ਪੰਜਾਬ ਵਿੱਚ ਬਦਲੇਗਾ ਮੌਸਮ- ਮੀਂਹ ਪੈਣ ਦੀ ਸੰਭਾਵਨਾ,ਚੱਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ,18ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਜਿਸ ਕਾਰਨ ਅੱਜ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।