• Latest
  • Trending
ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

2 years ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

2 minutes ago
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

40 minutes ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

48 minutes ago
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

1 hour ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

1 hour ago
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

2 hours ago
Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

2 hours ago
Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

3 hours ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

4 hours ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

4 hours ago
Hindi News
English News
Wednesday, June 3, 2026
No Result
View All Result
39 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

May 12, 2024
in ਪੰਜਾਬ

ਲੁਧਿਆਣਾ, 12 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਪੰਜਾਬੀਆਂ ਨੂੰ ਫੇਲ੍ਹ ਕੀਤਾ ਹੈ ਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਵਾਸਤੇ ਅਕਾਲੀ ਦਲ ਨੂੰ ਵੋਟਾਂ ਪਾਉਣ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿਚ ਅੱਜ ਅਨੇਕਾਂ ਮੀਟਿੰਗਾਂ ਕੀਤੀਆਂ ਜਿਹਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ, ਨੇ ਕਿਹਾ ਕਿ ਤੁਸੀਂ 1 ਜੂਨ 1984 ਯਾਦ ਰੱਖਿਓ ਐਤਕੀਂ ਇਸੇ ਦਿਨ ਤੁਸੀਂ ਵੋਟਾਂ ਪਾਉਣੀਆਂ ਹਨ। ਉਹਨਾਂ ਕਿਹਾ ਕਿ ਇਸੇ ਦਿਨ ਇੰਦਰਾ ਗਾਂਧੀ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਕਾਂਗਰਸ ਪਾਰਟੀ ਨੇ ਦੇਸ਼ ਭਰ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਕੋਈ ਵੀ ਕਾਂਗਰਸ ਨੂੰ ਕਦੇ ਵੋਟ ਨਹੀਂ ਪਾ ਸਕਦਾ। ਉਹਨਾਂ ਕਿਹਾ ਕਿ ਜਦੋਂ ਇਸ ਪਾਰਟੀ ਦਾ ਸੂਬੇ ਵਿਚ ਰਾਜ ਸੀ ਤਾਂ ਇਸਨੇ ਤੁਹਾਨੂੰ ਫੇਲ੍ਹ ਕੀਤਾ। ਇਸਨੇ ਆਪਣੇ ਕਰਜ਼ਾ ਮੁਆਫੀ ਤੇ ਘਰ-ਘਰ ਨੌਕਰੀ ਦੇ ਵਾਅਦੇ ਮੁਤਾਬਕ ਨਾ ਕਰਜ਼ਾ ਮੁਆਫ ਕੀਤਾ ਤੇ ਨਾ ਨੌਕਰੀਆਂ ਦਿੱਤੀਆਂ।

ਆਪ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਪਾਰਟੀ ਨਾਲ ਤਜ਼ਰਬਾ ਕਰਨਾ ਪੰਜਾਬੀਆਂ ਨੂੰ ਬਹੁਤ ਮਹਿੰਗਾ ਪਿਆ ਹੈ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਤੁਹਾਡਾ ਜੀਵਨ ਨਰਕ ਬਣਾ ਦਿੱਤਾ ਹੈ। ਇਸਨੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਇਸਦੇ ਪਸਾਰ ਦੀ ਪੁਸ਼ਤ ਪਨਾਹੀ ਕੀਤੀ। ਇਸਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਕੱਖ ਨਹੀਂ ਕੀਤਾ ਤੇ ਉਲਟਾ ਪੰਜਾਬੀ ਨੌਜਵਾਨਾਂ ਦੀ ਥਾਂ ਬਾਹਰਲਿਆਂ ਨੂੰ ਰੋਜ਼ਗਾਰ ਦੇ ਦਿੱਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਪੰਜਾਬ ਨੇ ਕਦੇ ਵੀ ਪਹਿਲਾਂ ਅਜਿਹਾ ਮੁੱਖ ਮੰਤਰੀ ਨਹੀਂ ਵੇਖਿਆ ਜਿਸਨੂੰ ਸ਼ਰਾਬ ਨਾਲ ਰੱਜੇ ਹੋਣ ਕਰ ਕੇ ਜਰਮਨੀ ਵਿਚ ਹਵਾਈ ਜਹਾਜ਼ ਤੋਂ ਹੇਠਾਂ ਲਾਹ ਦਿੱਤਾ ਗਿਆ ਜਿਸ ਨਾਲ ਸਮੁੱਚੇ ਪੰਜਾਬ ਦੀ ਬਦਨਾਮੀ ਹੋਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦਾ ਪਰਿਵਾਰ ਸੂਬੇ ਦੇ ਸਰੋਤਾਂ ਦੀ ਦੁਰਵਰਤੋਂ ਕਰ ਰਹੇ ਹਨ। ਆਪ ਤਾਂ ਕਹਿੰਦੀ ਸੀ ਕਿ ਉਹ ਵੀ ਆਈ ਪੀ ਕਲਚਰ ਤੇ ਸਕਿਓਰਿਟੀ ਦੇ ਖਿਲਾਫ ਹੈ ਪਰ ਅੱਜ ਸਿਰਫ ਮੁੱਖ ਮੰਤਰੀ, ਉਹਨਾਂ ਦੀ ਪਤਨੀ, ਭੈਣ ਤੇ ਮਾਂ ਦੀ ਸੁਰੱਖਿਆ ਵਿਚ ਹੀ ਹਜ਼ਾਰਾਂ ਪੁਲਿਸ ਮੁਲਾਜ਼ਮ ਤਾਇਨਾਤ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਚਾਰ ਮੁੱਖ ਮੰਤਰੀ ਹਨ।

