• Latest
  • Trending
ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

5 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

5 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

5 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
20 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰੇ ਹਰ ਨਾਗਰਿਕ- ਆਸ਼ਿਕਾ ਜੈਨ

March 19, 2024
in MOHALI, Politics, ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰੇ ਹਰ ਨਾਗਰਿਕ- ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19(ਸਤੀਸ਼ ਕੁਮਾਰ ਪੱਪੀ)- ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਸਮੇਤ ਚੋਣਾਂ ਨਿਰਵਿਘਨ ਅਤੇ। ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਡੀ.ਸੀ. ਸ੍ਰੀਮਤੀ ਆਸ਼ਿਕਾ ਜੈਨ ਨੇ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਸਮੂਹ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਸਮੇਤ ਚੋਣ ਪ੍ਰਚਾਰ ‘ਚ ਲੱਗੇ ਹਰੇਕ ਵਿਅਕਤੀਆਂ ਨੂੰ ਇਨ੍ਹਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਸਮੇਤ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਇਹ ਹੁਕਮ 16 ਮਈ ਤੱਕ ਲਾਗੂ ਰਹਿਣਗੇ।

ਜਾਰੀ ਹੁਕਮਾਂ ਮੁਤਾਬਕ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਵੇਗਾ ਜੋ ਆਪਸੀ ਭਾਈਚਾਰਿਆਂ ਦਰਮਿਆਨ ਕਿਸੇ ਤਰ੍ਹਾਂ ਦੇ ਮਤਭੇਦ ਵਧਾਵੇ ਜਾਂ ਆਪਸੀ ਨਫ਼ਰਤ ਪੈਦਾ ਕਰੇ ਜਾਂ ਫਿਰ ਵੱਖ-ਵੱਖ ਜਾਤਾਂ, ਫਿਰਕਿਆਂ,ਭਾਈਚਾਰਿਆਂ, ਧਾਰਮਿਕ ਜਾਂ ਭਾਸ਼ਾ ਬਾਰੇ ਦੁਵੱਲਾ ਤਣਾਅ ਪੈਦਾ ਕਰੇ।ਪਾਰਟੀਆਂ ਅਤੇ ਸੰਭਾਵੀ ਉਮੀਦਵਾਰ ਦੂਜੀ ਪਾਰਟੀ ਜਾਂ ਉਮੀਦਵਾਰਾਂ ਦੇ ਨਿੱਜੀ ਜੀਵਨ ਦੇ ਅਜਿਹੇ ਪਹਿਲੂਆਂ ਦੀ ਆਲੋਚਨਾ ਤੋਂ ਪਰਹੇਜ਼ ਕਰਨ, ਜੋ ਕਿ ਉਨ੍ਹਾਂ ਦੀਆਂ ਜਨਤਕ ਗਤੀਵਿਧੀਆਂ ਆਦਿ ਨਾਲ ਨਾ ਜੁੜਿਆ ਹੋਇਆ ਹੋਵੇ।

ਵੋਟਾਂ ਹਾਸਲ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਦੀ ਕੋਈ ਅਪੀਲ ਨਹੀਂ ਕੀਤੀ ਜਾਵੇਗੀ।ਇਸੇ ਤਰ੍ਹਾਂ ਧਾਰਮਿਕ ਅਸਥਾਨਾਂ, ਜਿਨ੍ਹਾਂ ਵਿੱਚ ਗੁਰਦੁਆਰੇ, ਮੰਦਿਰ, ਮਸਜਿਦ, ਚਰਚ ਜਾਂ ਕੋਈ ਹੋਰ ਪੂਜਾ ਸਥਾਨ ਆਦਿ ਨੂੰ ਵੀ ਚੋਣ ਪ੍ਰਚਾਰ ਆਦਿ ਦੇ ਕੰਮ ਲਈ ਨਹੀਂ ਵਰਤਿਆ ਜਾਵੇਗਾ।

ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਉਨ੍ਹਾਂ ਸਾਰੀਆਂ ਅਜਿਹੀਆਂ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਜੋ “ਭ੍ਰਿਸ਼ਟ ਗਤੀਵਿਧੀਆਂ” ਅਤੇ ਚੋਣ ਕਾਨੂੰਨ ਦੇ ਤਹਿਤ ਅਪਰਾਧ ਦੀ ਸ਼ੇਣੀ ਵਿੱਚ ਆਉਂਦੀਆਂ ਹਨ, ਜਿਵੇਂ ਕਿ ਵੋਟਰਾਂ ਨੂੰ ਪੈਸੇ ਜਾਂ ਕੋਈ ਕੀਮਤੀ ਵਸਤੂ ਦਾ ਲਾਲਚ ਦੇਕੇ ਭਰਮਾਉਣਾ, ਰਿਸ਼ਵਤ ਦੇਣਾ, ਵੋਟਰਾਂ ਨੂੰ ਡਰਾਉਣਾ ਤੇ ਧਮਕਾਉਣਾ। ਇਸ ਤੋਂ ਬਿਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਦੇ ਅੰਦਰ ਚੋਣ ਪ੍ਰਚਾਰ ਕਰਨਾ, ਇਸ ਸਮੇਂ ਦੌਰਾਨ ਜਨਤਕ ਮੀਟਿੰਗਾਂ ਕਰਨ ਦੀ ਮਨਾਹੀ ਹੈ। ਜਦਕਿ ਚੋਣਾਂ ਤੋਂ 48 ਘੰਟੇ ਪਹਿਲਾਂ ਤੇ ਵੋਟਾਂ ਪੈਣ ਦੀ ਪ੍ਰਕ੍ਰਿਆ ਬੰਦ ਹੋਣ ਦੀ ਮਿਆਦ ਤੱਕ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੱਕ ਛੱਡਣਾ ਅਤੇ ਪੋਲਿੰਗ ਸਟੇਸ਼ਨ ਤੋਂ ਲੈਕੇ ਜਾਣ ਦੀ ਵੀ ਮਨਾਹੀ ਹੋਵੇਗੀ।ਕਿਸੇ ਵੀ ਹਾਲਤ ਵਿੱਚ ਕਿਸੇ ਵੀ ਵਿਅਕਤੀਆਂ ਦੇ ਵਿਚਾਰਾਂ ਜਾਂ ਗਤੀਵਿਧੀਆਂ ਦਾ ਵਿਰੋਧ ਕਰਨ ਲਈ ਉਨ੍ਹਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਜਾਂ ਧਰਨੇ ਲਗਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਆਪਣੇ ਵਰਕਰਾਂ ਜਾਂ ਆਗੂਆਂ ਆਦਿ ਨੂੰ ਕਿਸੇ ਦੂਜੇ ਵਿਅਕਤੀ ਦੀ ਨਿਜੀ ਜ਼ਮੀਨ, ਇਮਾਰਤ, ਕੰਪਾਊਂਡ ਦੀਵਾਰ ਆਦਿ ਦੀ ਚੋਣ ਪ੍ਰਚਾਰ ਲਈ ਵਰਤੋਂ ਉਸਦੀ ਆਗਿਆ ਤੋਂ ਬਿਨਾਂ ਨਹੀਂ ਕਰ ਸਕਣਗੇ। ਸਬੰਧਤ ਵਿਅਕਤੀ ਦੀ ਪ੍ਰਵਾਨਗੀ ਤੋਂ ਬਗੈਰ ਉਸਦੇ ਘਰ, ਇਮਾਰਤ, ਦਿਵਾਰ ਆਦਿ ਉਪਰ ਝੰਡੇ, ਬੈਨਰ, ਨੋਟਿਸ ਚਿਪਕਾਉਣ, ਨਾਅਰੇ ਲਿਖਣ ਆਦਿ ਦੀ ਵੀ ਇਜਾਜ਼ਤ ਨਹੀਂ ਹੋਵੇਗੀ l ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸਮਰਥਕ ਦੂਜੀਆਂ ਪਾਰਟੀਆਂ ਦੁਆਰਾ ਆਯੋਜਿਤ ਮੀਟਿੰਗਾਂ ਅਤੇ ਜਲੂਸਾਂ ਵਿੱਚ ਰੁਕਾਵਟ ਨਾ ਪਾਉਣ ਜਾਂ ਇਨ੍ਹਾਂ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਪਾਉਣ ਦੀ ਕੋਸ਼ਿਸ਼ ਨਾ ਕਰਨ। ਕਿਸੇ ਇੱਕ ਰਾਜਨੀਤਿਕ ਪਾਰਟੀ ਦੇ ਵਰਕਰ ਜਾਂ ਹਮਦਰਦ ਕਿਸੇ ਹੋਰ ਰਾਜਨੀਤਿਕ ਪਾਰਟੀ ਦੁਆਰਾ ਆਯੋਜਿਤ ਜਨਤਕ ਮੀਟਿੰਗਾਂ ਵਿੱਚ ਜ਼ੁਬਾਨੀ ਜਾਂ ਲਿਖਤੀ ਰੂਪ ਵਿੱਚ ਜਾਂ ਆਪਣੀ ਪਾਰਟੀ ਦੇ ਪਰਚੇ ਆਦਿ ਵੰਡ ਕੇ ਵਿਘਨ ਨਹੀਂ ਪਾਉਣਗੇ। ਇਸ ਤੋਂ ਬਿਨ੍ਹਾਂ ਇੱਕ ਧਿਰ ਵੱਲੋਂ ਉਥੇ ਆਪਣਾ ਜਲਸਾ-ਜਲੂਸ ਜਾਂ ਮਾਰਚ ਨਹੀਂ ਕੱਢਿਆ ਜਾਵੇਗਾ ਜਿੱਥੇ ਦੂਜੀ ਧਿਰ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹੋਣ। ਇਸੇ ਤਰ੍ਹਾਂ ਹੀ ਇੱਕ ਪਾਰਟੀ ਵੱਲੋਂ ਜਾਰੀ ਕੀਤੇ ਜਾਂ ਲਗਾਏ ਗਏ ਪੋਸਟਰ ਦੂਜੀ ਪਾਰਟੀ ਦੇ ਵਰਕਰਾਂ ਵੱਲੋਂ ਨਹੀਂ ਹਟਾਏ ਜਾਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਹੁਕਮਾਂ ਵਿੱਚ ਅੱਗੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਉਮੀਦਵਾਰ ਸਬੰਧਤ ਅਥਾਰਟੀ ਜਾਂ ਸਬੰਧਤ ਏ.ਆਰ.ਓਜ ਕੋਲ ਅਰਜ਼ੀ ਦੇਣਗੇ ਅਤੇ ਸਥਾਨ ਅਤੇ ਸਮੇਂ ਆਦਿ ਦੇ ਵੇਰਵੇ ਦੇ ਕੇ ਆਪਣੀ ਮੀਟਿੰਗ ਲਈ ਲਾਜਮੀ ਪ੍ਰਵਾਨਗੀ ਪ੍ਰਾਪਤ ਕਰਨਗੇ। ਪਾਰਟੀ ਜਾਂ ਉਮੀਦਵਾਰ ਕਿਸੇ ਵੀ ਪ੍ਰਸਤਾਵਿਤ ਮੀਟਿੰਗ ਦੇ ਸਥਾਨ ਅਤੇ ਸਮੇਂ ਬਾਰੇ ਸਥਾਨਕ ਪੁਲਿਸ ਨੂੰ ਸਮੇਂ ਸਿਰ ਸੂਚਿਤ ਕਰੇਗਾ ਤਾਂ ਜੋ ਪੁਲਿਸ ਉਸ ਸਥਾਨ ਵਿਖੇ ਆਵਾਜਾਈ ਨੂੰ ਨਿਯੰਤਰਿਤ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰ ਸਕੇ।

ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਆਪਣੇ ਜਲਸੇ, ਜਲੂਸ, ਮਾਰਚ ਜਾਂ ਆਪਣੇ ਇਕੱਠੇ ਹੋਣ ਵਾਲੇ ਸਥਾਨ ਵਿਖੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਜੇਕਰ ਕਿਸੇ ਪ੍ਰਸਤਾਵਿਤ ਮੀਟਿੰਗ ਦੇ ਸਬੰਧ ਵਿੱਚ ਲਾਊਡ ਸਪੀਕਰ ਜਾਂ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕੀਤਾ ਜਾਣਾ ਹੈ, ਤਾਂ ਪਾਰਟੀ ਜਾਂ ਉਮੀਦਵਾਰ ਪਹਿਲਾਂ ਹੀ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਅਜਿਹੀ ਇਜਾਜ਼ਤ ਜਾਂ ਲਾਇਸੈਂਸ ਸਮੇਂ ਸਿਰ ਪ੍ਰਾਪਤ ਕਰਨਗੇ। ਚੋਣ ਪ੍ਰਚਾਰ ਲਈ ਲਾਊਡ ਸਪੀਕਰਾਂ ਦੀ ਵਰਤੋਂ ਰਾਤ 10.00 ਵਜੇ ਤੋਂ ਬਾਅਦ ਅਤੇ ਸਵੇਰੇ 6.00 ਵਜੇ ਤੋਂ ਪਹਿਲਾਂ ਨਹੀਂ ਕੀਤੀ ਜਾਣੀ ਚਾਹੀਦੀ। ਇਸੇ ਤਰ੍ਹਾਂ ਸਮਰੱਥ ਅਧਿਕਾਰੀ ਦੁਆਰਾ ਪ੍ਰਵਾਨਿਤ ਜਲੂਸ ਦੇ ਨਿਰਧਾਰਤ ਪ੍ਰੋਗਰਾਮ ਤੋਂ ਬਗੈਰ ਉਸ ਨੂੰ ਕਿਸੇ ਹੋਰ ਖੇਤਰ ਵਿੱਚ ਨਹੀਂ ਲਿਜਾਇਆ ਜਾ ਸਕੇਗਾ।

