• Latest
  • Trending
ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 minutes ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

16 minutes ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

38 minutes ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

41 minutes ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

60 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

1 hour ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

2 hours ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

3 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

4 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

May 1, 2024
in ਖਬਰਾਂ
ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਗੱਤਕਾ ਮੁਕਾਬਲਿਆਂ ‘ਚ ਪਾਰਦਰਸ਼ਤਾ, ਕੁਸ਼ਲਤਾ ਤੇ ਵਿਆਖਿਆ ਲਈ ਮਸਨੂਈ ਬੁੱਧੀ, ਸੂਚਨਾ ਤਕਨਾਲੋਜੀ ਦੀ ਹੋਵੇਗੀ ਵਰਤੋਂ

ਹੈਦਰਾਬਾਦ, 1 ਮਈ, 2024 (ਵਿਸ਼ਵ ਵਾਰਤਾ):– ਪੁਰਾਤਨ ਵਿਰਾਸਤੀ ਖੇਡ ਗੱਤਕਾ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਦਾ ਰੁਤਬਾ ਦਿਵਾਉਣ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਯਤਨ ਜਾਰੀ ਹਨ ਅਤੇ ਇਸ ਦਿਸ਼ਾ ਵਿੱਚ ਉਪਰੋਕਤ ਦੋਵਾਂ ਅੰਤਰਰਾਸ਼ਟਰੀ ਗੱਤਕਾ ਸੰਸਥਾਵਾਂ ਵੱਲੋਂ ਵਿਆਪਕ ਯੋਜਨਾ ਉਲੀਕੀ ਗਈ ਹੈ। ਇਹ ਖੁਲਾਸਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਆਪਣੀ ਤੇਲੰਗਾਨਾ ਫੇਰੀ ਮੌਕੇ ਅੱਜ ਇੱਥੇ ਹੈਦਰਾਬਾਦ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਾਂਝਾ ਕੀਤਾ।

ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ ਤੇ ਕਲਾ ਪ੍ਰੇਮੀਆਂ ਦੀਆਂ ਦਿਲੀ ਇੱਛਾਵਾਂ ਨੂੰ ਉਜਾਗਰ ਕਰਦਿਆਂ ਸਰਦਾਰ ਗਰੇਵਾਲ ਨੇ ਗੱਤਕੇ ਨੂੰ ਪਹਿਲਾਂ ਏਸ਼ੀਅਨ ਖੇਡਾਂ, ਫਿਰ ਰਾਸ਼ਟਰਮੰਡਲ ਖੇਡਾਂ ਅਤੇ ਅੰਤ ਵਿੱਚ ਓਲੰਪਿਕ ਵਰਗੇ ਵੱਕਾਰੀ ਖੇਡ ਮੁਕਾਬਲਿਆਂ ਵਿੱਚ ਸ਼ਾਮਲ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਖੁਲਾਸਾ ਕੀਤਾ। ਆਪਣੇ ਯਤਨਾਂ ਨੂੰ ਦਰਸਾਉਂਦੇ ਹੋਏ, ਉਨਾਂ ਦੱਸਿਆ ਕਿ ਇਸ ਸਾਲ ਅੰਦਰ ਪਹਿਲੀ ਏਸ਼ੀਅਨ ਗੱਤਕਾ ਚੈਂਪੀਅਨਸ਼ਿਪ ਆਯੋਜਿਤ ਕੀਤੀ ਜਾਵੇਗੀ ਜਿਸ ਵਿੱਚ ਘੱਟੋ-ਘੱਟ ਦਸ ਦੇਸ਼ਾਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਭਾਗ ਲੈਣਗੀਆਂ।

ਉੱਤਰੀ ਭਾਰਤ ਵਿੱਚ ਆਪਣੇ ਰਵਾਇਤੀ ਗੜ੍ਹ ਤੋਂ ਬਾਹਰ ਗੱਤਕਾ ਖੇਡ ਦੀ ਵਧ ਰਹੀ ਲੋਕਪ੍ਰਿਅਤਾ ਅਤੇ ਵਿਸ਼ਵ ਪੱਧਰ ਦੀਆਂ ਖੇਡਾਂ ਵਿੱਚ ਮਾਨਤਾ ਦਿਵਾਉਣ ਸੰਬੰਧੀ ਸਫ਼ਰ ਦੀ ਰੂਪ-ਰੇਖਾ ਉਜਾਗਰ ਕਰਦੇ ਹੋਏ, ਗੱਤਕਾ ਪ੍ਰਮੋਟਰ ਸਰਦਾਰ ਹਰਜੀਤ ਗਰੇਵਾਲ ਨੇ ਦੱਸਿਆ ਕਿ ਪਹਿਲੀ ਵਿਸ਼ਵ ਗੱਤਕਾ ਚੈਂਪੀਅਨਸ਼ਿਪ ਉੱਤਰੀ ਅਮਰੀਕਾ ਵਿੱਚ 2026 ਵਿੱਚ ਹੋਵੇਗੀ। ਇੰਨਾਂ ਇਤਿਹਾਸਕ ਮੁਕਾਬਲਿਆਂ ਦਾ ਉਦੇਸ਼ ਸਦੀਆਂ ਪੁਰਾਣੀ ਅਮੀਰ ਵਿਰਾਸਤ ਅਤੇ ਵਿਸ਼ਵ ਭਰ ਦੀਆਂ ਖੇਡ ਰੈਗੂਲੇਟਰੀ ਸੰਸਥਾਵਾਂ ਨੂੰ ਗੱਤਕੇ ਦੀ ਵਧ ਰਹੀ ਵਿਸ਼ਵਵਿਆਪੀ ਪਹੁੰਚ ਬਾਰੇ ਜਾਣੂ ਕਰਵਾਉਣਾ ਹੈ।

ਗੱਤਕੇ ਦੀ ਵੱਧ ਰਹੀ ਮਾਨਤਾ ਅਤੇ ਪ੍ਰਸਿੱਧੀ ਨੂੰ ਰੇਖਾਂਕਿਤ ਕਰਦੇ ਹੋਏ ਸਰਦਾਰ ਗਰੇਵਾਲ ਨੇ ਭਾਰਤ ਅੰਦਰ ਹਾਲ ਹੀ ਵਿੱਚ ਕੀਤੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਗੱਤਕੇ ਨੂੰ ਰਾਸ਼ਟਰੀ ਖੇਡਾਂ ਅਤੇ ਖੇਲੋ ਇੰਡੀਆ ਯੂਥ ਖੇਡਾਂ ਵਰਗੇ ਪ੍ਰਮੁੱਖ ਕੌਮੀ ਖੇਡ ਮੁਕਾਬਲਿਆਂ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਲਈ 2015 ਵਿਚ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੂਰਨਾਮੈਂਟਾਂ ਵਿੱਚ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੁਆਰਾ ਗੱਤਕੇ ਨੂੰ ਮਾਨਤਾ ਦਿਵਾਈ ਗਈ ਹੈ। ਖੇਡਾਂ ਦੀ ਮਾਨਤਾ ਲਈ ਰੂਪਰੇਖਾ ਪੇਸ਼ ਕਰਦਿਆਂ ਉੱਨਾਂ ਦੱਸਿਆ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੁਆਰਾ ਸਾਲ 2023 ਵਿੱਚ ਨੈਸ਼ਨਲ ਸਕੂਲ ਖੇਡਾਂ ਵਿੱਚ ਮਾਨਤਾ ਦਿੱਤੀ ਗਈ ਹੈ।