ਉਹਨਾਂ ਨੇ ਲੁਧਿਆਣਾ ਨੂੰ ਅਣਡਿੱਠ ਕਰਨ ’ਤੇ ਵੀ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਨੇ ਤਾਂ ਪਿਛਲੇ ਢਾਈ ਸਾਲਾਂ ਵਿਚ ਆਪਣੇ ਹਲਕੇ ਧੂਰੀ ਨੂੰ ਹੀ ਅਣਡਿੱਠ ਕਰ ਦਿੱਤਾ ਹੈ ਤੇ ਸਿਰਫ ਦੋ ਵਾਰ ਉਥੇ ਗਏ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਅਸੀਂ ਚੌੜੀਆਂ ਸੜਕਾਂ, ਫਲਾਈਓ ਤੇ ਰੇਲਵੇ ਪੁੱਲਾਂ ਨਾਲ ਲੁਧਿਆਣਾ ਦਾ ਚੇਹਰਾ ਮੋਹਰਾ ਹੀ ਬਦਲ ਦਿੱਤਾ ਸੀ। ਅਸੀਂ ਨਾਗਰਿਕ ਸਹੂਲਤਾਂ ਵਿਚ ਸੁਧਾਰ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੇ ਸੱਤ ਸਾਲਾਂ ਦੇ ਰਾਜ ਵਿਚ ਸ਼ਹਿਰ ਵਿਚ ਇਕ ਵੀ ਨਵਾਂ ਪ੍ਰਾਜੈਕਟ ਨਹੀਂ ਆਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਤਾਂ ਜੋ ਵਿਕਾਸ ਦਾ ਦੌਰ ਮੁੜ ਵਾਪਸ ਲਿਆਂਦਾ ਜਾ ਸਕੇ ਤੇ ਸੰਸਦ ਵਿਚ ਪੰਜਾਬੀਆਂ ਦੀ ਆਵਾਜ਼ ਸੁਣੀ ਜਾ ਸਕੇ।

ਸਰਦਾਰ ਬਾਦਲ ਨੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਦਰਸ਼ਨ ਸਿੰਘ ਸ਼ਿਵਾਲਿਕ, ਰਣਜੀਤ ਸਿੰਘ ਢਿੱਲੋਂ, ਜਗਬੀਰ ਸਿੰਘ ਸੋਖੀ, ਸ਼ਰਨਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ ਅਤੇ ਸੁਰਜੀਤ ਸਿੰਘ ਵੱਲੋਂ ਆਯੋਜਿਤ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ ਅਤੇ ਦੰਗਾ ਪੀੜਤ ਐਸੋਸੀਏਸ਼ਨ ਦੇ ਬੀਬੀ ਗੁਰਦੀਪ ਕੌਰ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਵੀ ਕੀਤੀ।

Tags: 1 ਜੂਨLATEST PUNJABI NEWSLOK SABHA ELECTIONS 2024POLITICSpunjab newsWEB PORTALWISHAVWARTA.INਅਕਾਲੀ ਦਲਸ਼੍ਰੋਮਣੀ ਅਕਾਲੀ ਦਲ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Navjot
June 3, 2026
0

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

by Ankit
June 3, 2026
0

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

by Ankit
June 3, 2026
0

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਲੁਧਿਆਣਾ ਦੇ...

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 3, 2026
0

Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ - ਪ੍ਰਸ਼ਾਸਨ ਅਲਰਟ ਮੋਹਾਲੀ, 3 ਜੂਨ (ਵਿਸ਼ਵ ਵਾਰਤਾ) – ਸਕੂਲਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

by Ranjit Singh
June 3, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) – 3 ਜੂਨ ਨੂੰ ਸੋਨੇ ਅਤੇ ਚਾਂਦੀ...

Most Popular

IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ

IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ

by Navjot
3 weeks ago
0

IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 