ਅੱਜ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ
ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ)-ਚੋਣ ਕਮਿਸ਼ਨ ਆਮ ਚੋਣਾਂ 2024 ਅਤੇ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਦਾ ਐਲਾਨ ਕਰਨ ਲਈ ਅੱਜ ਸ਼ਨੀਵਾਰ, 16 ਮਾਰਚ ਨੂੰ ਇੱਕ ਪ੍ਰੈਸ ਕਾਨਫਰੰਸ ਕਰੇਗਾ। 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਮੁੱਖ ਚੋਣ ਕਮਿਸ਼ਨਰ ਦੁਪਹਿਰ 3 ਵਜੇ ਦਿੱਲੀ ਦੇ ਵਿਗਿਆਨ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨਗੇ। ਇਸ ਨੂੰ ECI ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਲੋਕ ਸਭਾ ਦੇ ਨਾਲ-ਨਾਲ 4 ਰਾਜਾਂ ਆਂਧਰਾ ਪ੍ਰਦੇਸ਼, ਓਡੀਸ਼ਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵੀ ਅੱਜ ਤੈਅ ਹੋ ਜਾਣਗੀਆਂ।
https://x.com/SpokespersonECI/status/1768530836964393357?t=D9IWD9WB7YMi61qmdQmshA&s=08