ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ ਅੱਜ
9 ਦਿਨਾਂ ਤੋਂ ਤਿਹਾੜ ‘ਚ ਬੰਦ ਹੈ ਕੇਜਰੀਵਾਲ
ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਏਗੀ, ਜਿਸ ‘ਚ ਉਨ੍ਹਾਂ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਜਰੀਵਾਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਸਵਰਨਕਾਂਤਾ ਸ਼ਰਮਾ ਨੇ 3 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਰਾਉਸ ਐਵੇਨਿਊ ਕੋਰਟ ਨੇ 1 ਅਪ੍ਰੈਲ ਨੂੰ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ 9 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ।