ਭਗਵੰਤ ਮਾਨ ਖਿਲਾਫ ਲੜੀ ਸੀ 2022 ਦੀ ਵਿਧਾਨ ਸਭਾ ਚੋਣ

ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਪਹੁੰਚੇ ਹਨ। ਉਹਨਾਂ ਵੱਲੋਂ ਮੀਡੀਆ ਨਾਲ ਗੱਲਬਾਤ ਜਾਰੀ ਹੈ। ਮੁੱਖ ਮੰਤਰੀ ਮਾਨ ਨੇ ਇੱਥੇ ਦਲਵੀਰ ਗੋਲਡੀ ਦਾ ਅੱਜ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੀ ਦਲਵੀਰ ਗੋਲਡੀ ਕਾਂਗਰਸ ਨੂੰ ਅਲਵਿਦਾ ਆਖ ਗਏ ਹਨ ਅਤੇ ਅੱਜ ਉਹਨਾਂ ਨੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ ਹੈ।
ਜ਼ਿਕਰਯੋਗ ਹੈ ਕਿ ਦਲਵੀਰ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ 2022 ’ਚ ਵਿਧਾਨ ਸਭਾ ਚੋਣ ਵੀ ਲੜੀ ਸੀ।
https://x.com/BhagwantMann/status/1785543141426180545?t=DbL3n1TZ25DJtDA86mDAWQ&s=08























