ਆਈਪੀਐਲ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ
ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਦਾ 14ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਮੁੰਬਈ ਦੇ ਵਾਨਖੇੜੇ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਆਹਮੋ-ਸਾਹਮਣੇ ਹੋਣਗੀਆਂ। ਟਾਸ ਸ਼ਾਮ 7 ਵਜੇ ਹੋਵੇਗਾ। ਜ਼ਿਕਰਯੋਗ ਹੈ ਕਿ 5 ਵਾਰ ਦੀ ਚੈਂਪੀਅਨ ਮੁੰਬਈ ਆਪਣੇ ਸ਼ੁਰੂਆਤੀ ਦੋਵੇਂ ਮੈਚ ਹਾਰ ਕੇ ਅੰਕ ਸੂਚੀ ‘ਚ ਸਭ ਤੋਂ ਹੇਠਲੇ ਸਥਾਨ ‘ਤੇ ਹੈ। ਦੂਜੇ ਪਾਸੇ ਸੰਜੂ ਸੈਮਸਨ ਦੀ ਕਪਤਾਨੀ ਵਾਲੀ ਰਾਜਸਥਾਨ ਦੀ ਟੀਮ ਆਪਣੇ ਸ਼ੁਰੂਆਤੀ ਦੋਵੇਂ ਮੈਚ ਜਿੱਤ ਕੇ ਤੀਜੇ ਸਥਾਨ ‘ਤੇ ਹੈ।