• Latest
  • Trending
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ

2 years ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

4 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

10 minutes ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

2 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

2 hours ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

2 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

4 hours ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

4 hours ago
Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

4 hours ago
Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

5 hours ago
Hindi News
English News
Monday, September 14, 2026
No Result
View All Result
30 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ

May 4, 2024
in ਖਬਰਾਂ

ਭਾਜਪਾ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਇਸ (ਭਾਜਪਾ) ਨੂੰ ਖ਼ਤਮ ਕਰ ਦੇਵੇਗੀ, ਇਸ ਲਈ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾਇਆ, ਪਰ ਇਹ ਉਨ੍ਹਾਂ ਦੇ ਵਿਚਾਰਾਂ ਨੂੰ ਕਦੇ ਵੀ ਨਹੀਂ ਰੋਕ ਸਕਦੇ: ਭਗਵੰਤ ਮਾਨ

ਪਹਿਲੇ ਪੜਾਅ ਤੋਂ ਪਹਿਲਾਂ ਉਹ 400 ਸੀਟਾਂ ਦਾ ਦਾਅਵਾ ਕਰ ਰਹੇ ਸੀ, ਹੁਣ ਉਹ ਧਰੁਵੀਕਰਨ ਦੀ ਰਾਜਨੀਤੀ ਦਾ ਸਹਾਰਾ ਲੈ ਰਹੇ ਹਨ, ਇਸ ਦਾ ਸਪੱਸ਼ਟ ਮਤਲਬ ਹੈ ਕਿ ਭਾਜਪਾ ਬੁਰੀ ਤਰ੍ਹਾਂ ਹਾਰ ਰਹੀ ਹੈ- ਭਗਵੰਤ ਮਾਨ

ਭਗਵੰਤ ਮਾਨ ਨੇ ਭਰੂਚ ਵਾਸੀਆਂ ਨੂੰ ਕੀਤੀ ਅਪੀਲ: ਚੈਤਰ ਵਸਾਵਾ ਤੁਹਾਡੇ ਹੱਕਾਂ ਲਈ ਲੜ ਰਹੇ ਹਨ, ਵੋਟ ਪਾ ਕੇ ਉਨ੍ਹਾਂ ਦਾ ਸਾਥ ਦਿਓ

ਮੋਦੀ ਕਹਿੰਦੇ ਸਨ ਕਿ ਉਹ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਣਗੇ, ਉਨ੍ਹਾਂ ਨੇ ਅਜਿਹਾ ਹੀ ਕੀਤਾ, ਸਾਰੇ ਭ੍ਰਿਸ਼ਟਾਚਾਰੀ ਲੋਕਾਂ ਨੂੰ ਆਪਣੀ ਪਾਰਟੀ (ਭਾਜਪਾ) ‘ਚ ਸ਼ਾਮਲ ਕਰ ਲਿਆ: ਭਗਵੰਤ ਮਾਨ

ਚੰਡੀਗੜ੍ਹ/ਗੁਜਰਾਤ, 4 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਜਰਾਤ ਦੇ ਭਰੂਚ ਵਿਖੇ ਪਹੁੰਚ ਕੇ ‘ਆਪ’ ਉਮੀਦਵਾਰ ਚੈਤਰ ਵਸਾਵਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਰੋਡ-ਸ਼ੋਅ ਕੱਢਿਆ ਅਤੇ ਵਾਗਰਾ, ਜੰਬੂਸਾਰ ਅਤੇ ਕਰਜਨ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਉਨ੍ਹਾਂ ਨੂੰ ਸੁਣਨ ਲਈ ਇਕੱਠੇ ਹੋਏ। ਭੀੜ ਨੇ ‘ਗੁਜਰਾਤ ਮੈਂ ਭੀ ਕੇਜਰੀਵਾਲ’, ‘ਲੜੇਂਗੇ ਔਰ ਜੀਤੇਂਗੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ।

ਵਾਗਰਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰੂਚ ਵਿੱਚ ਸਭ ਦਾ ਧਿਆਨ ਹੈ ਕਿ ਇੱਥੇ ਕੀ ਹੋਵੇਗਾ ਕਿਉਂਕਿ ਭਰੂਚ ਦੇ ਲੋਕ ਕ੍ਰਾਂਤੀਕਾਰੀ ਹਨ। ਉਨ੍ਹਾਂ ਕਿਹਾ ਕਿ ਭਰੂਚ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਉਮੀਦਵਾਰ ਚੈਤਰ ਵਸਾਵਾ ‘ਤੇ ਜੋ ਪਿਆਰ ਦਿਖਾਇਆ ਹੈ, ਉਹ ਉਸਦਾ ਕਦੇ ਵੀ ਮੁੱਲ ਨਹੀਂ ਉਤਾਰ ਸਕਦੇ । ਭਗਵੰਤ ਮਾਨ ਨੇ ਕਿਹਾ ਕਿ ਚੈਤਰ ਭਾਈ ਲੋਕਾਂ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਸਨ, ਉਹ ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਲੜਦੇ ਹਨ। ਇਹੀ ਕਾਰਨ ਸੀ ਕਿ ਭਾਜਪਾ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਸੀ। ਪਰ ਉਹ ਹੁਣ ਜੇਲ੍ਹ ਤੋਂ ਬਾਹਰ ਹਨ ਅਤੇ ਇੱਕ ਵਾਰ ਫਿਰ ਸਹੀ ਲਈ ਲੜ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਭਾਜਪਾ) ਨੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਚੋਣਾਂ ਤੋਂ ਠੀਕ ਪਹਿਲਾਂ ਕੇਜਰੀਵਾਲ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਕਿਉਂਕਿ ਉਹ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਸਨ। ਭਾਜਪਾ ਅਤੇ ਨਰਿੰਦਰ ਮੋਦੀ ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ। ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ ਹਨ, ਉਹ ਇੱਕ ਵਿਚਾਰ ਹਨ, ਇੱਕ ਸੋਚ ਹਨ। ਉਹ ਸਿਰਫ਼ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਸਕਦੇ ਪਰ ਉਨ੍ਹਾਂ ਦੀ ਸੋਚ ਨੂੰ ਕਦੇ ਨਹੀਂ ਰੋਕ ਸਕਦੇ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਐਨੀ ਡਰੀ ਹੋਈ ਹੈ ਕਿ ਉਨ੍ਹਾਂ ਨੇ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ, ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਖਾਤੇ ਫ੍ਰੀਜ਼ ਕੀਤੇ ਅਤੇ ਜਿੱਥੇ ਗੈਰ-ਭਾਜਪਾ ਸਰਕਾਰਾਂ ਹਨ ਉੱਥੇ ਉਹ ਗਵਰਨਰ ਦੇ ਅਹੁਦੇ ਦੀ ਦੁਰਵਰਤੋਂ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਵੀ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਰੁਕਾਵਟਾਂ ਪੈਦਾ ਕਰਦੇ ਹਨ। ਤਾਮਿਲਨਾਡੂ ਦੇ ਰਾਜਪਾਲ ਵੀ ਅਜਿਹਾ ਹੀ ਕਰਦੇ ਹਨ ਅਤੇ ਮਮਤਾ ਬੈਨਰਜੀ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਬੀਜੇਪੀ ਇੱਕ ਤਾਨਾਸ਼ਾਹ ਪਾਰਟੀ ਹੈ, ਉਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਖ਼ਤਮ ਕਰਕੇ ਆਪਣਾ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ, ਸਾਡੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਗੈਰ-ਭਾਜਪਾ ਰਾਜਾਂ ਵਿੱਚ ਉਹ ਵਿਧਾਇਕਾਂ ਨੂੰ ਖ਼ਰੀਦਦੇ ਹਨ ਅਤੇ ਸਰਕਾਰਾਂ ਨੂੰ ਡੇਗਦੇ ਹਨ, ਲੋਕਤੰਤਰ ਵਿੱਚ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਮਿਸਾਲ ਸਭ ਦੇ ਸਾਹਮਣੇ ਹੈ। ਭਾਜਪਾ ਨੇ ਗੈਰ-ਕਾਨੂੰਨੀ ਢੰਗ ਨਾਲ ਆਪਣਾ ਮੇਅਰ ਬਣਾਉਣ ਲਈ ‘ਆਪ’ ਦੀਆਂ 8 