ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ’ਚ ਸ਼ਾਮਲ
ਕੁਝ ਦਿਨ ਪਹਿਲਾਂ ਹੀ ਦਿੱਤਾ ਸੀ ਆਪਣੇ ਅਹੁਦੇ ਤੋਂ ਅਸਤੀਫ਼ਾ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਨੀਅਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਢਿੱਲੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਤੋਂ ਇਲਾਵਾ ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ ਨੇ 6 ਦਿਨ ਪਹਿਲਾਂ ਹੀ ਸਵੈ-ਇੱਛੁਕ ਸੇਵਾਮੁਕਤੀ (VRS) ਲਈ ਸੀ। ਉਸ ਸਮੇਂ ਤੋਂ ਹੀ ਇਹ ਚਰਚਾਵਾਂ ਜ਼ੋਰਾਂ ਤੇ ਸਨ ਕੀ ਉਹ ਰਾਜਨੀਤੀ ਵਿੱਚ ਆਉਣਗੇ।























