰ ਪੱਪੀ ) – ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਦੌਰਾਨ ਸ. ਬਰਸਟ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦੀਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਅਧਿਆਤਮਿਕ ਗਿਆਨ ਦੇ ਪ੍ਰਤੀਕ ਸਨ। ਉਹ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਦੇ ਖਾਤਮੇ ਲਈ ਲੜੇ। ਉਨ੍ਹਾਂ ਨੇ ਸਮਾਜ ਵਿੱਚ ਸ਼ਾਂਤੀ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਗਿਆਨ ਦਾ ਰਸਤਾ ਦਿਖਾਇਆ। ਉਨ੍ਹਾਂ ਨੇ ਸਾਰਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਰਸਤੇ ਤੇ ਚਲਦੀਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ।
ਇਸਦੇ ਨਾਲ ਹੀ ਅਧਿਕਾਰੀਆਂ ਵੱਲੋਂ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ ਮੰਡੀ ਬੋਰਡ, ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ਼, ਸ. ਜਤਿੰਦਰ ਸਿੰਘ ਭੰਗੂ, ਚੀਫ਼ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ, ਚੀਫ਼ ਇੰਜੀਨਿਅਰ, ਸ. ਮਨਜੀਤ ਸਿੰਘ ਸੰਧੂ, ਜੀ.ਐਮ. ਇੰਨਫੋਰਸਮੈਂਟ ਦਾ ਵੀ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸਾਰੇ ਕਰਮਚਾਰੀਆਂ ਵਿੱਚ ਲੱਡੂ ਵੰਡੇ ਗਏ।