ਵੋਟਾਂ ਨੂੰ ਰੱਦ ਕਰ ਦਿੱਤਾ, ਪਰ ਫੇਰ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ ਦਾ ਮੇਅਰ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਸੂਰਤ ਵਿੱਚ ਵੀ ਅਜਿਹਾ ਹੀ ਵਾਪਰਿਆ ਹੈ, ਕਾਂਗਰਸ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਅਤੇ ਉਨ੍ਹਾਂ ਨੇ ਆਜ਼ਾਦ ਉਮੀਦਵਾਰਾਂ ਨੂੰ ਖ਼ਰੀਦ ਲਿਆ ਅਤੇ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦਿੱਤਾ। ਜਦਕਿ ਸੰਵਿਧਾਨਕ ਤੌਰ ‘ਤੇ ਚੋਣ ਹੋਣੀ ਚਾਹੀਦੀ ਸੀ ਕਿਉਂਕਿ ਦੂਜੇ ਉਮੀਦਵਾਰਾਂ ਦੀ ਗੈਰ-ਮੌਜੂਦਗੀ ਵਿੱਚ ਵੀ ਨੋਟਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਲਈ ਜਨਤਾ ਦਾ ਫ਼ਤਵਾ ਕੋਈ ਮਾਇਨੇ ਨਹੀਂ ਰੱਖਦਾ। ਇਸ ਲਈ ਆਪਣੇ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਭਾਜਪਾ ਨੂੰ ਵੋਟ ਨਹੀਂ ਕਰਨਾ ਚਾਹੀਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਦੇ ਪਹਿਲੇ ਦੋ ਗੇੜ ਦੇ ਰੁਝਾਨਾਂ ਨੇ ਭਾਜਪਾ ਨੂੰ ਝਟਕਾ ਦਿੱਤਾ ਹੈ, ਹੁਣ ਉਹ ਹੁਣ 400 ਸੀਟਾਂ ਦਾ ਦਾਅਵਾ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਗੱਠਜੋੜ ਦੋਵੇਂ ਪੜਾਅ ਆਸਾਨੀ ਨਾਲ ਜਿੱਤ ਰਿਹਾ ਹੈ। ਇਸੇ ਲਈ ਹੁਣ ਨਰਿੰਦਰ ਮੋਦੀ ਅਤੇ ਭਾਜਪਾ ਧਰੁਵੀਕਰਨ ਦੀ ਰਾਜਨੀਤੀ ਦਾ ਸਹਾਰਾ ਲੈ ਕੇ ਮੰਗਲ-ਸੂਤਰ ‘ਤੇ ਵੋਟਾਂ ਮੰਗ ਰਹੇ ਹਨ। ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਕੋਲ ਆਪਣੇ ਦਸ ਸਾਲਾਂ ਦੇ ਰਿਪੋਰਟ ਕਾਰਡ ਵਿੱਚ ਦਿਖਾਉਣ ਲਈ ਕੁਝ ਨਹੀਂ ਹੈ। ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲੀਆਂ, ਮਹਿੰਗਾਈ ਵਧੀ ਹੈ, ਮੋਦੀ ਸਰਕਾਰ ਨੇ ਸਰਕਾਰੀ ਸਕੂਲ ਅਤੇ ਹਸਪਤਾਲ ਨਹੀਂ ਬਣਾਏ ਅਤੇ ਕਿਸੇ ਨੂੰ 15 ਲੱਖ ਰੁਪਏ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਭਾਜਪਾ ਭਾਰਤੀ ਜੁਮਲਾ ਪਾਰਟੀ ਹੈ। ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਅਤੇ ਉਹ (ਭਾਜਪਾ) ਨਫਰਤ ਦੀ ਰਾਜਨੀਤੀ ਕਰਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਇਸ ਲਈ ਰੱਖ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਭਾਜਪਾ ਦਾ ਸਫਾਇਆ ਕਰ ਦੇਣਗੇ। ਅਸੀਂ ਭਾਜਪਾ ਨੂੰ ਦਿੱਲੀ ਅਤੇ ਪੰਜਾਬ ਵਿੱਚੋਂ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਸਰਕਾਰੀ ਸਕੂਲ ਅਤੇ ਹਸਪਤਾਲ ਵਿਸ਼ਵ ਪੱਧਰੀ ਹਨ। ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਮਿਲ ਰਹੀ ਹੈ। ਮੈਂ ਦੋ ਸਾਲਾਂ ਵਿੱਚ 43,000 ਸਰਕਾਰੀ ਨੌਕਰੀਆਂ ਦਿੱਤੀਆਂ। ਮਾਨ ਨੇ ਕਿਹਾ ਕਿ ਅਸੀਂ ਜੁਮਲਾ ਪਾਰਟੀ ਦੇ ਉਲਟ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਕਰਦੇ ਹਾਂ। ਮੈਂ ਤਾਂ ਪਾਰਲੀਮੈਂਟ ਵਿੱਚ ਵੀ ਕਿਹਾ ਸੀ, ’15 ਲਾਖ ਕੀ ਰਕਮ ਲਿਖਤਾਂ ਹੂੰ ਤੋ ਸਿਆਹੀ ਸੂਖ ਜਾਤੀ ਹੈ, ਕਾਲੇ ਧਨ ਕੀ ਬਾਤ ਕਰਤਾ ਹੂੰ ਤੋ ਕਲਮ ਰੁਕ ਜਾਤੀ ਹੈ, ਹਰ ਬਾਤ ਹੀ ਜੁਮਲਾ ਨਿਕਲੀ, ਅਬ ਤੋ ਸ਼ੱਕ ਹੈ ਕੀ ਚਾਏ ਬਨਾਨੀ ਵੀ ਆਤੀ ਹੈ’।

