
ਨਵੀਂ ਦਿੱਲੀ, 17 ਅਗਸਤ – ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਹਨਾਂ ਦਾ ਸ਼ਾਮ 4 ਵਜੇ ਸਮ੍ਰਿਤੀ ਸਥਲ ‘ਤੇ ਸਸਕਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਤੋਂ ਇਲਾਵਾ ਵੱਖ-ਵੱਖ ਆਗੂਆਂ ਤੇ ਆਮ ਲੋਕਾਂ ਨੇ ਆਪਣੇ ਹਰਮਨ ਪਿਆਰੇ ਨੇਤਾ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਦੌਰਾਨ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਹਨ ਅਤੇ ਸਡ਼ਕਾਂ ਉਤੇ ਕਰਡ਼ੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ






















