• Latest
  • Trending
ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਵੰਡੇ

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਵੰਡੇ

8 years ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

20 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

38 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

47 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

11 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਵੰਡੇ

August 20, 2018
in ਪੰਜਾਬ
ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਵੰਡੇ

– ਪੰਜਾਬ ਸਰਕਾਰ ਨੂੰ ਪਹਿਲਾਂ ਖਰੀਦੇ ਜਾ ਰਹੇ 2000 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਪਛਵਾੜਾ ਖਾਣਾਂ ਤੋਂ ਹੁਣ 860 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਕੋਲਾ- ਬਿਜਲੀ ਮੰਤਰੀ
– 800 ਕਰੋੜ ਰੁਪਏ ਦੀ ਹੋਵੇਗੀ ਸਲਾਨਾ ਬਚਤ
ਚੰਡੀਗੜ/ ਬਠਿੰਡਾ, 20 ਅਗਸਤ (ਵਿਸ਼ਵ ਵਾਰਤਾ) : ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ। ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ।
ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਪੰਜਾਬ ਪਾਵਰ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਪਹਿਲਾਂ ਹੀ 2800 ਸਹਾਇਕ ਲਾਈਨਮੈਂਨ, 300 ਜੂਨੀਅਰ ਇੰਜੀਨੀਅਰਾਂ ਅਤੇ 248 ਸਬ-ਸਟੇਸ਼ਨ ਸਹਾਇਕਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸੇਵਾਕਾਲ ਦੌਰਾਨ ਮਾਰੇ ਗਏ 698 ਵਾਰਿਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਮਿਲ ਗਈ ਹੈ। ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ. ਵੱਲੋਂ 338 ਲੋਅਰ ਡਿਵੀਜਨ ਕਲਰਕਾਂ ਦੀ ਭਰਤੀ ਕੀਤੀ ਜਾਵੇਗੀ।
ਊਰਜਾ ਮੰਤਰੀ ਨੇ ਦੱਸਿਆ ਕਿ ਸੂਬੇ ਨੇ ਹਾਲ ਹੀ ਵਿੱਚ ਝਾਰਖੰਡ ਦੀਆਂ ਪਛਵਾੜਾ ਮਾਈਨਜ਼ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਤਹਿਤ ਪੀ.ਐਸ.ਪੀ.ਸੀ.ਐਲ. ਨੂੰ ਹੁਣ 860 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੋਲਾ ਮਿਲ ਜਾਇਆ ਕਰੇਗਾ ਜੋ ਕਿ ਪਹਿਲਾਂ 2000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲਦਾ ਸੀ। ਉਹਨਾਂ ਇਹ ਵੀ ਦੱਸਿਆ ਕਿ ਇਸ ਸਮਝੌਤੇ ਕਰਕੇ 800 ਕਰੋੜ ਰੁਪਏ ਦੀ ਸਲਾਨਾ ਬਚਤ ਹੋਵੇਗੀ।
ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੀ.ਐਸ.ਪੀ.ਸੀ.ਐਲ ਦੀ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਜਲੀ ਸਬੰਧੀ ਨਵੀਆਂ ਯੋਜਨਾਵਾਂ ਤੇ ਨੀਤੀਆਂ ਬਣਾਕੇ ਉਪਭੋਗਤਾਵਾਂ ਨੂੰ ਹਰ ਸੰਭਵ ਸਹੂਲਤ, ਸੁਖਾਲੀਆਂ ਤੇ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਪੋਰੇਸ਼ਨ ਵਚਨਬੱਧ ਹੈ । ਸਾਰੇ ਸੂਬੇ ਦੇ ਉਪ-ਮੰਡਲਾਂ ਵਿੱਚ ਪੈਂਦੇ ਨੀਮ ਸ਼ਹਿਰੀ ਖੇਤਰਾਂ ‘ਚ ਟਿਊਬਵੈਲ ਕਨੈਕਸ਼ਨਾਂ ਦੀ ਮਾਲਕੀ ਤਬਦੀਲ ਕਰਵਾਉਣ ਸਬੰਧੀ ਕੈਂਪਾਂ ਦਾ ਆਯੋਜਨ ਵੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਖਪਤਕਾਰਾਂ ਲਈ ਮੌਕੇ ‘ਤੇ ਹੀ ਨਾਂ ਬਦਲੀ ਕਰਵਾਉਣ ਦੀ ਇੱਕ ਵਿਸ਼ੇਸ਼ ਸਹੂਲਤ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਦਫਤਰਾਂ ‘ਚ ਵਾਰ-ਵਾਰ ਗੇੜੇ ਮਾਰਨ ਦੀ ਖੱਜਲ-ਖੁਆਰੀ ਤੋਂ ਵੀ ਬਚਿਆ ਜਾ ਸਕੇਗਾ। ਸ੍ਰੀ ਕਾਂਗੜ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 16 ਤੇ 17 ਅਗਸਤ ਨੂੰ ਕ੍ਰਮਵਾਰ 216 ਕਰੋੜ ਰੁਪਏ ਤੇ 124 ਕਰੋੜ ਰੁਪਏ ਡਿਜੀਟਲ ਤਰੀਕੇ ਨਾਲ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਬਿਜਲੀ ਬਿਲਾਂ ਦੇ ਭੁਗਤਾਨ ਵਜੋਂ 16 ਜੁਲਾਈ ਨੂੰ 100 ਕਰੋੜ ਤੇ 17 ਜੁਲਾਈ ਨੂੰ 220 ਕਰੋੜ ਦੀ ਰਕਮ ਇਕੱਠੀ ਕਰਕੇ ਇੱਕ ਨਵਾਂ ਰਿਕਾਰਡ ਸਥਾਪਿਤ ਕੀਤਾ ਗਿਆ ਸੀ।
ਉਹਨਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੇ ਮੁੱਖ ਪ੍ਰਬੰਧਕੀ ਨਿਰਦੇਸ਼ਕ ਇੰਜਨੀਅਰ ਬਲਦੇਵ ਸਿੰਘ ਸਰਾਂ, ਪੀ.ਐਸ.ਪੀ.ਸੀ.ਐਲ ਦੇ ਸਮੂਹ ਨਿਰਦੇਸ਼ਕ  ਤੇ ਇੰਜਨੀਅਰ ਸਾਹਿਬਾਨ, ਵਿੱਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਸਮੂਹ ਕਰਮਚਾਰੀ ਵਧਾਈ ਦੇ ਪਾਤਰ ਹਨ। ਸ੍ਰੀ ਕਾਂਗੜ ਨੇ ਦੱਸਿਆ ਕਿ ਬਹੁਤ ਜਲਦ ਹੀ ਵਿਭਾਗ ਵੱਲੋਂ ਡਿਜੀਟਲ ਤਰੀਕੇ ਨਾਲ ਭੁਗਤਾਨ ਦੇ ਸਬੰਧ  ਵਿੱਚ ਇਕ ਜਾਗਰੁਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਜਿਸ ਨਾਲ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਆਉਣ ਦੀ ਸੰਭਾਵਨਾ ਹੈ।
ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਸਭ ਕਿਸਮ ਦੇ ਬਿਜਲੀ ਖ਼ਪਤਕਾਰਾਂ ਨੂੰ ਬੇਰੋਕ 24 ਘੰਟੇ ਬਿਜਲੀ ਦੀ ਸੇਵਾ ਦਿੱਤੀ ਜਾ ਰਹੀ ਹੈ ਅਤੇ ਇਸ ਵਾਰ ਝੋਨੇ ਦੀ ਫਸਲ ਦੌਰਾਨ ਕਿਸਾਨਾਂ ਨੂੰ 8 ਘੰੰਟੇ ਨਿਰੰਤਰ ਬਿਜਲੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।
ਉਹਨਾਂ ਇਹ ਵੀ ਦੱਸਿਆ ਕਿ  ਹਾਲ ਹੀ ਵਿੱਚ ਕਾਰਪੋਰੇਸ਼ਨ ਵੱਲੋਂ ਖ਼ਪਤਕਾਰਾਂ ਦੀ ਭਲਾਈ ਤੇ ਸਹੂਲਤ ਲਈ ਕਈ ਨਵੀਆਂ ਨੀਤੀਆਂ ਤੇ ਯੋਜਨਾਵਾਂ ਜਿਵੇਂ ਵਲੈਂਟਰੀ ਡਿਸਕਲੋਜਰ ਸਕੀਮ, ਪੇਂਡੂ ਖੇਤਰਾਂ ਵਿੱਚ ਜਿਥੇ ਵੀ ਲੋੜ ਹੋਵੇ ਟਿਊੁਬਵੈਲ ਕਨੈਕਸ਼ਨਾ ਦੀ ਮਾਲਕੀ ਦੇ ਤਬਾਦਲੇ ਸਬੰਧੀ ਮੋਕ ‘ਤੇ ਹੀ ਨਿਪਟਾਰਾ ਯੋਜਨਾ ਆਦਿ ਸ਼ਾਮਲ ਹਨ। ਇਸ ਮੰਤਵ ਤਹਿਤ ਪੀ.ਐਸ.ਪੀ.ਸੀ.ਐਲ ਵੱਲੋਂ ਡਿਸਟ੍ਰੀਬਿਉਸ਼ਨ ਵਿੰਗ ਅਧੀਨ ਆਉਂਦੇ ਵੱਖ-ਵੱਖ ਦਫਤਰਾਂ ਵਿੱਚ 369 ਕੈਂਪਾਂ ਦਾ ਆਯੋਜਨ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਘੱਟ ਰਹੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ‘ਪਾਣੀ ਬਚਾਓ ਪੈਸਾ ਬਚਾਓ’ ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਕਾਂਗਰਸ ਨੇਤਾ ਸ੍ਰੀ ਨਰਿੰਦਰ ਭਲੇਰੀਆ, ਇੰਜ: ਬਲਦੇਵ ਸਿੰਘ ਸਰਾਂ, ਮੁੱਖ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਆਰ.ਪੀ. ਪਾਂਡਵ, ਡਾਇਰੈਕਟਰ(ਪ੍ਰਬੰਧਕੀ),ਇੰਜ: ਕੁਲਦੀਪ ਗਰਗ, ਮੁੱਖ ਇੰਜਨੀਅਰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ, ਲਖਵਿੰਦਰ ਸਿੰਘ, ਮੁੱਖ ਇੰਜਨੀਅਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ, ਇੰਜ: ਭਗਵਾਨ ਸਿੰਘ ਮਠਾੜੂ, ਮੁੱਖ ਇੰਜਨੀਅਰ/ਡੀਐਸ, ਬਠਿੰਡਾ ਪੱਛਮੀ ਜੋਨ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Most Popular

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

by Ranjit Singh
1 week ago
0

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 