ਅੱਜ IPL ‘ਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਲਖਨਊ ਸੁਪਰ ਜਾਇੰਟਸ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਲੀਗ ਪੜਾਅ ਦਾ 11ਵਾਂ ਮੈਚ ਲਖਨਊ ਦੇ ਘਰੇਲੂ ਮੈਦਾਨ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਹੋਵੇਗਾ। ਲਖਨਊ ਆਪਣੀ ਪਹਿਲੀ ਜਿੱਤ ਦਾ ਇੰਤਜ਼ਾਰ ਕਰ ਰਿਹਾ ਹੈ, ਜਦਕਿ ਪੰਜਾਬ ਨੇ ਦੋ ਮੈਚਾਂ ਵਿੱਚੋਂ ਇੱਕ ਜਿੱਤਿਆ ਹੈ ਅਤੇ ਇੱਕ ਹਾਰਿਆ ਹੈ। ਮੈਚ ਸ਼ਾਮ 7:30 ਵਜੇ ਖੇਡਿਆ ਜਾਵੇਗਾ, ਜਦਿਕ ਟਾਸ 7 ਵਜੇ ਹੋਵੇਗਾ।