ਚੰਡੀਗੜ, 2 ਅਗਸਤ (ਵਿਸ਼ਵ ਵਾਰਤਾ)- ਪੰਜਾਬ ਅਤੇ ਚੰਡੀਗੜ੍ਹ ਜਰਨਾਲਿਸਟਸ ਯੂਨੀਅਨ ਨੇ ਪੱਤਰਕਾਰ ਮਹਿਤਾਬ ਸਿੰਘ ਪੰਨੂੰ ’ਤੇ ਅੱਜ ਹੋਏ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਦੋਸ਼ੀਆ ਖਿਲਾਫ਼ ਫੌਰੀ ਕਾਰਵਾਈ ਕੀਤੀ ਜਾਵੇ।
ਦੱਸਣਯੋਗ ਹੈ ਕਿ ਅੱਜ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਨਾਰਾਇਣਗੜ੍ਹ ਵਿਖੇ ਜਿੰਮ ਦੇ ਬਾਹਰ 5 ਅਣਪਛਾਤੇ ਨੌਜਵਾਨ ਨੇ ਵਲੋਂ ਖਾਸਾ ਤੋਂ ਅਜੀਤ ਦੇ ਪੱਤਰਕਾਰ ਮਹਿਤਾਬ ਸਿੰਘ ਪੰਨੂੰ ਉਤੇ ਜਾਨ ਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਮਹਿਤਾਬ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।