• Latest
  • Trending
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

2 years ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

32 minutes ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

54 minutes ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

1 hour ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

3 hours ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

4 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

5 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

5 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

6 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

6 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

6 hours ago
Hindi News
English News
Saturday, July 11, 2026
No Result
View All Result
32 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

- ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

April 3, 2024
in Politics, ਖਬਰਾਂ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ

ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ: ਸਿਬਿਨ ਸੀ

ਚੰਡੀਗੜ੍ਹ, 3 ਅਪ੍ਰੈਲ: (ਵਿਸ਼ਵ ਵਾਰਤਾ)-ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।

ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ‘ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਡੀਸੀਜ਼, ਸੀਪੀਜ਼ ਅਤੇ ਐਸਐਸਪੀਜ਼ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ।

ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਮਾਲੇਰਕੋਟਲਾ ਦੀ ਇੱਕ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਐਪਲੀਕੇਸ਼ਨ ਤਿਆਰ ਕਰਨ ਲਈ ਸ਼ਲਾਘਾ ਕੀਤੀ ਗਈ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਅਪਹਾਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨਾ ਅਤੇ ਆਪਣੇ ਬੀ.ਐਲ.ਓ. ਨੂੰ ਜਾਣਨਾ ਸ਼ਾਮਲ ਹੈ।

ਚੋਣ ਕਮਿਸ਼ਨ ਦੀ ਟੀਮ ਨੇ 70% ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰਾਂ ਦੀ ਗਿਣਤੀ ਵਧਾਉਣ ਵਾਸਤੇ ਟਰਨਆਊਟ ਇੰਪਲੀਮੈਨਟੇਸ਼ਨ ਪਲਾਨ ਸਮੇਤ ਤਿੰਨ ਕਿਤਾਬਾਂ, ਸੂਬਾ ਅਤੇ ਜ਼ਿਲ੍ਹਾ ਪ੍ਰੋਫਾਈਲ ਦੇ ਨਾਲ ਵੋਟਿੰਗ ਦੀ ਤਿਆਰੀ ਬਾਰੇ ਹੈਂਡਬੁੱਕ ਅਤੇ ਚੋਣਾਂ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਬੁੱਕਲੈਟ ਵੀ ਰਿਲੀਜ਼ ਕੀਤੀ।

Tags: aapBjpBLOCEO Sibin CCongressDeputy CommissionersDRUGSECIElection Commission of IndiaHirdesh KumarLOK SABHA ELECTIONS 2024Model Polling StationsPUNJABsmugglingWISHAVWARTA.INWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਭਾਰਤ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਬੈਨ ਹੋਈ ਫਿਲਮ! ਚੰਡੀਗੜ੍ਹ, 11 ਜੁਲਾਈ...

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

by Jaspreet Kaur
July 11, 2026
0

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ 'ਤੇ ਬਣਾਈ ਅਹਿਮ ਬੜ੍ਹਤ ਨਵੀ ਦਿੱਲੀ, 11...

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

by Jaspreet Kaur
July 11, 2026
0

SIR ਤਹਿਤ ਸਮੂਹ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪ -ਵੱਡੀ ਗਿਣਤੀ 'ਚ ਵੋਟਰਾਂ ਨੇ ਕੈਂਪਾਂ ਦਾ ਲਿਆ ਲਾਹਾ - 12...

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਭਾਰਤ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਬੈਨ ਹੋਈ ਫਿਲਮ! ਚੰਡੀਗੜ੍ਹ, 11 ਜੁਲਾਈ...

Most Popular

Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

by Ranjit Singh
4 weeks ago
0

Manali 'ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ ਮਨਾਲੀ, 14 ਜੂਨ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 