IPL ‘ਚ ਅੱਜ ਦੂਜਾ ਮੈਚ ਦਿੱਲੀ ਕੈਪੀਟਲਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ
ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਵਿੱਚ ਅੱਜ ਡਬਲ ਹੈਡਰ ਖੇਡੇ ਜਾਣਗੇ। ਦਿਨ ਦੇ ਦੂਜੇ ਮੈਚ ਵਿੱਚ ਦਿੱਲੀ ਕੈਪੀਟਲਜ਼ (DC) ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ (CSK) ਨਾਲ ਹੋਵੇਗਾ। ਇਹ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।ਪਹਿਲੇ ਮੈਚ ਵਿੱਚ ਗੁਜਰਾਤ ਟਾਈਟਨਸ ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ ਨਾਲ ਹੋਵੇਗਾ।