• Latest
  • Trending
ਅੱਜ ਲੁਧਿਆਣਾ ‘ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

ਅੱਜ ਲੁਧਿਆਣਾ ‘ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

3 years ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

8 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

30 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

60 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

1 hour ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਲੁਧਿਆਣਾ ‘ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

March 3, 2024
in ਸਿਆਸੀ, ਸਿੱਖਿਆ, ਖਬਰਾਂ
ਅੱਜ ਲੁਧਿਆਣਾ ‘ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

ਅੱਜ ਲੁਧਿਆਣਾ ‘ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ,3ਮਾਰਚ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੀ ਰਾਤ ਪੰਜਾਬ ਦੇ ਲੁਧਿਆਣਾ ਸਥਿਤ ਹਯਾਤ ਰੀਜੈਂਸੀ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਹਨ। ਅੱਜ ਦੋਵੇਂ ਸੀਨੀਅਰ ਆਗੂ ਮਹਾਨਗਰ ਦੇ ਇੰਦਰਾਪੁਰੀ ਵਿਖੇ ਬਣੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। 

ਦੱਸਣਯੋਗ ਹੈ ਕਿ ਬੀਤੇ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਅੱਜ ਇੱਥੇ ਕਲੀਨਿਕਾਂ ਨੂੰ ਸਮਰਪਿਤ ਕੀਤਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ  ਚੁੱਕੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਸਿਹਤ ਖੇਤਰ ਵਿੱਚ ਇਤਿਹਾਸਕ ਦਿਨ ਹੈ ਕਿਉਂਕਿ ਅੱਜ 165 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪੰਜਾਬ ਵਿੱਚ ਵੀ ਦੁਹਰਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਦਿੱਲੀ ਵਾਂਗ ਪੰਜਾਬ ਲਈ ਕੇਂਦਰ ਵੱਲੋਂ ਫੰਡ ਰੋਕ ਦਿੱਤੇ ਗਏ ਹਨ ਪਰ ਫਿਰ ਵੀ ਸੂਬਾ ਸਰਕਾਰ ਆਮ ਲੋਕਾਂ ਦੇ ਭਲੇ ਲਈ ਅਣਥੱਕ ਮਿਹਨਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਅੱਗੇ ਵਧੇਗਾ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਲੈ ਕੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫ਼ਤਵਾ ਦਿੱਤਾ ਸੀ ਅਤੇ ਇਸ ਤੋਂ ਬਾਅਦ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 283 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਜਾ ਚੁੱਕੇ ਹਨ ਅਤੇ ਕਈ ਹੋਰ ਵੀ ਪ੍ਰਕਿਰਿਆ ਅਧੀਨ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਣ ਤੋਂ ਬਾਅਦ ਸੂਬੇ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸੇ ਵੀ ਫੰਡ ‘ਤੇ ਰੋਕ ਨਹੀਂ ਲੱਗਣ ਦੇਣਗੇ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ।

ਮੁੱਖੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਅਤਿ ਆਧੁਨਿਕ ਲੀਹਾਂ ‘ਤੇ ਸਥਾਪਤ ਕੀਤਾ ਸਕੂਲ ਆਫ਼ ਐਮੀਨੈਂਸ ਐਤਵਾਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਹੋਰ ਕ੍ਰਾਂਤੀਕਾਰੀ ਕਦਮ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।  ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇਤੀ ਹੀ ਦਿੱਲੀ ਵਿੱਚ ਵੇਰਕਾ ਦੁੱਧ ਦੇ 125 ਨਵੇਂ ਬੂਥ ਖੋਲ੍ਹੇ ਜਾਣਗੇ ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ‘ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ ਕੀਮਤਾਂ ਉੱਤੇ ਅਧਾਰਿਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇਨਕਲਾਬੀ ਮੋੜ ਲਿਆਂਦਾ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਘਟੀਆ ਦਰਜੇ ਦੀ ਰਾਜਨੀਤੀ ਨਹੀਂ ਚਾਹੁੰਦੇ ਸਗੋਂ ਉਹ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਕਾਸ ਅਤੇ ਕ੍ਰਾਂਤੀ ਦੇ ਇਸ ਦੌਰ ਨੂੰ ਜਾਰੀ ਰੱਖਣ ਲਈ ਸਾਰੀਆਂ 13 ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਚਾਹੀਦੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਬੇਇਨਸਾਫ਼ੀ ਕਰਨ ਲਈ ਪੰਜਾਬ ਵਾਸੀ ਕੇਂਦਰ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਅੱਜਕੱਲ੍ਹ ਅਜਿਹੇ ਇਮਾਨਦਾਰ ਲੀਡਰ ਬਹੁਤ ਘੱਟ ਮਿਲਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Most Popular

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਅੱਜ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 