ਅਰਵਿੰਦ ਕੇਜਰੀਵਾਲ ਦੀ ਅਦਾਲਤ ‘ਚ ਪੇਸ਼ੀ ਅੱਜ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ ਅੱਜ 28 ਮਾਰਚ ਨੂੰ ਖਤਮ ਹੋ ਰਿਹਾ ਹੈ। ਕੇਜਰੀਵਾਲ ਨੂੰ ਅੱਜ ਦੁਪਹਿਰ 2 ਵਜੇ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਲ ‘ਚ ਰਹਿੰਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਨੂੰ ਲੈ ਕੇ ਦਿੱਲੀ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਮਨਮੋਹਨ ਦੀ ਡਿਵੀਜ਼ਨਲ ਬੈਂਚ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 22 ਮਾਰਚ ਨੂੰ ਉਹਨਾਂ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਦੌਰਾਨ ਕੇਜਰੀਵਾਲ ਨੇ 23 ਮਾਰਚ ਨੂੰ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਰਾਉਜ਼ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। 27 ਮਾਰਚ ਨੂੰ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮਾਮਲੇ ਦੀ ਅਗਲੀ ਸੁਣਵਾਈ 3 ਅਪ੍ਰੈਲ ਨੂੰ ਹੋਵੇਗੀ।