ਲੋਕ ਸਭਾ ਚੋਣਾਂ 2024
‘ਆਪ’ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਜਲਦ ਕਰੇਗੀ ਐਲਾਨ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਲੋਕ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦੇ ਐਲਾਨ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, 16 ਅਪ੍ਰੈਲ ਨੂੰ ਲੋਕ ਸਭਾ ਹਲਕੇ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਾਰਟੀ ਇਸ ਤੋਂ ਪਹਿਲਾਂ 13 ਵਿਚੋਂ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਜਿਹਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਵਿੱਚੋਂ 5 ਮੌਜੂਦਾ ਸਰਕਾਰ ਵਿੱਚ ਮੰਤਰੀ ਹਨ। ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ, ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ।























