ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2
ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਬਣਾਈ ਜਗ੍ਹਾ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ)- ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਸੀਜ਼ਨ 2 ਦੇ ਪਲੇਆਫ ਵਿੱਚ ਥਾਂ ਬਣਾ ਲਈ ਹੈ। ਟੀਮ ਨੇ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਬੈਂਗਲੁਰੂ ਦੀ ਜਿੱਤ ਨਾਲ ਯੂਪੀ ਵਾਰੀਅਰਜ਼ ਅਤੇ ਗੁਜਰਾਤ ਜਾਇੰਟਸ ਦੀਆਂ ਟੀਮਾਂ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈਆਂ ਹਨ। ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਮੁੰਬਈ ਦੀ ਟੀਮ 19 ਓਵਰਾਂ ‘ਚ 113 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਬੈਂਗਲੁਰੂ ਨੇ 15 ਓਵਰਾਂ ‘ਚ 3 ਵਿਕਟਾਂ ‘ਤੇ 115 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ ਅਤੇ ਪਲੇਆਫ ‘ਚ ਪ੍ਰਵੇਸ਼ ਕਰ ਲਿਆ।