ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ
ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਦੇ ਦੌਰੇ ਤੇ ਹਨ, ਬੰਗਾਲ ਵਿੱਚ ਉਹ 15,400 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਪ੍ਰਾਜੈਕਟ ਕੋਲਕਾਤਾ ਵਿੱਚ ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਉਦਘਾਟਨ ਹੈ। ਇਸ ਤੋਂ ਬਾਅਦ ਉਹ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬਾਰਾਸਾਤ ਵਿੱਚ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਮੋਦੀ ਰਾਮਕ੍ਰਿਸ਼ਨ ਮਿਸ਼ਨ ਸੇਵਾ ਪ੍ਰਤਿਸ਼ਠਾਨ ਵੀ ਜਾਣਗੇ। ਉਹ ਮਿਸ਼ਨ ਦੇ ਮੁਖੀ ਸਵਾਮੀ ਸਿਮਰਾਨੰਦ ਜੀ ਮਹਾਰਾਜ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ 1 ਅਤੇ 2 ਮਾਰਚ ਨੂੰ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ ‘ਤੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਹੁਗਲੀ ਅਤੇ ਨਾਦੀਆ ਜ਼ਿਲ੍ਹਿਆਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ।