ਮੁੱਖ ਮੰਤਰੀ ਭਗਵੰਤ ਮਾਨ ਦੀ ਮੁਕਤਸਰ ਸਾਹਿਬ ਅਦਾਲਤ ‘ਚ ਪੇਸ਼ੀ ਅੱਜ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ) ਅੱਜ ਮੁੱਖ ਮੰਤਰੀ ਭਗਵੰਤ ਮਾਨ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਹੋ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕੀਤੇ ਗਏ ਮਾਣਹਾਨੀ ਦੇ ਦਾਅਵੇ ਦੀ ਤਾਰੀਖ ਅੱਜ 19 ਮਾਰਚ ਨੂੰ ਹੈ। ਮੁਕਤਸਰ ਸਾਹਿਬ ਦੀ ਅਦਾਲਤ ਸਿਵਲ ਜੱਜ ਸੀਨੀਅਰ ਡਿਵੀਜ਼ਨ ਰਾਜਪਾਲ ਰਾਵਲ ਦੇ ਕੋਲ 11 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸੁਖਬੀਰ ਸਿੰਘ ਬਾਦਲ ਵੱਲੋਂ ਮਾਨਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਣੀ ਹੈ ਜਿੱਥੇ ਮੁੱਖ ਮੰਤਰੀ ਮਾਨ ਪੇਸ਼ ਹੋ ਸਕਦੇ ਹਨ।
ਦੱਸ ਦਈਏ ਕਿ ਲੁਧਿਆਣਾ ਵਿੱਚ ਮੁੱਖ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਬਾਲਾਸਰ ਨਹਿਰ ‘ਤੇ ਬਣੇ ਫਾਰਮ ਅਤੇ ਟ੍ਰਾਂਸਪੋਰਟ ‘ਤੇ ਬਿਆਨ ਦਿੱਤੇ ਗਏ ਸਨ। ਇਸ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਤਰਾਜ ਜਤਾਇਆ ਗਿਆ ਸੀ। ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਇਹ ਬੇਬੁਨਿਆਦ ਗੱਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੀਆਂ ਗਈਆਂ ਨੇ ਜਿਸ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਗਿਆ ਸੀ। ਨੋਟਿਸ ਭੇਜਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਮਾਨਯੋਗ ਅਦਾਲਤ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਰਾਜਪਾਲ ਰਾਵਲ ਸਿਵਲ ਜੱਜ ਦੀ ਡਿਵੀਜ਼ਨ ਦੀ ਅਦਾਲਤ ਨੇ 19 ਮਾਰਚ ਦੀ ਤਾਰੀਕ ਪਾ ਦਿੱਤੀ ਸੀ। ਇਸ ਨੂੰ ਲੈ ਕੇ ਅੱਜ 19 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਦਾਲਤ ਵਿੱਚ ਪੇਸ਼ ਹੋ ਸਕਦੇ ਹਨ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਸੁਖਬੀਰ ਬਾਦਲ ਵੱਲੋਂ ਇਕ ਟਵੀਟ ਕਰਕੇ ਮੁੱਖ ਮੰਤਰੀ ਮਾਨ ਨੂੰ ਚੇਤਾਵਨੀ ਦਿੱਤੀ ਗਈ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