ਭਾਜਪਾ ਵੱਲੋਂ ਲੋਕ ਸਭਾ ਚੋਣਾਂ 2024 ਲਈ ਮੈਨੀਫੈਸਟੋ ਕਮੇਟੀ ਦਾ ਐਲਾਨ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਕੁੱਲ 27 ਮੈਂਬਰ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਨਵੀਨਰ ਹੋਣਗੇ ਜਦਕਿ ਪੀਯੂਸ਼ ਗੋਇਲ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ।