• Latest
  • Trending
ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ

ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

1 hour ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

1 hour ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ

May 1, 2024
in ਸਾਹਿਤਕ, ਖਬਰਾਂ, ਪੰਜਾਬ
ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ— ਡਾ. ਸ ਪ ਸਿੰਘ

ਲੁਧਿਆਣਾਃ 1 ਮਈ(ਵਿਸ਼ਵ ਵਾਰਤਾ)-ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ ਹੈ। ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਕਾਲਿਜ ਦੇ ਪੁਰਾਣੇ ਵਿਦਿਆਰਥੀ ਅਤੇ ਪੰਜਾਬੀ ਕਵੀ ਗੁਰਭਜਨ ਗਿੱਲ ਦੀਆਂ 1973 ਤੋਂ ਲੈ ਕੇ 2023 ਤੀਕ ਪੰਜਾਹ ਸਾਲਾਂ ਦੌਰਾਨ ਲਿਖੀਆਂ ਗ਼ਜ਼ਲਾਂ ਦੇ ਸੰਗ੍ਰਹਿ “ਅੱਖਰ ਅੱਖਰ” ਲੋਕ ਅਰਪਣ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਕਾਲਿਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸ ਪ ਸਿੰਘ ਸਿੰਘ ਨੇ ਇਹ ਸ਼ਬਦ ਕਹੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਸੇ ਕਾਲਿਜ ਵਿੱਚ ਗੁਰਭਜਨ ਗਿੱਲ ਦਾ ਇਹ ਵੱਡ ਆਕਾਰੀ ਗ਼ਜ਼ਲ ਸੰਗ੍ਰਹਿ ਲੋਕ ਅਰਪਣ ਕੀਤਾ ਸੀ। ਤਸੱਲੀ ਦੀ ਗੱਲ ਇਹ ਹੈ ਕਿ ਪੰਜ ਸੌ ਕਿਤਾਬਾਂ ਦਾ ਪਹਿਲਾ ਸੰਸਕਰਣ ਪਾਠਕਾਂ ਨੇ ਖ਼ਰੀਦਿਆ ਤੇ ਪੜ੍ਹਿਆ ਹੈ। ਇਸ ਦਾ ਦੂਜਾ ਸੰਸਕਰਣ ਪਹਿਲਾਂ ਨਾਲੋਂ ਵੀ ਸੁੰਦਰ ਛਪਿਆ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸਰੋਕਾਰਾਂ ਨੂੰ ਪਹਿਲੇ ਦਿਨੋਂ ਪ੍ਰਣਾਇਆ ਮੇਰਾ ਵਿਦਿਆਰਥੀ ਗੁਰਭਜਨ ਗਿੱਲ ਲਗਾਤਾਰ ਸਿਰਜਣਸ਼ੀਲ ਅਤੇ ਸਰਗਰਮ ਕਲਮ-ਕਾਮਾ ਹੈ।
ਪੁਸਤਕ ਬਾਰੇ ਪ੍ਰੋ. ਰਵਿੰਦਰ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਲੋਕ ਵਿਰਾਸਤ ਅਕਾਡਮੀ, ਡਾ. ਤੇਜਿੰਦਰ ਕੌਰ ਸਹਾਇਕ ਪ੍ਰੋਫੈਸਰ ਪੰਜਾਬੀ ਵਿਭਾਗ ਤੇ ਤ੍ਰੈਲੋਚਨ ਲੋਚੀ ਨੇ ਵੀ ਮੁੱਲਵਾਨ ਟਿੱਪਣੀਆਂ ਕੀਤੀਆਂ।
ਇਸ ਮੌਕੇ ਗੁਰਭਜਨ ਗਿੱਲ ਨੇ ਆਪਣੀਆਂ ਚੋਣਵੀਂ ਗ਼ਜ਼ਲਾਂ ਸੁਣਾਈਆਂ ਤੇ ਕਿਹਾ ਕਿ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਨੇ ਹੀ ਮੈਨੂੰ ਸਾਹਿੱਤ ਸਿਰਜਣਾ ਦੇ ਮਾਰਗ ਤੇ ਤੋਰਿਆ ਅਤੇ ਲਗਾਤਾਰ ਰਾਹ ਦਿਸੇਰਾ ਬਣ ਕੇ ਸਾਥ ਦਿੱਤਾ ਹੈ। ਉਨ੍ਹਾ ਆਪਣੇ ਮਾਪਿਆਂ, ਵੱਡੀ ਭੈਣ ਮਨਜੀਤ ਕੌਰ ਵੜੈਚ , ਵੱਡੇ ਭਰਾਵਾਂ ਪ੍ਰਿੰ. ਜਸਵੰਤ ਸਿੰਘ ਗਿੱਲ ਤੇ ਪ੍ਰੋ. ਸੁਖਵੰਤ ਸਿੰਘ ਗਿੱਲ ਤੇ ਆਪਣੇ ਘਰ ਪਰਿਵਾਰ ਦਾ ਪੋਤਰੀ ਅਸੀਸ ਕੌਰ ਗਿੱਲ ਸਮੇਤ ਸਭ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਮੇਰੀ ਸਿਰਜਣਾ ਨੂੰ ਹਰ ਸਮੇਂ ਨਵੇਂ ਉਸ਼ਾਹ ਨਾਲ ਭਰਪੂਰ ਕੀਤਾ। ਇਸ ਪੁਸਤਕ ਵਿੱਚ ਪੰਜ ਸਾਲਾਂ ਦੀ ਬਾਲੜੀ ਅਸੀਸ ਕੌਰ ਗਿੱਲ ਦਾ ਬਣਾਇਆ ਇੱਕ ਰੇਖਾਂਕਣ ਵੀ ਸ਼ਾਮਿਲ ਹੈ।
ਵਿਸ਼ੇਸ਼ ਮਹਿਮਾਨ ਵਜੋਂ ਬੋਲਦਿਆਂ ਰੇਡੀਉ ਰੈੱਡ ਐੱਫ ਐੱਮ ਦੇ ਮੁੱਖ ਪੇਸ਼ਕਾਰ ਤੇ ਕੈਨੇਡਾ ਦੀ ਬਰਾਡਕਾਸਟਿੰਗ ਦੁਨੀਆਂ ਦੇ ਸ਼ਾਹ ਅਸਵਾਰ ਹਰਜਿੰਦਰ ਥਿੰਦ ਨੇ ਕਿਹਾ ਕਿ ਅਸੀਂ ਗੌਰਮਿੰਟ ਕਾਲਿਜ ਪੜ੍ਹਨ ਵੇਲੇ ਦੇ ਮਿੱਤਰ ਹਾ ਅਤੇ ਪੰਜਾਹ ਸਾਲਾਂ ਤੋਂ ਹੀ ਪੰਜਾਬ ਅਤੇ ਬਦੇਸ਼ਾਂ ਵਿੱਚ ਵੀ ਮਿਲਦੇ ਵਰਤਦੇ ਰਹੇ ਹਾਂ। ਸਰੀ ਵਿੱਚ ਪੰਜਾਬੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਤੇ ਉਥੇ ਸੁੱਖੀ ਬਾਠ ਤੋਂ ਪੰਜਾਬ ਭਵਨ ਬਣਵਾਉਣ ਵਿੱਚ ਗੁਰਭਜਨ ਗਿੱਲ ਦਾ ਯੋਗਦਾਨ ਇਤਿਹਾਸ ਚੇਤੇ ਰੱਖੇਗਾ।
ਹਿਊਸਟਨ(ਅਮਰੀਕਾ) ਤੋਂ ਆਏ ਕਾਰੋਬਾਰੀ ਤੇ ਅਦਬ ਨਵਾਜ਼ ਸ. ਰਘੁਬੀਰ ਸਿੰਘ ਘੁੰਨ ਨੇ ਕਿਹਾ ਕਿ ਮੈਂ ਇਸ ਕਾਲਿਜ ਵਿੱਚ ਵਿਸ਼ੇਸ਼ ਮਹਿਮਾਨ ਬਣ ਕੇ ਨਹੀ ਆਇਆ ਸਗੋਂ ਸ਼ੁਕਰਾਨਾ ਕਰਨ ਆਇਆ ਹਾਂ ਕਿ ਪੰਜਾਬ ਦੇ ਪੇਂਡੂ ਬੱਚਿਆਂ ਨੂੰ ਇਸ ਕਾਲਿਜ ਨੇ ਨਵੇਂ ਸੁਪਨੇ ਲੈਣ ਦੀ ਜਾਚ ਸਿਖਾਈ। ਮੇਰਾ ਮਿੱਤਰ ਗੁਰਭਜਨ ਗਿੱਲ ਵੀ ਇਸੇ ਕਾਲਿਜ ਵਿੱਚੋਂ ਗਰੈਜੂਏਸ਼ਨ ਕਰਕੇ ਸਾਡੇ ਨਾਲ ਗੌਰਮਿੰਟ ਕਾਲਿਜ ਲੁਧਿਆਣਾ ਵਿੱਚ ਪੜ੍ਹਨ ਆਇਆ ਸੀ। ਸਾਡੀ ਸਾਂ ਝ ਵੀ ਪੰਜਾਹ ਸਾਲ ਲੰਮੀ ਹੈ, ਪੁਰਾਣੀ ਨਹੀਂ।
