• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

2 years ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

49 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

53 minutes ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

1 hour ago
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

1 hour ago
ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

3 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

3 hours ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

3 hours ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

4 hours ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

4 hours ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

4 hours ago
Hindi News
English News
Thursday, September 17, 2026
No Result
View All Result
29 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਭਗਵੰਤ ਮਾਨ ਨੇ ਕੀਤਾ ਦਾਅਵਾ, 4 ਜੂਨ ਦੀ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਕਰ ਦਿੱਤਾ ਜਾਵੇਗਾ ਜੇਤੂ ਕਰਾਰ

May 5, 2024
in Politics, ਸਿਆਸੀ, ਖਬਰਾਂ, ਖਰੜ, ਪੰਜਾਬ, ਲੋਕ ਸਭਾ ਚੋਣਾਂ 2024
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਭਗਵੰਤ ਮਾਨ ਨੇ ਕੀਤਾ ਦਾਅਵਾ, 4 ਜੂਨ ਦੀ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਕਰ ਦਿੱਤਾ ਜਾਵੇਗਾ ਜੇਤੂ ਕਰਾਰ

ਚੰਡੀਗੜ੍ਹ, 5 ਮਈ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਹਲਕਾ ਖਰੜ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਜਿੱਥੇ ਉਨ੍ਹਾਂ ਦੇ ਨਾਲ ਮਲਵਿੰਦਰ ਕੰਗ ਅਤੇ ਹਲਕਾ ਖਰੜ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਵੀ ਮੌਜੂਦ ਸਨ। ਭਗਵੰਤ ਮਾਨ ਨੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਲੋਕਾਂ ਦੇ ਉਤਸ਼ਾਹ ਨੂੰ ਦੇਖ ਕੇ ਬਹੁਤ ਖ਼ੁਸ਼ ਹਨ ਅਤੇ ਇੰਝ ਜਾਪਦਾ ਹੈ ਕਿ ਲੋਕਾਂ ਦਾ ਫ਼ਤਵਾ ਪਹਿਲਾਂ ਹੀ ਸਪੱਸ਼ਟ ਹੋ ਗਿਆ ਹੈ ਅਤੇ ਬਸ ਐਲਾਨ ਹੋਣਾ ਬਾਕੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੇ ਦਿਨ ਉਹ ਗੁਜਰਾਤ ਵਿੱਚ ਸਨ ਅਤੇ ਉੱਥੇ ਉਨ੍ਹਾਂ ਦਾ ਰੋਡ ਸ਼ੋਅ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਮਿਹਨਤ ਕਰਨ ਤੋਂ ਪਿੱਛੇ ਨਹੀਂ ਹਟਦਾ, ਜਦੋਂ ਉਨ੍ਹਾਂ (ਭਾਜਪਾ) ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿੱਤਾ ਤਾਂ ਮੇਰਾ ਕੰਮ ਅਤੇ ਜ਼ਿੰਮੇਵਾਰੀਆਂ ਦੁੱਗਣੀਆਂ ਹੋ ਗਈਆਂ ਹਨ, ਪਰੰਤੂ ਮੇਰੇ ਕੋਲ ਤੁਸੀਂ ਲੋਕ ਹੋ ਅਤੇ ਜਿਸ ਨੂੰ ਪੰਜਾਬੀਆਂ ਦਾ ਸਮਰਥਨ ਹੈ, ਉਹ ਕਦੇ ਵੀ ਅਸਫਲ ਨਹੀਂ ਹੋ ਸਕਦਾ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 43,000 ਸਰਕਾਰੀ ਨੌਕਰੀਆਂ, ਹਰੇਕ ਨੂੰ ਮੁਫ਼ਤ ਬਿਜਲੀ, ਹਰ ਖੇਤ ਨੂੰ ਟੇਲਾਂ ਤੱਕ ਨਹਿਰੀ ਪਾਣੀ, 850 ਤੋਂ ਵੱਧ ਆਮ ਆਦਮੀ ਕਲੀਨਿਕ, 13 ਸਕੂਲ ਆਫ ਐਮੀਨੈਂਸ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਦਿੱਤੀ ਅਤੇ ਉਹ ਵੀ ਸਿਰਫ਼ ਦੋ ਸਾਲਾਂ ਵਿੱਚ। ਉਨ੍ਹਾਂ ਕਿਹਾ ਕਿ ਜਿੱਥੇ ਬਾਕੀ ਸਰਕਾਰਾਂ ਸਰਕਾਰ ਦੀਆਂ ਜਾਇਦਾਦਾਂ ਆਪਣੇ ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੀਆਂ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਜੀਵੀਕੇ ਪਾਵਰ ਪਲਾਂਟ ਖ਼ਰੀਦ ਕੇ ਗੁਰੂ ਅਮਰਦਾਸ ਜੀ ਦੇ ਨਾਂ ‘ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਸਰਕਾਰ ਉਦਯੋਗਾਂ ਨੂੰ ਵੀ ਸਸਤੀ ਬਿਜਲੀ ਦੇਵੇਗੀ ਅਤੇ ਇਸ ਨਾਲ ਪੰਜਾਬ ਵਿੱਚ ਵਪਾਰ ਬੜੀ ਤੇਜ਼ੀ ਨਾਲ ਵਧੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਟਾਟਾ ਸਟੀਲ ਵਰਗੀਆਂ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਸ ਆਉਣ ਵਾਲੇ ਸੀਜ਼ਨ ਵਿੱਚ 70 ਫੀਸਦੀ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਨੂੰ ਸਿੰਚਾਈ ਲਈ ਦਿੱਤਾ ਜਾਵੇਗਾ। ਇਸ ਨਾਲ ਬਿਜਲੀ ਬੋਰਡ ਦੇ ਲਗਭਗ 7,000 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਸ ਪੈਸੇ ਨਾਲ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਪੂਰੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ, ਉਹ ਇੱਥੇ ਸਿਸਟਮ ਨੂੰ ਬਦਲਣ, ਇਸ ਨੂੰ ਬਿਹਤਰ ਬਣਾਉਣ, ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਲਈ ਆਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਕਿਸੇ ਸੂਬੇ ਦੇ ਵਿਕਾਸ ਲਈ ਸਭ ਦਾ ਵਿਕਾਸ ਜ਼ਰੂਰੀ ਹੈ, ਉਹ ਚਾਹੁੰਦੇ ਹਨ ਕਿ ਕਿਸਾਨ, ਵਪਾਰੀ, ਮਜ਼ਦੂਰ ਹਰ ਵਰਗ ਖ਼ੁਸ਼ ਹੋਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦਾ ਬਣਦਾ ਮੁੱਲ ਮਿਲੇ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ‘ਚ ਦੋ ਸਾਲਾਂ ‘ਚ ਕੀਤੇ ਕੰਮਾਂ ਦੇ ਆਧਾਰ ‘ਤੇ ਵੋਟਾਂ ਮੰਗ ਰਿਹਾ ਹਾਂ, ਦਿੱਲੀ ‘ਚ ਅਸੀਂ ਆਪਣੇ 8 ਸਾਲਾਂ ਦੇ ਕੰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਾਂ, ਕਿਉਂਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹੇ ਨਰਿੰਦਰ ਮੋਦੀ ਮੰਗਲ-ਸੂਤਰ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀਆਂ ਜੜ੍ਹਾਂ ਪੰਜਾਬ ਵਿੱਚ ਨਾ ਲੱਗਣ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ, ਅਸੀਂ ਗੁਰਪੁਰਬ, ਈਦ ਅਤੇ ਰਾਮਨੌਮੀ ਵਰਗੇ ਤਿਉਹਾਰ ਇਕੱਠੇ ਮਨਾਉਂਦੇ ਹਾਂ। ਗੁਰੂ ਨਾਨਕ ਦੇਵ ਜੀ ਵੱਲੋਂ 20 ਰੁਪਏ ਨਾਲ ਸ਼ੁਰੂ ਕੀਤਾ ਗਿਆ ਲੰਗਰ ਸਮੁੱਚੀ ਮਨੁੱਖਤਾ ਲਈ ‘ਸਰਬ ਸਾਂਝ’ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਗੁਰੂਆਂ ਅਤੇ ਮਹਾਨ ਕੁਰਬਾਨੀਆਂ ਦੀ ਧਰਤੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਵਾਸ ਨਾ ਕਰਨ, ਕਿਉਂਕਿ ਹੁਣ ਸਿਸਟਮ ਬਦਲ ਰਿਹਾ ਹੈ, ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਨੂੰ ਨੌਕਰੀਆਂ, ਕਰੀਅਰ ਅਤੇ ਨਵੇਂ ਕਾਰੋਬਾਰ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੇਰਕਾ ਅਤੇ ਮਾਰਕਫੈੱਡ ਵਰਗੇ ਵਿਭਾਗਾਂ ਨੂੰ ਲਾਭਦਾਇਕ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਹ ਉਚਾਈਆਂ ਜਾਂ ਗਹਿਰਾਈਆਂ ਤੋਂ ਨਹੀਂ ਡਰਦੇ, ਉਨ੍ਹਾਂ ਨੂੰ ਕੇਵਲ ਇੱਕ ਅਕਾਲ ਪੁਰਖ ਦਾ ਡਰ ਹੈ।