ਸਵਾਲਾਂ ਦੇ ਜਵਾਬ ਦਿੰਦਿਆਂ, ਸਰਦਾਰ ਗਰੇਵਾਲ, ਜੋ ਕਿ ਭਾਰਤ ਦੀ ਸਭ ਤੋਂ ਪੁਰਾਣੀ ਰਜਿਸਟਰਡ ਰਾਸ਼ਟਰੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ, ਨੇ ਐਨ.ਜੀ.ਏ.ਆਈ. ਨਾਲ ਸਬੰਧਤ 22 ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਦੁਆਰਾ ਦੇਸ਼ ਭਰ ਵਿੱਚ ਇਸ ਖੇਡ ਨੂੰ ਪ੍ਰਫੁਲਤ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦਿਆਂ ਗੱਤਕੇ ਨੂੰ ਉਤਸ਼ਾਹਿਤ ਕਰਨ ਅਤੇ ਮਿਆਰੀ ਖੇਡ ਬਣਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਕੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਰਾਜ ਗੱਤਕਾ ਇਕਾਈਆਂ ਬਣਾਉਣ ਲਈ ਯਤਨ ਜਾਰੀ ਹਨ।

ਭਵਿੱਖ ਦੀ ਰਣਨੀਤੀ ਬਾਰੇ ਬੋਲਦਿਆਂ, ਗਰੇਵਾਲ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਗੱਤਕਾ ਮੁਕਾਬਲਿਆਂ ਦੌਰਾਨ ਕਾਰਜ ਕੁਸ਼ਲਤਾ, ਪਾਰਦਰਸ਼ਤਾ ਅਤੇ ਨਤੀਜਿਆਂ ਦੇ ਵਿਸ਼ਲੇਸ਼ਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਟੂਰਨਾਮੈਂਟਾਂ ਦੇ ਰਿਕਾਰਡ ਅਤੇ ਡੇਟਾ ਨੂੰ ਕਾਇਮ ਰੱਖਣ ਵਿੱਚ ਮੱਦਦ ਕਰਨ ਦੇ ਉਦੇਸ਼ ਨਾਲ ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਅਤੇ ਸੂਚਨਾ ਤਕਨੀਕ ਵਰਗੀਆਂ ਅਤਿ ਆਧੁਨਿਕ ਤਕਨਾਲੋਜੀਆਂ ਨੂੰ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਗੱਤਕਾ ਮੁਕਾਬਲਿਆਂ ਦੇ ਸੁਖਾਲੇ ਆਯੋਜਨ ਵਿੱਚ ਕ੍ਰਾਂਤੀ ਲਿਆਉਣਗੇ ਅਤੇ ਇਸ ਵੱਕਾਰੀ ਮਾਰਸ਼ਲ ਆਰਟ ਵਿੱਚ ਨਵੀਨਤਾ ਅਤੇ ਉੱਤਮਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤੇਲੰਗਾਨਾ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਪਹਾੜੀਆ, ਦਿਨੇਸ਼ ਸਿੰਘ, ਰਾਜਿੰਦਰ ਸਿੰਘ ਠਕਰਾਲ, ਪਰਵਿੰਦਰ ਸਿੰਘ ਪੱਤੀਵਾਲ, ਗੁਰਵਿੰਦਰਪਾਲ ਸਿੰਘ ਤੇ ਗੁਰਦੀਪ ਸਿੰਘ ਛਾਬੜਾ, ਜਨਰਲ ਸਕੱਤਰ ਵਿਸ਼ਾਲ ਸਿੰਘ, ਸੰਯੁਕਤ ਸਕੱਤਰ ਹਰਮੇਸ਼ ਸਿੰਘ ਰੰਜਨ, ਸਲਾਹਕਾਰ ਗੁਰਚਰਨ ਸਿੰਘ ਬੱਗਾ ਤੇ ਪ੍ਰੀਤਮ ਸਿੰਘ, ਕਾਰਜਕਾਰਨੀ ਮੈਂਬਰ ਜਸਵੀਰ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਅਤੇ ਨਾਨਕ ਸਿੰਘ ਵੀ ਹਾਜ਼ਰ ਸਨ।

Tags: BREAKING NEWSChandigarhPOLITICSWEB PORTALWISHAVWARTA.INਗੱਤਕਾਗਰੇਵਾਲ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

by Jaspreet Kaur
August 30, 2026
0

Women's Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ 'ਚ ਬਣਾਈਆਂ 64 ਦੌੜਾਂ - ਜਾਣੋ, ਭਾਰਤ ਨੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 