ਇੰਡੀਅਨ ਪ੍ਰੀਮੀਅਰ ਲੀਗ-2024 ਦੇ 10ਵੇਂ ਮੈਚ ਵਿੱਚ ਕੋਲਕਾਤਾ ਨੇ ਬੰਗਲੌਰ ਨੂੰ ਹਰਾਇਆ
ਸੀਜ਼ਨ ਵਿੱਚ ਕੋਲਕਾਤਾ ਦੀ ਲਗਾਤਾਰ ਦੂਜੀ ਜਿੱਤ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 10ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 7 ਵਿਕਟਾਂ ਨਾਲ ਹਰਾ ਦਿੱਤਾ।ਕੋਲਕਾਤਾ ਦੀ ਇਹ ਲਗਾਤਾਰ ਦੂਜੀ ਜਿੱਤ ਹੈ, ਜਦੋਂ ਕਿ ਬੈਂਗਲੁਰੂ ਨੇ ਦੂਜਾ ਮੈਚ ਹਾਰਿਆ ਹੈ। ਕੋਲਕਾਤਾ ਨੇ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ੁੱਕਰਵਾਰ ਨੂੰ 16.5 ਓਵਰਾਂ ‘ਚ 3 ਵਿਕਟਾਂ ‘ਤੇ 183 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਸ਼੍ਰੇਅਸ ਅਈਅਰ 39 ਦੌੜਾਂ ਬਣਾ ਕੇ ਨਾਬਾਦ ਪਰਤੇ ਅਤੇ ਰਿੰਕੂ ਸਿੰਘ 5 ਦੌੜਾਂ ਬਣਾ ਕੇ ਨਾਬਾਦ ਪਰਤੇ। ਵੈਂਕਟੇਸ਼ ਅਈਅਰ ਨੇ 50 ਦੌੜਾਂ, ਸੁਨੀਲ ਨਾਰਾਇਣ ਨੇ 47 ਦੌੜਾਂ ਅਤੇ ਫਿਲ ਸਾਲਟ ਨੇ 30 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ। ਦੱਸ ਦਈਏ ਕਿ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰਸੀਬੀ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 182 ਦੌੜਾਂ ਬਣਾਈਆਂ ਸਨ। ਵਿਰਾਟ ਕੋਹਲੀ ਨੇ 59 ਗੇਂਦਾਂ ‘ਤੇ 83 ਦੌੜਾਂ ਦੀ ਪਾਰੀ ਖੇਡੀ।