ਇੰਡੀਅਨ ਪ੍ਰੀਮੀਅਰ ਲੀਗ-2024 ਮੈਚ 6ਵਾਂ
ਪੰਜਾਬ ਕਿੰਗਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ
ਪੰਜਾਬ ਨੇ ਬੈਂਗਲੁਰੂ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-2024 ਦਾ ਛੇਵਾਂ ਮੈਚ ਅੱਜ ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਜਾਰੀ ਹੈ। ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੂੰ ਜਿੱਤ ਲਈ 177 ਦੌੜਾਂ ਦਾ ਟੀਚਾ ਦਿੱਤਾ ਹੈ। ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 176 ਦੌੜਾਂ ਬਣਾਈਆਂ ਹਨ। ਕਪਤਾਨ ਸ਼ਿਖਰ ਧਵਨ ਨੇ 37 ਗੇਂਦਾਂ ‘ਤੇ 45 ਦੌੜਾਂ ਦੀ ਪਾਰੀ ਖੇਡੀ। ਮੁਹੰਮਦ ਸਿਰਾਜ ਅਤੇ ਗਲੇਨ ਮੈਕਸਵੈੱਲ ਨੇ 2-2 ਵਿਕਟਾਂ ਹਾਸਲ ਕੀਤੀਆਂ।