• Latest
  • Trending
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

2 years ago
ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

2 minutes ago
ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

7 minutes ago
ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

12 minutes ago
ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

18 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

2 hours ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

2 hours ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

2 hours ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

3 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

3 hours ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, June 22, 2026
No Result
View All Result
35 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

May 2, 2024
in ਪੰਜਾਬ

ਫਗਵਾੜਾ ਦੇ ਲੋਕਾਂ ਨੇ ਕਿਹਾ, ‘ਬਿਜਲੀ ਦੇ ਬਿਲ ਜ਼ੀਰੋ ਆ ਗਏ, ਭਗਵੰਤ ਮਾਨ ਛਾ ਗਏ’

ਪੰਜਾਬ ਨੂੰ ਮੁੜ ‘ਸੋਨੇ ਦੀ ਚਿੜੀ’ ਬਣਾਵਾਂਗੇ, ਭਗਵੰਤ ਮਾਨ ਨੇ ਲੋਕਾਂ ਨਾਲ ਕੀਤਾ ਵਾਅਦਾ

ਮੈਂ ਤੁਹਾਡੇ ਪਿਆਰ, ਭਰੋਸੇ ਅਤੇ ਸਹਿਯੋਗ ਦਾ ਕਰਜ਼ ਨਹੀਂ ਚੁਕਾ ਸਕਦਾ, ਮੈਂ ਤੁਹਾਡੀ ਹੋਰ ਵੀ ਉਤਸ਼ਾਹ ਨਾਲ ਸੇਵਾ ਕਰ ਸਕਦਾ ਹਾਂ, ਮੈਨੂੰ ਮੇਰੇ ਕੰਮ ਕਰਨ ਲਈ 13 ਹੋਰ ਹੱਥ ਅਤੇ ਬੁਲੰਦ ਆਵਾਜ਼ਾਂ ਦਿਓ: ਭਗਵੰਤ ਮਾਨ

ਸਾਧਾਰਨ ਪਰਿਵਾਰਾਂ ਦੇ ਧੀਆਂ-ਪੁੱਤਾਂ ਦੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਬਣਨ ਤੋਂ ਉਹ ਨਿਰਾਸ਼ ਹਨ: ਤੁਸੀਂ ਫਿਰ ਤੋਂ ਜ਼ਮੀਨ ਨਾਲ ਜੁੜੇ ਆਗੂਆਂ ਨੂੰ ਵੋਟ ਦਿਓ – ਭਗਵੰਤ ਮਾਨ

ਡਾ. ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੁਸ਼ਿਆਰਪੁਰ ਦੇ ਲੋਕਾਂ ਦੇ ਸਹਿਯੋਗ ਲਈ ਕੀਤਾ ਧੰਨਵਾਦ

ਚੰਡੀਗੜ੍ਹ/ਫਗਵਾੜਾ 2 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਫਗਵਾੜਾ ‘ਚ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੀਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਚੱਬੇਵਾਲ ਨੂੰ ਪਾਰਲੀਮੈਂਟ ਵਿੱਚ ਆਪਣਾ ਨੁਮਾਇੰਦਾ ਚੁਣਨ, ਕਿਉਂਕਿ ਉਹ ਇੱਕ ਸਾਧਾਰਨ ਪਰਿਵਾਰ ਤੋਂ ਹਨ, ਉਹ ਇੱਕ ਜ਼ਮੀਨੀ ਆਗੂ ਹਨ ਜੋ ਆਮ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਪਿਆਰ, ਭਰੋਸੇ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਪਿਆਰ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਪਰੰਤੂ ਉਹ ਸ਼ੁਕਰਗੁਜ਼ਾਰ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਐਨੀ ਵੱਡੀ ਜ਼ਿੰਮੇਵਾਰੀ ਲਈ ਚੁਣਿਆ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਨ ਕਿ ਉਹ ਉਨ੍ਹਾਂ ਨੂੰ ਸਧਬੁੱਧੀ ਅਤੇ ਤਾਕਤ ਬਖ਼ਸ਼ੇ ਤਾਂ ਜੋ ਉਹ ਲੋਕਾਂ ਲਈ ਦਿਨ ਰਾਤ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਪਹਿਲੀ ਜੂਨ ਨੂੰ ‘ਝਾੜੂ’ ਵਾਲਾ ਬਟਨ ਦਬਾ ਕੇ ਆਪਣੀ ਜ਼ਿੰਮੇਵਾਰੀ ਨਿਭਾਓ, 4 ਜੂਨ ਤੋਂ ਬਾਅਦ ਹਰ ਜ਼ਿੰਮੇਵਾਰੀ ਮੇਰੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਇੱਕ ਵਾਰ ਫਿਰ ਤੋਂ ‘ਸੋਨ ਦੀ ਚਿੜੀ’ ਬਣਾਉਣਗੇ। ਉਨ੍ਹਾਂ ਕਿਹਾ ਕਿ ਰਵਾਇਤੀ ਅਤੇ ਵੰਸ਼ਵਾਦੀ ਸਿਆਸਤਦਾਨ ਦੁਖੀ ਹਨ, ਕਿਉਂਕਿ ਆਮ ਪਰਿਵਾਰਾਂ ਦੇ ਧੀ-ਪੁੱਤ ਵਿਧਾਨ ਸਭਾ ‘ਚ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਬਣ ਕੇ ਪਹੁੰਚ ਗਏ ਹਨ। ਉਹ ਸਮਝਦੇ ਸਨ ਕਿ ਸੱਤਾ ਅਤੇ ਰਾਜਨੀਤੀ ਉਨ੍ਹਾਂ ਦਾ ਜਨਮ ਸਿੱਧ ਅਧਿਕਾਰ ਹੈ।

