ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2 ਦੇ ਫਾਈਨਲ ‘ਚ ਕੀਤਾ ਪ੍ਰਵੇਸ਼
ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ)-ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 2 ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਸਮ੍ਰਿਤੀ ਮੰਧਾਨਾ ਦੀ ਕਪਤਾਨੀ ਵਾਲੀ ਟੀਮ ਨੇ ਪਿਛਲੇ ਸਾਲ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 5 ਦੌੜਾਂ ਨਾਲ ਹਰਾਇਆ। ਬੈਂਗਲੁਰੂ ਦੀ ਟੀਮ ਪਹਿਲੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚੀ ਹੈ। ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਸ਼ੁੱਕਰਵਾਰ ਨੂੰ ਖੇਡੇ ਗਏ ਮੈਚ ‘ਚ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ‘ਤੇ 135 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਦੀ ਟੀਮ 20 ਓਵਰਾਂ ‘ਚ 6 ਵਿਕਟਾਂ ‘ਤੇ 130 ਦੌੜਾਂ ਹੀ ਬਣਾ ਸਕੀ।