ਅੱਜ ਇੰਡੀਅਨ ਪ੍ਰੀਮੀਅਰ ਲੀਗ ’ਚ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ
ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਦੇ 32ਵੇਂ ਮੈਚ ਵਿੱਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।