• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 hour ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ

May 20, 2024
in ਸਿਆਸੀ, ਪੰਜਾਬ, ਲੋਕ ਸਭਾ ਚੋਣਾਂ 2024
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ

ਫ਼ਰੀਦਕੋਟ/ਚੰਡੀਗੜ੍ਹ, 19 ਮਈ(ਵਿਸ਼ਵ ਵਾਰਤਾ)-  ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੈਤੋ ਅਤੇ ਮੋਗਾ ਵਿੱਚ ਕਰਮਜੀਤ ਅਨਮੋਲ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਫ਼ਰੀਦਕੋਟ ਦੇ ਲੋਕਾਂ ਨੂੰ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਵਿੱਚ ਆਏ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਤੇ ਸਹਿਯੋਗ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਦੂਜੀਆਂ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਮੇਰੇ ‘ਤੇ ਹਰ ਰੋਜ਼ ਪਿਆਰ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ, ਜਦਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਲੋਕ ਆਪਣੀ ਉਂਗਲਾਂ ਗਿਣਦੇ ਹਨ ਕਿ ਸਭ ਕੁਝ ਸੁਰੱਖਿਅਤ ਹੈ ਜਾਂ ਨਹੀਂ।

ਕਰਮਜੀਤ ਅਨਮੋਲ ਨਾਲ ਆਪਣੇ ਰਿਸ਼ਤੇ ‘ਤੇ ਮਾਨ ਨੇ ਕਿਹਾ ਕਿ ਕਰਮਜੀਤ ਮੇਰਾ ਛੋਟਾ ਭਰਾ ਅਤੇ ਬਚਪਨ ਦਾ ਦੋਸਤ ਹੈ। ਅਸੀਂ ਦੋਵੇਂ ਇਕੱਠੇ ਪੜ੍ਹਦੇ ਸੀ। ਮਿਲ ਕੇ ਕਲਾਕਾਰੀ ਵਿੱਚ ਅੱਗੇ ਵਧੇ। ਆਪਣੇ ਅਦਾਕਾਰੀ ਕੈਰੀਅਰ ਦੇ ਸ਼ੁਰੂਆਤੀ ਦਿਨਾਂ ਵਿੱਚ ਅਸੀਂ ਦੋਵੇਂ ਛੋਟੇ-ਛੋਟੇ ਸਕੂਲਾਂ ਵਿੱਚ ਇਕੱਠੇ ਨਾਟਕ ਕਰਦੇ ਸੀ, ਜਿਸ ਨਾਲ ਸਾਨੂੰ ਹੌਸਲਾ ਮਿਲਦਾ ਸੀ ਅਤੇ ਸਾਨੂੰ ਕੁਝ ਪੈਸੇ ਵੀ ਮਿਲਦੇ ਸੀ। ਉਨ੍ਹਾਂ ਕਿਹਾ ਕਿ ਕਰਮਜੀਤ ਜੋ ਕਿ ਬਹੁਤ ਹੀ ਗ਼ਰੀਬ ਪਰਿਵਾਰ ਵਿੱਚੋਂ ਹੈ, ਆਪਣੀ ਮਿਹਨਤ ਅਤੇ ਲਗਨ ਸਦਕਾ ਇੱਥੇ ਪੁੱਜਿਆ ਹੈ। ਉਸ ਨੂੰ ਜਿਤਾਓ, ਉਹ ਤੁਹਾਡੇ ਦੁੱਖ-ਦਰਦ ਨੂੰ ਸਮਝੇਗਾ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਏਗਾ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਨਹੀਂ ਮੰਗਦੇ। ਅਸੀਂ ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਪਿਛਲੇ ਦੋ ਸਾਲਾਂ ਵਿੱਚ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮਿਨੈਂਸ ਬਣਾਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਲੋੜੀਂਦੀ ਬਿਜਲੀ ਦਿੱਤੀ ਗਈ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਗਈ। ਇਸ ਵਾਰ ਕਿਸਾਨਾਂ ਨੂੰ ਜਨਰੇਟਰਾਂ ਲਈ ਡੀਜ਼ਲ ਖਰੀਦਣ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਮੈਂ ਜਿੱਥੇ ਵੀ ਪ੍ਰਚਾਰ ਕਰਨ ਜਾਂਦਾ ਹਾਂ, ