• Latest
  • Trending
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

2 years ago
ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

4 minutes ago
Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

13 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

24 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

41 minutes ago
Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

1 hour ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

2 hours ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

3 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

4 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

4 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

4 hours ago
Hindi News
English News
Wednesday, May 27, 2026
No Result
View All Result
42 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

April 26, 2024
in ਪੰਜਾਬ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
-24 ਪਿੰਡਾਂ ‘ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ ‘ਤੇ, ਉੱਤਰੀ ਬਾਈਪਾਸ ‘ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ

ਪਟਿਆਲਾ 26 ਅਪ੍ਰੈਲ (ਵਿਸ਼ਵ ਵਾਰਤਾ):- ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ ਕਰੀਬ 500 ਤੋਂ ਜਿਆਦਾ ਕਿਸਾਨਾਂ ਨੂੰ ਪੈਸੇ ਦੀ ਆਦਾਇਗੀ ਕਰਨਾ ਤਾਂ ਦੂਰ ਐਕਵਾਇਰ ਜਮੀਨ ਦੇ ਅਵਾਰਡ ਤੱਕ ਜਾਰੀ ਨਹੀਂ ਕਰ ਸਕੇ। ਕਿਸਾਨਾਂ ਨੂੰ ਅਜੇ ਤੱਕ ਇਹ ਹੀ ਨਹੀਂ ਪਤਾ ਕਿ ਉਹਨਾਂ ਦੀ ਜਮੀਨ ਨੂੰ ਕਿਸਾਨ ਕਿਸ ਰੇਟ ਤੇ ਖਰੀਦ ਕਰੇਗੀ। ਪਿੱਡ ਜਸੋਵਾਲ ਵਿਖੇ ਵੀਰਵਾਰ ਨੂੰ ਰਖੇ ਇਕ ਪ੍ਰੋਗ੍ਰਾਮ ਵਿੱਚ ਪਹੁੰਚੇ ਮਹਾਰਾਣੀ ਪਰਨੀਤ ਕੌਰ ਨੇ ਨਾਰਦਨ ਬਾਈਪਾਸ ਦੇ ਪੈਂਦੇ 24 ਪਿੰਡਾ ਦੇ ਕਿਸਾਨਾਂ ਨਾਮ ਮੁਲਾਕਾਤ ਕੀਤੀ। ਉਹਨਾਂ ਕਿਸਾਨਾਂ ਨਾਲ ਉਹਨਾਂ ਦੀ ਪਰੇਸ਼ਾਨੀ ਬਾਰੇ ਗਲਬਾਤ ਕਰਦਿਆਂ ਕਿਹਾ ਕਿ ਨਾਂ ਤਾਂ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਭਗਵੰਤ ਮਾਨ ਸਰਕਾਰ ਬੀਤੇ ਤਿੰਨ ਸਾਲਾਂ ਵਿੱਚ ਐਕਵਾਇਰ ਜਮੀਨਾਂ ਦੇ ਅਵਾਰਡ ਜਾਰੀ ਨਹੀਂ ਕਰਵਾ ਸਕੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 24 ਅਪ੍ਰੈਲ 2024 ਨੂੰ ਉੱਤਰੀ ਬਾਈਪਾਸ ਲਈ ਟੈਂਡਰ ਜਾਰੀ ਕੀਤਾ ਹੈ। ਮੌਜੂਦਾ ਹਾਲਾਤਾਂ ਵਿੱਚ ਕਿਸਾਨ ਚਿੰਤਤ ਹਨ ਅਤੇ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਖ਼ੁਦ ਭਾਜਪਾ ਖ਼ਿਲਾਫ਼ 24 ਪਿੰਡਾਂ ਵਿੱਚ ਬਾਈਕਾਟ ਦੀਆਂ ਅਫ਼ਵਾਹਾਂ ਫੈਲਾ ਕੇ ਬੈਕਫੁੱਟ ’ਤੇ ਚਲਾ ਗਿਆ ਹੈ।
ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਪਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਤਿੰਨ ਸਾਲਾਂ ਤੋਂ ਲਟਕ ਰਹੇ ਨਾਰਦਰਨ ਬਾਈਪਾਸ ਪ੍ਰਾਜੈਕਟ ਨੂੰ ਪਾਸ ਕਰਵਾ ਕੇ ਇਸ ਦਾ ਟੈਂਡਰ ਜਾਰੀ ਕਰਵਾਇਆ ਗਿਆ ਹੈ, ਉਸ ਲਈ ਇਲਾਕੇ ਦੇ ਕਿਸਾਨ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਮੁੱਚਾ ਇਲਾਕਾ ਉਨ੍ਹਾਂ ਦੇ ਮੁੜ ਐਮ.ਪੀ ਬਣਨ ਲਈ ਪੂਰੀ ਵਾਹ ਲਾ ਦੇਵੇਗਾ, ਤਾਂ ਜੋ ਕੇਂਦਰ ਦਾ ਹਿੱਸਾ ਬਣ ਕੇ ਮਹਾਰਾਣੀ ਪਰਨੀਤ ਕੌਰ ਇਲਾਕੇ ਦੇ ਵਿਕਾਸ ਨੂੰ ਨਵੀਂ ਰਫਤਾਰ ਦੇ ਕਰਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 18 ਅਗਸਤ 2021 ਨੂੰ ਕੇਂਦਰ ਸਰਕਾਰ ਨੇ ਉੱਤਰੀ ਬਾਈਪਾਸ ਬਣਾਉਣ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ। 