ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਮਿਸ਼ਨ 13-0 ਤਹਿਤ ਅੱਜ ਦੋਆਬੇ ’ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਮਿਸ਼ਨ 13-0 ਪ੍ਰੋਗਰਾਮ ਤਹਿਤ ਅੱਜ ਦੋਆਬੇ ’ਚ ਚੋਣ ਪ੍ਰਚਾਰ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਅੱਜ ਮੁੱਖ ਮੰਤਰੀ ਮਾਨ ਹੁਸ਼ਿਆਰ ਦੇ ਚੱਬੇਵਾਲ ਵਿੱਚ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਨ ਕਰਨਗੇ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਡਾ.ਰਾਜਕੁਮਾਰ ਚੱਬੇਵਾਲ ਨੂੰ ਵੋਟ ਪਾਉਣ ਲਈ ਲੋਕਾਂ ਨੂੰ ਅਪੀਲ ਕਰਨਗੇ।