ਕਿਸੇ ਵੀ ਜਲਸੇ ਜਾਂ ਜਲੂਸ ਦੇ ਪ੍ਰਬੰਧਕਾਂ ਨੂੰ ਆਪਣੇ ਜਲੂਸ ਨੂੰ ਲੰਘਣ ਲਈ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਕਦਮ ਚੁੱਕਣੇ ਪੈਣਗੇ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਜਾਂ ਵਿਘਨ ਨਾ ਪਵੇ। ਇਨ੍ਹਾਂ ਜਲੂਸਾਂ ਜਾਂ ਮਾਰਚ ਨੂੰ ਇਸ ਕਦਰ ਨਿਯੰਤ੍ਰਿਤ ਕੀਤਾ ਜਾਵੇਗਾ ਤਾਂ ਕਿ ਇਹ ਸੜਕੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਪਾਵੇ ਅਤੇ ਇਸ ਨੂੰ ਹੋ ਸਕੇ ਤਾਂ ਸੜਕ ਦੇ ਸੱਜੇ ਪਾਸੇ ਰੱਖਿਆ ਜਾਵੇ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਦੇ ਨਿਰਦੇਸ਼ ਅਤੇ ਸਲਾਹ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਅਜਿਹੇ ਜਲੂਸਾਂ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਇਹਤਿਹਾਤ ਵਰਤਣਗੇ ਅਤੇ ਕੋਈ ਅਜਿਹੀ ਸਮੱਗਰੀ ਨਾਲ ਲੈਕੇ ਨਹੀਂ ਚੱਲਣਗੇ, ਜਿਸ ਨੂੰ ਕਿਸੇ ਗ਼ੈਰਸਮਾਜੀ ਤੱਤਾਂ ਦੁਆਰਾ ਕਿਸੇ ਤਰ੍ਹਾਂ ਦੇ ਨਾਅਰੇ ਆਦਿ ਮਾਰਨ ਸਮੇਂ ਇਸ ਦੀ ਦੁਰਵਰਤੋਂ ਨਾ ਕੀਤੀ ਜਾ ਸਕੇ।

ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਵੱਲੋਂ ਦੂਜੀਆਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਜਾਂ ਉਨ੍ਹਾਂ ਦੇ ਨੇਤਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਆਗੂਆਂ ਦੇ ਪੁਤਲੇ ਲੈ ਕੇ ਜਾਣ ਜਾਂ ਜਨਤਕ ਤੌਰ ‘ਤੇ ਅਜਿਹੇ ਪੁਤਲੇ ਫੂਕਣ ਅਤੇ ਅਜਿਹੀਆਂ ਹੋਰ ਗਤੀਵਿਧੀਆਂ ਦੀ ਵੀ ਇਜ਼ਾਜਤ ਨਹੀਂ ਹੋਵੇਗੀ।

ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਪੋਲਿੰਗ ਵਾਲੇ ਦਿਨ ਵਾਹਨਾਂ ਦੇ ਚੱਲਣ ‘ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ ਦੀ ਪਾਲਣਾ ਕਰਨ ਲਈ ਚੋਣ ਅਧਿਕਾਰੀਆਂ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨਗੇ ਅਤੇ ਆਪਣੇ ਵਾਹਨਾਂ ਲਈ ਨਿਰਧਾਰਤ ਪਰਮਿਟ ਪ੍ਰਾਪਤ ਕਰਨਗੇ ਜੋ ਉਨ੍ਹਾਂ ਵਾਹਨਾਂ ‘ਤੇ ਪ੍ਰਮੁੱਖ ਤੌਰ ‘ਤੇ ਪ੍ਰਦਰਸ਼ਿਤ ਕੀਤੇ ਜਾਣਗੇ।

ਕੋਈ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਚੋਣ ਪ੍ਰਚਾਰ ਲਈ ਉਦੋਂ ਤੱਕ ਅਜਿਹੇ ਬਾਈਕ ਜਾਂ ਵਾਹਨ ਦੀ ਵਰਤੋਂ ਨਹੀਂ ਕਰੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਇਸ ਲਈ ਵਿਸ਼ੇਸ਼ ਆਗਿਆ ਪ੍ਰਾਪਤ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਮੋਟਰ ਵਾਹਨ ਐਕਟ, 1988 ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਵਰਤੋਂ ਵੀ ਚੋਣ ਪ੍ਰਚਾਰ ਲਈ ਨਹੀਂ ਕੀਤੀ ਜਾਵੇਗੀ।

ਸਮੂਹ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ 2 ਜਨਵਰੀ, 2024 ਨੂੰ ਭਾਰਤ ਤੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰਚਾਰ ਬਾਬਤ ਪੱਤਰ ਨੰਬਰ 437/6/ਐਨਐਸਟੀ /ਈਸੀਆਈ/ਫੰਨਕਟ/ਐਮਸੀਸੀ/2024 ਕੰਪੇਨ ਵਿੱਚ ਦਰਸਾਏ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣਗੇ। ਇਹ ਦਿਸ਼ਾ ਨਿਰਦੇਸ਼ ਇਸ ਹੁਕਮ ਵਿੱਚ ਦਰਸਾਏ ਗਏ ਹਨ, ਇਨ੍ਹਾਂ ਦੀ ਪਾਲਣਾ ਲਾਜਮੀ ਕੀਤੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

by Ranjit Singh
3 weeks ago
0

Punjab: ਪੈਰਿਸ ਤੋਂ ਵਾਪਸੀ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 