ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2
ਮੁੰਬਈ ਇੰਡੀਅਨਜ਼ ਦੀ ਸ਼ਾਨਦਾਰ ਜਿੱਤ- ਗੁਜਰਾਤ ਨੂੰ ਹਰਾਇਆ
ਚੰਡੀਗੜ੍ਹ,10ਮਾਰਚ(ਵਿਸ਼ਵ ਵਾਰਤਾ)- WPL-2 ‘ਚ ਸ਼ਨੀਵਾਰ ਨੂੰ ਮੁੰਬਈ ਇੰਡੀਅਨਜ਼ ਨੇ ਗੁਜਰਾਤ ਟਾਈਟਨਸ ਨੂੰ ਰੋਮਾਂਚਕ ਮੈਚ ‘ਚ 7 ਵਿਕਟਾਂ ਨਾਲ ਹਰਾਇਆ। ਦੱਸ ਦਈਏ ਕਿ ਮੁੰਬਈ ਦੀ ਇਹ 7 ਮੈਚਾਂ ਵਿੱਚ ਪੰਜਵੀਂ ਜਿੱਤ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਗੁਜਰਾਤ ਜਾਇੰਟਸ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 190 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਨੇ 19.5 ਓਵਰਾਂ ‘ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।