ਸ਼ਿਕਾਗੋ ‘ਚ ਗੋਲੀਬਾਰੀ ਦੀ ਘਟਨਾ- ਬੱਚੀ ਦੀ ਮੌਤ, ਕਈ ਜਖ਼ਮੀ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)-ਅਮਰੀਕਾ ਦੇ ਸ਼ਿਕਾਗੋ ‘ਚ ਜਨਤਕ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲੇ ‘ਚ 7 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਲੋਕ ਇੱਕ ਪਰਿਵਾਰਕ ਸਮਾਗਮ ਲਈ ਇਕੱਠੇ ਹੋਏ ਸਨ ਤਾਂ ਉੱਥੇ ਗੋਲੀਬਾਰੀ ਸ਼ੁਰੂ ਹੋ ਗਈ। ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਹਮਲਾ ਦੋ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਗੈਂਗਵਾਰ ਨਾਲ ਜੋੜ ਕੇ ਕੀਤੀ ਜਾ ਰਹੀ ਹੈ।