ਮਹਿਲਾ ਪ੍ਰੀਮੀਅਰ ਲੀਗ ਸੀਜ਼ਨ-2
ਦਿੱਲੀ ਕੈਪੀਟਲਸ ਦੀ ਸ਼ਾਨਦਾਰ ਜਿੱਤ
ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ ਹਰਾਇਆ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਦੂਜੇ ਸੀਜ਼ਨ ਵਿੱਚ ਲਗਾਤਾਰ ਚੌਥੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੰਗਲਵਾਰ ਨੂੰ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 29 ਦੌੜਾਂ ਦੇ ਫਰਕ ਨਾਲ ਹਰਾਇਆ। ਇਸ ਜਿੱਤ ਨਾਲ ਦਿੱਲੀ ਕੈਪੀਟਲਸ ਅੰਕ ਸੂਚੀ ਵਿੱਚ ਸਿਖਰ ‘ਤੇ ਬਰਕਰਾਰ ਹੈ। ਟੀਮ ਦੇ ਖਾਤੇ ‘ਚ 8 ਅੰਕ ਹਨ। ਅਰੁਣ ਜੇਤਲੀ ਮੈਦਾਨ ‘ਤੇ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਦਿੱਲੀ ਦੀ ਟੀਮ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 192 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 163 ਦੌੜਾਂ ਹੀ ਬਣਾ ਸਕੀ।