ਭਗਵੰਤ ਮਾਨ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਤੋਂ ਮਿਲ ਰਿਹਾ ਪਿਆਰ ਅਤੇ ਸਤਿਕਾਰ ਹੀ ਮੇਰੀ ਉਮਰ ਭਰ ਦੀ ਕਮਾਈ ਹੈ। ਉਨ੍ਹਾਂ ਕਿਹਾ ਕਿ ਮਾਵਾਂ ਮੈਨੂੰ ਅਸੀਸਾਂ ਦਿੰਦੀਆਂ ਹਨ ਅਤੇ ਨੌਜਵਾਨ ਪੀੜ੍ਹੀ ਮੇਰਾ ਹਰ ਕਦਮ ’ਤੇ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਦੂਜੀਆਂ ਪਾਰਟੀਆਂ ਅਤੇ ਵਿਰੋਧੀਆਂ ਦਾ ਸਬੰਧ ਹੈ, ਲੋਕ ਤਾਂ ਉਨ੍ਹਾਂ ਨਾਲ ਹੱਥ ਮਿਲਾ ਕੇ ਆਪਣੀ ਹੱਥ ਦੀਆਂ ਉਂਗਲਾਂ ਗਿਣਦੇ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ 43 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਮੌਜੂਦ ਹਨ, ਉਨ੍ਹਾਂ ਦੀ ਇੱਕੋ ਇੱਕ ਇੱਛਾ ਹੈ ਕਿ ਇੱਕ ਮਿਹਨਤੀ ਮਜ਼ਦੂਰ ਨੂੰ ਕੰਮ ਤੋਂ ਤੁਰੰਤ ਬਾਅਦ ਉਸਦੀ ਦਿਹਾੜੀ ਮਿਲੇ ਅਤੇ ਕਿਸਾਨ ਨੂੰ ਉਸਦੀ ਫ਼ਸਲ ਦਾ ਸਹੀ ਮੁੱਲ ਮੌਕੇ ‘ਤੇ ਹੀ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਉਨ੍ਹਾਂ ਦਾ ਪਰਿਵਾਰ ਹੈ, ਜਦੋਂ ਕੋਈ ਕਾਰੋਬਾਰੀ ਮੇਰੇ ਕੋਲ ਕੋਈ ਪ੍ਰਸਤਾਵ ਲੈ ਕੇ ਆਉਂਦਾ ਹੈ ਤਾਂ ਮੈਂ ਉਸ ਦੀ ਹਰ ਤਰ੍ਹਾਂ ਨਾਲ ਮਦਦ ਕਰਦਾ ਹਾਂ ਅਤੇ ਬਦਲੇ ‘ਚ ਸਿਰਫ਼ ਇਕ ਗੱਲ ਮੰਗਦਾ ਹਾਂ, ਸਾਡੇ ਨੌਜਵਾਨਾਂ ਨੂੰ ਨੌਕਰੀਆਂ ਦਿਓ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਗ਼ਰੀਬਾਂ ਦੀ ਜ਼ਿੰਦਗੀ ਬਰਬਾਦ ਕਰਨ, ਕਾਰੋਬਾਰ ਬੰਦ ਕਰਨ ਜਾਂ ਸੂਬੇ ਨੂੰ ਲੁੱਟਣ ਲਈ ਨਹੀਂ ਬਣਦੀਆਂ ਸਗੋਂ ਸਰਕਾਰਾਂ ਲੋਕਾਂ ਦੇ ਹੱਕਾਂ ‘ਤੇ ਪਹਿਰਾ ਦੇਣ, ਲੋਕਾਂ ਦੀਆਂ ਰਸੋਈਆਂ ‘ਚ ਅੱਗ ਅਤੇ ਰੋਟੀ ਯਕੀਨੀ ਬਣਾਉਣ ਲਈ ਬਣਦੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇੱਕ ਪੱਤਰਕਾਰ ਨੇ ਪੁੱਛਿਆ ਕਿ ਐਨੀ ਤਾਕਤ ਅਤੇ ਪ੍ਰਸਿੱਧੀ ਕਿਸੇ ਦਾ ਵੀ ਦਿਮਾਗ਼ ਖ਼ਰਾਬ ਕਰ ਸਕਦੀ ਹੈ, ਪਰੰਤੂ ਤੁਸੀਂ ਕਿਵੇਂ ਜ਼ਮੀਨ ਨਾਲ ਜੁੜੇ ਹੋ, ਮੈਂ ਉਸ ਨੂੰ ਕਿਹਾ ਕਿ ਮੈਂ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਮਸ਼ਹੂਰ ਸੀ, ਮੈਨੂੰ ਪ੍ਰਸਿੱਧੀ ਦੀ ਲੋੜ ਨਹੀਂ, ਪਰ ਮੈਂ ਆਪਣੀ ਜ਼ਿੰਮੇਵਾਰੀ ਤੋਂ ਜਾਣੂ ਹਾਂ। ਰੱਬ ਸਾਨੂੰ ਜ਼ਿੰਮੇਵਾਰੀ ਦਿੰਦਾ ਹੈ ਅਤੇ ਫਿਰ ਜ਼ਿੰਮੇਵਾਰੀ ਨਿਭਾਉਣ ਦੀ ਤਾਕਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਬਣਾਉਣਾ ਹੀ ਮੇਰਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਮੈਨੂੰ 13 ਹੋਰ ਹੱਥ ਅਤੇ ਆਵਾਜ਼ਾਂ ਦਿਓ, ਜੋ ਮੇਰੇ ਦੋ ਸਾਲਾਂ ਦੇ ਕੰਮਾਂ ਦਾ ਸਬੂਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਹੋਰ ਵੀ ਜੋਸ਼ ਨਾਲ ਕੰਮ ਕਰੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਇੱਕ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਉਹ ਇੱਕ ਆਮ ਪਰਿਵਾਰ ਤੋਂ ਆਏ ਹਨ, ਉਹ ਆਪਣੀ ਮਿਹਨਤ ਅਤੇ ਹੁਸ਼ਿਆਰਪੁਰ ਦੇ ਲੋਕਾਂ ਦੀ ਸੇਵਾ ਕਰਕੇ ਬੁਲੰਦੀਆਂ ‘ਤੇ ਪਹੁੰਚੇ ਹਨ। ਮਾਨ ਨੇ ਕਿਹਾ ਕਿ ਇਹ ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਹੈ ਕਿ ਉਹ ਐਨੀ ਅਣਥੱਕ ਮਿਹਨਤ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ, ਉਹ ਜ਼ਿਆਦਾ ਸਮੇਂ ਤੱਕ ਜਿਉਂਦੇ ਰਹਿੰਦੇ ਹਨ। ਅੰਤ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਨੇ ਸੀਐਮ ਮਾਨ ਅਤੇ ਫਗਵਾੜਾ ਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕ 43,000 ਸਰਕਾਰੀ ਨੌਕਰੀਆਂ ਅਤੇ ਜ਼ੀਰੋ ਬਿਜਲੀ ਬਿੱਲਾਂ ਲਈ ਮਾਨ ਸਰਕਾਰ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦੇ ਹਨ।

Tags: aam admi partyBREAKING NEWSLOK SABHA ELECTIONS 2024PUNJABpunjab newsWEB PORTALWISHAVWARTA.INਪੰਜਾਬਫਗਵਾੜਾਭਗਵੰਤ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

by Navjot
June 22, 2026
0

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਹੈਦਰਾਬਾਦ ਦੇ ਮੀਰਪੇਟ ਪੁਲਿਸ...

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

by Navjot
June 22, 2026
0

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਭਾਰਤੀ ਜਨਤਾ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

by Navjot
June 22, 2026
0

ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ      ਵਾਸ਼ਿੰਗਟਨ, 22 ਜੂਨ (ਵਿਸ਼ਵ ਵਾਰਤਾ)...

Most Popular

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

by Ranjit Singh
4 weeks ago
0

Punjab: ਮਾਂ 'ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ ! ਪਟਿਆਲਾ, 23 ਮਈ – ਪਟਿਆਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 