ਭਗਵੰਤ ਮਾਨ ਨੇ ਦੂਜੀਆਂ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ‘ਤੇ ਹਰ ਰੋਜ਼ ਪਿਆਰ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ ਜਦਕਿ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਲੋਕ ਇਹ ਯਕੀਨੀ ਬਣਾਉਣ ਲਈ ਆਪਣੀਆਂ ਉਂਗਲਾਂ ਗਿਣਦੇ ਹਨ ਕਿ ਉਨ੍ਹਾਂ ਨੇ ਕੋਈ ਚੋਰੀ ਤਾਂ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਉਦੋਂ ਹੀ ਪੰਜਾਬ ਨੂੰ ਬਚਾਉਣ ਲਈ ਨਿਕਲਦੇ ਹਨ, ਜਦੋਂ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਹੁੰਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਹੀਟ ਸਟ੍ਰੋਕ ਹੋ ਜਾਂਦਾ ਹੈ। ਪਹਿਲਾਂ ਪੰਜਾਬ ਵਿੱਚ ਅਜਿਹੇ ਮੁੱਖ ਮੰਤਰੀ ਸਨ ਜੋ ਵੋਟਾਂ ਲੈਣ ਤੋਂ ਬਾਅਦ ਆਪਣੇ ਮਹਿਲਾਂ ਦੇ ਗੇਟ ਬੰਦ ਕਰ ਲੈਂਦੇ ਸਨ। ਪਰੰਤੂ ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, 90 ਫੀਸਦੀ ਨੌਜਵਾਨ ਮੈਨੂੰ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ ਕਿਉਂਕਿ ਮੈਂ ਉਨ੍ਹਾਂ ਵਿੱਚੋਂ ਇੱਕ ਹਾਂ।

ਖਰੜ ਦੇ ਲੋਕਾਂ ਨੇ ਭਗਵੰਤ ਮਾਨ ਨਾਲ ਵਾਅਦਾ ਕੀਤਾ ਕਿ 4 ਜੂਨ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੂੰ ਜੇਤੂ ਐਲਾਨ ਦਿੱਤਾ ਜਾਵੇਗਾ। ਸੰਬੋਧਨ ਦੀ ਸਮਾਪਤੀ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਰੋਡ ਸ਼ੋਅ ਵਿੱਚ ਐਨੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਸਾਰਿਆਂ ਦਾ ਲਗਾਤਾਰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।

Tags: aapCM MannLatest Lok Sabha news 2024Malvinder Kang in Kharar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

by Ankit
September 17, 2026
0

  ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ...

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

by Ankit
September 17, 2026
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ...

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

by Navjot
September 17, 2026
0

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਖਡੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

Most Popular

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

by Ranjit Singh
4 days ago
0

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ ਨਵੀਂ ਦਿੱਲੀ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 