• Latest
  • Trending
ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣ

2 years ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

7 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

8 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

8 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

8 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

9 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

10 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

10 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

11 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Thursday, May 7, 2026
No Result
View All Result
22 °c
Chandigarh
31 ° Fri
34 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣ

May 9, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣ

ਮਲੇਰਕੋਟਲੇ ਵਾਲੇ ਲੋਕ ਜ਼ੁਲਮ ਦੇ ਖਿਲਾਫ ਹਾਅ ਦਾ ਨਾਅਰਾ ਮਾਰਨ ਵਾਲੇ ਲੋਕ ਹਨ, ਇਹ ਜ਼ਾਲਮਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ: ਭਗਵੰਤ ਮਾਨ

ਮਾਨ ਦਾ ਭਾਜਪਾ ‘ਤੇ ਤੰਜ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੀ ਗੱਲ ਕਰਦੇ ਹਾਂ, ਉਹ ਹਿੰਦੂ, ਮੁਸਲਮਾਨ, ਮੰਗਲ-ਸੂਤਰ ਆਦਿ ਦੀਆਂ ਗੱਲਾਂ ਕਰਕੇ ਡਰਾ ਕੇ ਵੋਟਾਂ ਮੰਗਦੇ ਹਨ

ਮੈਂ ਸੱਤ ਸਾਲਾਂ ਤੋਂ ਬਰਨਾਲੇ ਦਾ ਵਿਧਾਇਕ ਹਾਂ, ਮੈਂ ਹਮੇਸ਼ਾ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ, ਅੱਗੇ ਵੀ ਮੈਂ ਤਨਦੇਹੀ ਨਾਲ ਤੁਹਾਡੀ ਸੇਵਾ ਕਰਦਾ ਰਹਾਂਗਾ: ਮੀਤ ਹੇਅਰ

ਚੰਡੀਗੜ੍ਹ/ਮਲੇਰਕੋਟਲਾ, 9ਮਈ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ ‘ਚ ਅਕਾਲੀ ਦਲ ਬਾਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੇ ਲੋਕ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਲਈ ਜਾਣੇ ਜਾਂਦੇ ਹਨ, ਉਹ ਨਫ਼ਰਤ ਫੈਲਾਉਣ ਵਾਲਿਆਂ ਨੂੰ ਇਸ ਵਾਰ ਬੁਰੀ ਤਰ੍ਹਾਂ ਹਰਾਉਣਗੇ।

ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਖ਼ਾਸਕਰ ਨੌਜਵਾਨਾਂ ਨੇ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇ ਲਾਏ। ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਮਾਨ ਨੇ ਕਿਹਾ ਕਿ ਤੁਹਾਡਾ ਇਹ ਪਿਆਰ ਮੈਨੂੰ ਨੂੰ ਥੱਕਣ ਨਹੀਂਂ ਦਿੰਦਾ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਾਸੀਆਂ ਨੇ ਮੈਨੂੰ ਹਮੇਸ਼ਾ ਭਰਪੂਰ ਸਮਰਥਨ ਦਿੱਤਾ ਹੈ। 2014 ਅਤੇ 2019 ‘ਚ ਇੱਥੋਂ ਦੇ ਲੋਕਾਂ ਨੇ ਮੇਰੀ ਜਿੱਤ ‘ਚ ਯੋਗਦਾਨ ਪਾਇਆ ਸੀ, ਇਸ ਵਾਰ ਵੀ ਉਹ ‘ਆਪ’ ਉਮੀਦਵਾਰ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣਗੇ। ਮਾਨ ਨੇ ਕਿਹਾ ਕਿ ਮੀਤ ਹੇਅਰ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਈਏਐਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸੀ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ, ਪਰੰਤੂ ਹੁਣ ਲੋਕਾਂ ਨੇ ਉਨ੍ਹਾਂ ਦਾ ਅਸਲੀ ਚਿਹਰਾ ਦੇਖ ਲਿਆ ਹੈ ਅਤੇ ਉਹ ਬੁਰੀ ਤਰ੍ਹਾਂ ਹਾਰ ਰਹੇ ਹਨ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ ਅਤੇ ਕਬਰਸਤਾਨ ਵਰਗੇ 8 ਤੋਂ 10 ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗ਼ਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ ‘ਤੇ ਨਹੀਂ ਬੋਲਦੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਵੀ ਉਹ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਇਹ (ਭਾਜਪਾ) ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਡਰਾ-ਧਮਕਾ ਕੇ ਵੋਟ ਬਟੋਰਨਾ ਚਾਹੁੰਦੇ ਹਨ। ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਭਾਜਪਾ ਦੀ ਨਫਰਤ ਦੀ ਰਾਜਨੀਤੀ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਮੈਂ ਸਾਰਿਆਂ ਲਈ ਬਿਜਲੀ ਮੁਫ਼ਤ ਕੀਤੀ, ਚੰਗੇ ਸਕੂਲ ਅਤੇ ਹਸਪਤਾਲ ਬਣਾਏ, 829 ਮੁਹੱਲਾ ਕਲੀਨਿਕ ਖੋਲ੍ਹੇ, 43,000 ਸਰਕਾਰੀ ਨੌਕਰੀਆਂ ਦਿੱਤੀਆਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਐਕਸ-ਗ੍ਰੇਸ਼ੀਆ ਦਿੱਤੀ, ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ।

ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਆਪਣੇ ਮਹਿਲਾਂ ‘ਚੋਂ ਤਾਪਮਾਨ ਪੁੱਛ ਕੇ ਬਾਹਰ ਨਿਕਲਦੇ ਹਨ। ਉਹ ਪੰਜਾਬ ਨੂੰ ਬਚਾਉਣ ਲਈ 30 ਡਿਗਰੀ ਸੈਲਸੀਅਸ ਵਿੱਚ ਇੱਕ ਘੰਟੇ ਲਈ ਬਾਹਰ ਆਉਂਦੇ ਹਨ। ਭਾਰੀ ਗਿਣਤੀ ਵਿਚ ਲੋਕਾਂ ਦੀ ਭੀੜ ਨੂੰ ਦੇਖ ਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ (ਰਾਤ ਦਾ ਸਮਾਂ) ਵੀ ਉਨ੍ਹਾਂ ਦਾ ਰੋਡ ਸ਼ੋਅ ਲੋਕਾਂ ਦੀ ਭੀੜ ਨਾਲ ਭਰਿਆ ਹੋਇਆ ਹੈ, ਇਸ ਪਿਆਰ ਦਾ ਕਰਜ਼ਾ ਉਹ ਕਦੇ ਵੀ ਨਹੀਂ ਚੁਕਾ ਸਕਦੇ। ਦੂਜੇ ਪਾਸੇ ਲੋਕ ਸੁਖਬੀਰ ਬਾਦਲ ਨੂੰ ਦਿਨ ਦੇ ਸਮੇਂ ਵੀ ਸੁਣਨ ਲਈ ਘਰੋਂ ਬਾਹਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਸੀਂ ਪਿੰਡਾਂ ਅਤੇ ਸਰਕਾਰੀ ਸਕੂਲਾਂ ਤੋਂ ਆਏ ਹਾਂ। ਮੈਂ ਤੁਹਾਡੇ ਦਰਦ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸਮਝਦਾ ਹਾਂ। ਉਹ ਸਾਡੀ ਰੀਸ ਨਹੀਂ ਕਰ ਸਕਦੇ, ਉਹ ਸਾਡੇ ਵਰਗੀ ਮਿਹਨਤ ਵੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਕੇਵਲ ਢਿੱਲੋਂ ਵਰਗੇ ਆਗੂ ਨੂੰ ਹਰਾਇਆ ਹੈ, ਹੁਣ ਲੋਕਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿਸ ਪਾਰਟੀ ਨਾਲ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਸਰਹੱਦਾਂ ਦੇ ਤਣਾਅ ਦੀ ਵਰਤੋਂ ਕਰਦੀਆਂ ਹਨ, ਪਰ ਤੁਸੀਂ ਨਫ਼ਰਤ ਦੀ ਰਾਜਨੀਤੀ ਦਾ ਸ਼ਿਕਾਰ ਨਹੀ ਹੋਣਾ।

ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਲੇਰਕੋਟਲਾ ਵਾਸੀਆਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ 7 ਸਾਲ ਤੋਂ ਬਰਨਾਲਾ ਦੇ ਵਿਧਾਇਕ ਹਨ। ਇਹਨਾਂ ਸੱਤ ਸਾਲਾਂ ਦੌਰਾਨ ਮੈਂ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਹੈ। ਇੱਕ ਸਾਂਸਦ ਵਜੋਂ ਵੀ ਮੈਂ ਤੁਹਾਡੀ ਪੂਰੀ ਸੇਵਾ ਕਰਾਂਗਾ। ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰਾਂ ਉਨ੍ਹਾਂ ਦਾ ਸਾਥ ਦਿੰਦੇ ਰਹਿਣ ਅਤੇ ਸੰਗਰੂਰ ਵਿੱਚ ‘ਆਪ’ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ।

Tags: aapBHAGWANT MAANLOK SABHA ELECTIONS 2024MalerkotlaROAD SHOWWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ

by Ranjit Singh
3 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ ਚੰਡੀਗੜ੍ਹ, 13 ਅਪ੍ਰੈਲ 2026 – ਵਿਸਾਖੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 