ਜਕਾਰਤਾ, 20 ਅਗਸਤ – ਭਾਰਤੀ ਪਹਿਲਵਾਨ ਵਿਨੇਸ਼ ਫੋਕਟ ਨੇ 50 ਕਿਲੋ ਵਰਗ ਦੇ ਮਹਿਲਾਵਾਂ ਦੇ ਕੁਸ਼ਤੀ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਲਿਆ ਹੈ। ਵਿਨੇਸ਼ ਨੇ ਜਾਪਾਨ ਦੀ ਇਰੀਯੂਕੀ ਨੂੰ 6-2 ਨਾਲ ਮਾਤ ਦਿੱਤੀ।
ਇਸ ਦੇ ਨਾਲ ਹੀ ਵਿਨੇਸ਼ ਫੋਗਾਟ ਏਸ਼ੀਅਨ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਪਹਿਲਵਾਨ ਬਣ ਗਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਮਹਿਲਾ ਪਹਿਲਵਾਨ ਬਜਰੰਗ ਪੁਨੀਆ ਨੇ ਕੱਲ ਸੋਨੇ ਦਾ ਮੈਡਲ ਜਿੱਤਿਆ ਸੀ।
ਇਸ ਦੇ ਨਾਲ ਹੀ ਭਾਰਤ 5 ਮੈਡਲਾਂ ਨਾਲ 7ਵੇਂ ਸਥਾਨ ਤੇ ਪਹੁੰਚ ਗਿਆ ਹੈ।