ਅਰਵਿੰਦ ਕੇਜਰੀਵਾਲ ਅੱਜ ਕਰਨਗੇ ਪ੍ਰੈਸ ਕਾਨਫਰੰਸ
ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਅੱਜ ਉਹ 1 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਤੋਂ ਪਹਿਲਾਂ ਕੇਜਰੀਵਾਲ ਹਨੂੰਮਾਨ ਮੰਦਰ ਜਾਣਗੇ। ਉਹ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ‘ਚ ਭਗਵਾਨ ਹਨੂੰਮਾਨ ਦੇ ਦਰਸ਼ਨ ਕਰਨਗੇ। ਕੇਜਰੀਵਾਲ 10 ਮਈ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਸਨ। ਉਹ 39 ਦਿਨ ਤਿਹਾੜ ਜੇਲ੍ਹ ਵਿੱਚ ਬੰਦ ਰਹੇ। ਅਦਾਲਤ ਨੇ ਕੇਜਰੀਵਾਲ ਨੂੰ 1 ਜੂਨ ਤੱਕ ਰਾਹਤ ਦਿੱਤੀ ਹੈ। ਉਸ ਨੂੰ 2 ਜੂਨ ਨੂੰ ਤਿਹਾੜ ‘ਚ ਆਤਮ ਸਮਰਪਣ ਕਰਨਾ ਹੋਵੇਗਾ।























