• Latest
  • Trending
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

3 years ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

17 minutes ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

21 minutes ago
ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

26 minutes ago
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

30 minutes ago
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

41 minutes ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

59 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

1 hour ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

2 hours ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

2 hours ago
Hindi News
English News
Thursday, November 26, 2026
No Result
View All Result
15 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 26, 2024
in ਪੰਜਾਬ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ

ਚੰਡੀਗੜ੍ਹ, 21 ਅਪਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ।

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ।

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ।

ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ‘ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।
——-

Tags: BREAKING NEWSPOLITICSPUNJABWEB PORTALWISHAVWARTA.INਅਨੁਰਾਗ ਵਰਮਾਫ਼ਸਲ
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

by Ankit
November 26, 2026
0

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ ਡਿਪਟੀ ਕਮਿਸ਼ਨਰ ਅਦਿੱਤਿਆ...

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

by Ankit
November 26, 2026
0

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ (ਸਤੀਸ਼ ਕੁਮਾਰ ਪੱਪੀ);- ਪੰਜਾਬ ਟਰੈਵਲ ਪ੍ਰੋਫੈਸ਼ਨਲ...

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
November 26, 2026
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

by Ankit
November 26, 2026
0

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਨੇ ਪੋਸਟਰ ਮੁਕਾਬਲਿਆਂ ਅਤੇ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

by Ankit
November 26, 2026
0

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ ਡਿਪਟੀ ਕਮਿਸ਼ਨਰ ਅਦਿੱਤਿਆ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 