ਇੰਡੀਅਨ ਪ੍ਰੀਮੀਅਰ ਲੀਗ 2024 ਦੇ 33ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਪੰਜਾਬ ਨੂੰ ਹਰਾਇਆ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 33ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੂੰ 9 ਦੌੜਾਂ ਨਾਲ ਹਰਾ ਦਿੱਤਾ। ਇਸ ਸੀਜ਼ਨ ‘ਚ ਮੁੰਬਈ ਦੀ ਇਹ ਤੀਜੀ ਜਿੱਤ ਹੈ। ਇਸ ਜਿੱਤ ਨਾਲ ਮੁੰਬਈ ਦੀ ਟੀਮ ਅੰਕ ਸੂਚੀ ਵਿਚ 7ਵੇਂ ਨੰਬਰ ‘ਤੇ ਆ ਗਈ ਹੈ, ਜਦਕਿ ਪੰਜਾਬ 9ਵੇਂ ਨੰਬਰ ‘ਤੇ ਹੈ। ਮੁੱਲਾਂਪੁਰ ਵਿੱਚ ਵੀਰਵਾਰ ਨੂੰ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 192 ਦੌੜਾਂ ਬਣਾਈਆਂ। ਜਵਾਬ ਵਿੱਚ ਪੰਜਾਬ ਕਿੰਗਜ਼ ਦੀ ਟੀਮ 19.1 ਓਵਰਾਂ ‘ਚ 183 ਦੌੜਾਂ ‘ਤੇ ਆਲ ਆਊਟ ਹੋ ਗਈ।