ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2
ਦਿੱਲੀ ਕੈਪੀਟਲਸ ਨੇ ਗੁਜਰਾਤ ਜਾਇੰਟਸ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼
ਚੰਡੀਗੜ੍ਹ,14ਮਾਰਚ(ਵਿਸ਼ਵ ਵਾਰਤਾ)- ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਨੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਜਿੱਤ ਤੋਂ ਬਾਅਦ ਦਿੱਲੀ ਨੇ ਅੰਕ ਸੂਚੀ ਵਿੱਚ ਸਿਖਰਲਾ ਸਥਾਨ ਹਾਸਲ ਕਰ ਲਿਆ ਹੈ। ਅਰੁਣ ਜੇਤਲੀ ਮੈਦਾਨ ‘ਤੇ ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 9 ਵਿਕਟਾਂ ‘ਤੇ 126 ਦੌੜਾਂ ਬਣਾਈਆਂ। ਜਵਾਬ ‘ਚ ਦਿੱਲੀ ਕੈਪੀਟਲਸ ਨੇ 13.1 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 129 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।