ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ ! ਅੱਤਵਾਦੀ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਰਹੇ ਬਣਾ
ਚੰਡੀਗੜ੍ਹ,23ਅਪ੍ਰੈਲ(ਵਿਸ਼ਵ ਵਾਰਤਾ)- ਪਾਕਿਸਤਾਨ ‘ਚ ਰਾਹ ਰਿਹਾ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਪੰਜਾਬ ‘ਚ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਮਿਲ ਕੇ ਸਰਹੱਦ ਪਾਰ ਤੋਂ ਸੂਬੇ ਨੂੰ ਹਥਿਆਰਾਂ ਦੀ ਸਪਲਾਈ ਕਰ ਰਹੀ ਹੈ, ਸੂਤਰਾਂ ਮੁਤਾਬਿਕ ਭਾਰਤੀ ਸੁਰੱਖਿਆ ਏਜੰਸੀਆਂ ਨੇ ਵੀ ਇਸ ਸਬੰਧੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਫਿਲਹਾਲ ਲੋਕ ਸਭਾ ਚੋਣਾਂ ਅਤੇ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸੂਬੇ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਵੀ ਤਾਇਨਾਤ ਹਨ।
ਉਪਰੋਕਤ ਸਣੇ ਹੁਣ ਤੱਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅੱਤਵਾਦੀ ਰਿੰਦਾ ਪਾਕਿਸਤਾਨ ‘ਚ ਬੈਠ ਕੇ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਮਲੇਸ਼ੀਆ ਦੇ ਕਈ ਗੈਂਗਸਟਰਾਂ ਦੇ ਸੰਪਰਕ ‘ਚ ਹੈ। ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਰਾਹੀਂ ਰਿੰਦਾ ਸੂਬੇ ਦੇ ਵਪਾਰੀਆਂ, ਡਾਕਟਰਾਂ ਅਤੇ ਉਦਯੋਗਪਤੀਆਂ ਤੋਂ 5-5 ਕਰੋੜ ਰੁਪਏ ਦੀ ਫਿਰੌਤੀ ਵਸੂਲ ਰਿਹਾ ਹੈ।
ਹਥਿਆਰਾਂ ਦੀ ਸਪਲਾਈ ਤੋਂ ਇਲਾਵਾ ਇਹ ਜਬਰੀ ਪੈਸਾ ਬੇਰੁਜ਼ਗਾਰ ਨੌਜਵਾਨਾਂ ਨੂੰ ਅੱਤਵਾਦੀ ਨੈੱਟਵਰਕਾਂ ਨਾਲ ਜੋੜਨ ਲਈ ਵਰਤਿਆ ਜਾ ਰਿਹਾ ਹੈ ਤਾਂ ਜੋ ਸੂਬੇ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਬੀਤੇ ਸ਼ਨੀਵਾਰ ਵੀ ਰਿੰਦਾ ਨੇ ਰਮਦਾਸ ਇਲਾਕੇ ‘ਚ ਕਮਿਸ਼ਨ ਏਜੰਟ ਨੂੰ ਬੁਲਾ ਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।