ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ‘ਆਪ’ ਦਾ ਪ੍ਰਦਰਸ਼ਨ ਜਾਰੀ
ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ‘ਚ
ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜਾਰੀ ਹੈ। ‘ਆਪ’ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਪ੍ਰਦਰਸ਼ਨ ਦੌਰਾਨ ਪੁਲੀਸ ਨੇ ਪੰਜਾਬ ਦੇ ਮੰਤਰੀ ਅਤੇ ‘ਆਪ’ ਆਗੂ ਹਰਜੋਤ ਸਿੰਘ ਬੈਂਸ ਨੂੰ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।