ਉਨ੍ਹਾਂ ਕਿਹਾ ਕਿ ਮੈਂ ਇਸ ਪੁਸਤਕ ਦੀਆਂ ਦੋ ਸੌ ਕਾਪੀਆਂ ਅਮਰੀਕਾ ਮੰਗਵਾ ਰਿਹਾ ਹਾਂ ਤਾਂ ਜੋ ਆਪਣੇ ਸੰਪਰਕ ਵਾਲੇ ਸਾਹਿੱਤ ਦੇ ਕਦਰਦਾਨਾਂ ਨੂੰ ਚੰਗਾ ਸਾਹਿੱਤ ਪੜ੍ਹਨ ਨੂੰ ਮਿਲੇ। ਮੇਰੇ ਲਈ ਤਸੱਲੀ ਵਾਲੀ ਗੱਲ ਹੈ ਕਿ ਇਹ ਕਿਤਾਬ ਮੈਂ ਆਪਣੇ ਸਵਰਗੀ ਮਾਤਾ ਜੀ ਸਰਦਾਰਨੀ ਪ੍ਰੀਤਮ ਕੌਰ ਜੀ ਦੀ ਯਾਦ ਵਿੱਚ ਵੰਡ ਰਿਹਾ ਹਾਂ।
ਇਸ ਮੌਕੇ ਉਨ੍ਹਾਂ ਕਾਲਿਜ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੇ ਵਿਕਾਸ ਲਈ ਇੱਕ ਲੱਖ ਰੁਪਏ ਭੇਜਣ ਦਾ ਵੀ ਕਿਹਾ। ਇਸ ਮੌਕੇ ਕਾਲਿਜ ਵੱਲੋਂ ਰਘੁਬੀਰ ਸਿੰਘ ਘੁੰਨ ਤੇ ਸ. ਹਰਜਿੰਦਰ ਸਿੰਘ ਥਿੰਦ ਨੂੰ ਸਨਮਾਨਿਤ ਕੀਤਾ ਗਿਆ।
ਕਲਿਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਆਏ ਲੇਖਕਾਂ ਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਲਈ ਹਰ ਮੌਕੇ ਸਰਗਰਮੀ ਨਾਲ ਹਾਜ਼ਰ ਗੁਰਭਜਨ ਗਿੱਲ ਦੀ ਸਮੁੱਚੀ ਗ਼ਜ਼ਲ ਰਚਨਾ ਦਾ ਏਥੇ ਲੋਕ ਅਰਪਣ ਹੋਣਾ ਸਾਡੇ ਸਭ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਲਈ ਆਰਥਿਕ ਸਹਾਇਤਾ ਦੇਣ ਲਈ ਵੀ ਧੰਨਵਾਦ ਕੀਤਾ।
ਸਮਾਗਮ ਵਿੱਚ ਡੀ ਏ ਵੀ ਵਿਦਿਅਕ ਸੰਸਥਾਵਾਂ ਦੇ ਲੰਮਾ ਸਮਾਂ ਕੌਮੀ ਡਾਇਰੈਕਟਰ ਰਹੇ ਡਾ. ਸਤੀਸ਼ ਸ਼ਰਮਾ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਪ੍ਰਸਿੱਧ ਸਿੱਖ ਚਿੰਤਕ ਡਾ. ਅਨੁਰਾਗ ਸਿੰਘ, ਜੁਝਾਰ ਟਾਈਮਜ਼ ਦੇ ਮੁੱਖ ਸੰਪਾਦਕ ਬਲਵਿੰਦਰ ਸਿੰਘ ਬੋਪਾਰਾਏ,ਪੰਜਾਬ ਖੇਤੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ, ਪੰਜਾਬ ਦੇ ਡਿਪਟੀ ਡਾਇਰੈਕਟਰ (ਕਾਲਿਜਜ) ਡਾ. ਅਸ਼ਵਨੀ ਭੱਲਾ, ਡਾ. ਸੁਨੀਤਾ ਰਾਣੀ (ਖਰੜ)ਕੰਵਲਜੀਤ ਸਿੰਘ ਸ਼ੰਕਰ, ਪ੍ਰੋ. ਸ਼ਰਨਜੀਤ ਕੌਰ, ਡਾ. ਹਰਗੁਣਜੋਤ ਕੌਰ, ਡਾ. ਮਨਦੀਪ ਕੌਰ ਰੰਧਾਵਾ, ਡਾ. ਗੁਰਪ੍ਰੀਤ ਸਿੰਘ, ਡਾ. ਰਾਜਿੰਦਰ ਕੌਰ ਮਲਹੋਤਰਾ,ਰਾਜਿੰਦਰ ਸਿੰਘ ਸੰਧੂ ਤੇ ਕਈ ਹੋਰ ਸਾਹਿੱਤ ਪ੍ਰੇਮੀ ਹਾਜ਼ਰ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

by Ranjit Singh
1 month ago
0

Punjab: ਪੈਰਿਸ ਤੋਂ ਵਾਪਸੀ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 