ਭਗਵੰਤ ਮਾਨ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਚੈਤਰ ਵਸਾਵਾ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਿੰਗ ਮਸ਼ੀਨ ‘ਤੇ ‘ਆਪ’ ਦਾ ਚੋਣ ਨਿਸ਼ਾਨ ‘ਝਾੜੂ’ ਦਾ ਬਟਨ ਇਕ ਨੰਬਰ ਤੇ ਹੋਵੇਗਾ ਅਤੇ 4 ਜੂਨ ਤੋਂ ਬਾਅਦ ਭਰੂਚ ਗੁਜਰਾਤ ‘ਚ ਨੰਬਰ -1 ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਭਰੂਚ ਦੇ ਲੋਕ ਇਸ ਵਾਰ ਇਤਿਹਾਸ ਲਿਖਣ ਲਈ ਤਿਆਰ ਹਨ।

ਜੰਬੂਸਰ ‘ਚ ਭਗਵੰਤ ਮਾਨ ਨੇ ਕਿਹਾ ਕਿ ਪੱਤਰਕਾਰ ਮੈਨੂੰ ਪੁੱਛਦੇ ਹਨ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ‘ਚ ਕਿਵੇਂ ਰੋਕਿਆ। ਮੈਂ ਕਹਿੰਦਾ ਹਾਂ ਕਮਲ ਚਿੱਕੜ ਵਿੱਚ ਖਿੜਦਾ ਹੈ, ‘ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਦੇ ਦੋ ਸੰਸਦ ਮੈਂਬਰ ਜਿੱਤੇ ਸਨ। ਪਰ ਇਸ ਵਾਰ ਉਨ੍ਹਾਂ ਨੂੰ ਪੰਜਾਬ ਵਿੱਚ ਵੱਡਾ ਜ਼ੀਰੋ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਦੋ ਵਿਧਾਇਕ ਹਨ। ਪੰਜਾਬ ਦੇ ਲੋਕਾਂ ਨੇ ਬਦਲਾਅ ਨੂੰ ਚੁਣਿਆ ਹੈ, ਹੁਣ ਗੁਜਰਾਤ ਦੇ ਲੋਕਾਂ ਦੀ ਵਾਰੀ ਹੈ, ਇਸ ਲਈ ਉਨ੍ਹਾਂ ਨੂੰ ਭਾਜਪਾ ਨੂੰ ਵੋਟ ਨਹੀਂ ਕਰਨਾ ਚਾਹੀਦਾ ਹੈ।