3 ਦਸੰਬਰ, 2021 ਨੂੰ, ਜ਼ਮੀਨ ਐਕੁਆਇਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ ਅਤੇ ਲੋੜੀਂਦੇ ਖਰਚੇ ਦੀ ਇਜਾਜ਼ਤ ਦਿੱਤੀ ਗਈ ਸੀ। 3 ਨਵੰਬਰ, 2022 ਨੂੰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਸਰਕਾਰ ਨੂੰ ਐਕੁਆਇਰ ਕੀਤੀ ਜਾਣ ਵਾਲੀ ਕੁੱਲ ਜ਼ਮੀਨ ਦਾ 50 ਪ੍ਰਤੀਸ਼ਤ ਦੇਣ ਲਈ ਕਿਹਾ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਰਾਣੀ ਪ੍ਰਨੀਤ ਕੌਰ ਨੇ 10 ਨਵੰਬਰ 2022 ਨੂੰ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਕਿਹਾ ਸੀ। ਪਰਨੀਤ ਕੌਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦੋ ਸਾਲ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ। ਪਿਛਲੇ ਸਾਲ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਤੇਜ਼ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿੱਚ ਪੰਜਾਬ ਸਰਕਾਰ ਦੀ ਇਜਾਜ਼ਤ ਮਿਲਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 9 ਫਰਵਰੀ 2024 ਨੂੰ ਜ਼ਿਲ੍ਹਾ ਮਾਲ ਅਫਸਰ ਨੂੰ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਅਵਾਰਡ ਪਾਸ ਕਰਨ ਲਈ ਕਿਹਾ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੀ। ਪਿੰਡ ਜੱਸੋਵਾਲ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉੱਤਰੀ ਬਾਈਪਾਸ ’ਤੇ ਸਥਿਤ ਪਿੰਡਾਂ ਦੇ ਕਿਸਾਨ ਗੁਰਮੀਤ ਸਿੰਘ, ਬਲਕਾਰ ਸਿੰਘ ਸਿੱਧੂਵਾਲ, ਜੱਸੋਵਾਲ ਤੋਂ ਚਮਕੌਰ ਸਿੰਘ, ਪਰਮਿੰਦਰ ਸਿੰਘ ਦਾਊਂ, ਪਿੰਡ ਬਿਸ਼ਨਪੁਰਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਿਕਾ, ਅਮਰ ਸਿੰਘ ਸਾਬਕਾ ਸਰਪੰਚ ਪਿੰਡ ਕਲਿਆਣ, ਧਰਮਿੰਦਰ। ਆਸੇਮਾਜਰਾ ਤੋਂ ਪੱਪੀ ਸਿੰਘ, ਗਾ ਰਣਬੀਰਪੁਰਾ ਤੋਂ ਪੱਪੀ ਸਿੰਘ, ਰੋਂਗਲਾ ਤੋਂ ਸਾਬਕਾ ਡੀਸੀ ਹਰਕੇਸ਼ ਸਿੱਧੂ, ਛੋਟੀ ਦਾਊਂ ਤੋਂ ਸੁਰਜੀਤ ਸਿੰਘ ਰਹਿਲ, ਮਾਜਰੀ ਅਕਾਲੀਆਂ ਤੋਂ ਹਰਭਜਨ ਸਿੰਘ ਸਾਬਕਾ ਸਰਪੰਚ, ਭਟੇੜੀ ਤੋਂ ਕਰਮਜੀਤ ਸਿੰਘ, ਸਿੱਧੂਵਾਲ ਤੋਂ ਹਰਭਜਨ ਸਿੰਘ, ਪਿੰਡ ਲਚਕਾਣੀ ਤੋਂ ਜਸਵਿੰਦਰ ਸਿੰਘ, ਡਾ. ਫਰੀਦਪੁਰ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਹੋਰ ਕਈ ਕਿਸਾਨਾਂ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਰਕਾਰ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ‘ਤੇ ਆਪਣਾ ਗੁੱਸਾ ਕੱਢਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਮੰਡਲ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ।

Tags: aam admi partyBjpBREAKING NEWSPOLITICSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
May 27, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ - ਪੰਜ ਮੁਲਜ਼ਮ...

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
May 27, 2026
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

by Navjot
May 27, 2026
0

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ    ਨਵੀਂ ਦਿੱਲੀ, 27...

Most Popular

Election Result : ਬੰਗਾਲ ਵਿੱਚ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ

Election Result : ਬੰਗਾਲ ਵਿੱਚ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ

by Navjot
3 weeks ago
0

Election Result : ਬੰਗਾਲ ਵਿੱਚ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ   ਚੰਡੀਗੜ੍ਹ, 4 ਮਈ(ਵਿਸ਼ਵ ਵਾਰਤਾ) ਬੰਗਾਲ ਵਿੱਚ 293 ਸੀਟਾਂ ਲਈ ਵੋਟਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 