*ਭਗਵੰਤ ਮਾਨ ਦਾ ਦਾਅਵਾ- ਇੰਡੀਆ ਗੱਠਜੋੜ ਨੂੰ 110-120 ਸੀਟਾਂ ਮਿਲਣਗੀਆਂ ਜਦਕਿ ਭਾਜਪਾ ਨੂੰ ਪਹਿਲੇ ਦੋ ਗੇੜ ਦੀਆਂ ਚੋਣਾਂ ਚੋਂ ਸਿਰਫ਼ 40-50 ਸੀਟਾਂ ਹੀ ਮਿਲਣਗੀਆਂ*

*ਭਗਵੰਤ ਮਾਨ ਨੇ ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਜਿਹੜਾ ਬੱਚਾ ਰੇਲਵੇ ਸਟੇਸ਼ਨ ਤੇ ਚਾਹ ਵੇਚਦਾ ਸੀ, ਉਸ ਨੇ ਰੇਲ, ਭੇਲ, ਐਲਆਈਸੀ, ਏਅਰਪੋਰਟ ਅਤੇ ਸਾਡਾ ਦੇਸ਼ ਹੀ ਵੇਚ ਦਿੱਤਾ*

ਗੁਜਰਾਤ ਦੇ ਕਰਜਨ ‘ਚ ਭਗਵੰਤ ਮਾਨ ਨੇ ਭਾਜਪਾ ਅਤੇ ਨਰਿੰਦਰ ਮੋਦੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜਿਹੜਾ ਬੱਚਾ ਇਹ ਦਾਅਵਾ ਕਰਦਾ ਹੈ ਕਿ ਉਹ ਰੇਲਵੇ ਸਟੇਸ਼ਨ ‘ਤੇ ਚਾਹ ਵੇਚਦਾ ਸੀ, ਉਸ ਨੇ ਹੁਣ ਭਾਰਤੀ ਰੇਲ, ਭੇਲ, ਐਲਆਈਸੀ, ਏਅਰਪੋਰਟ ਅਤੇ ਸਾਡੇ ਦੇਸ਼ ਨੂੰ ਵੇਚ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਦੇਸ਼ ਨੂੰ ਇਨ੍ਹਾਂ ਲੋਕਾਂ ਦੇ ਚੁੰਗਲ ਤੋਂ ਬਚਾਉਣਾ ਹੈ, ਜੋ ਸਾਡੇ ਲੋਕਤੰਤਰ ਅਤੇ ਸੰਵਿਧਾਨ ਲਈ ਖਤਰਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇੰਡੀਆ ਗੱਠਜੋੜ ਪਹਿਲੇ ਦੋ ਗੇੜ ਦੇ ਚੋਣਾਂ ਵਿੱਚ 110-120 ਸੀਟਾਂ ਜਿੱਤ ਰਿਹਾ ਹੈ, ਜਦਕਿ ਭਾਜਪਾ ਨੂੰ ਸਿਰਫ਼ 40-50 ਸੀਟਾਂ ਹੀ ਮਿਲ ਰਹਿਆਂ ਹਨ। ਮਾਨ ਨੇ ਕਿਹਾ ਕਿ ਹੁਣ ਨਰਿੰਦਰ ਮੋਦੀ ਦੇ ਸੁਰ ਹੀ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ 10 ਸਾਲ ਰਾਜ ਕਰਨ ਤੋਂ ਬਾਅਦ ਅੱਜ ਮੋਦੀ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਉਹ ਸਾਡੇ ਦੇਸ਼ ਅਤੇ ਸਾਡੇ ਲੋਕਾਂ ਨੂੰ ਵੰਡਦੇ ਹਨ,ਨਫ਼ਰਤ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼,ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਪਾਉਣ।

Tags: aam admi partyBREAKING NEWSPUNJABPUNJAB CMWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

by Navjot
September 14, 2026
0

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ)  ਕੈਨੇਡਾ ਵਿੱਚ ਫਿਰੌਤੀ...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

by Navjot
September 14, 2026
0

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ     ਮੁੰਬਈ, 14 ਸਤੰਬਰ (ਵਿਸ਼ਵ ਵਾਰਤਾ)...

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

by Navjot
September 14, 2026
0

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ 'ਤੇ    ...

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
September 14, 2026
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

by Navjot
September 14, 2026
0

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ)  ਕੈਨੇਡਾ ਵਿੱਚ ਫਿਰੌਤੀ...

Most Popular

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 05-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 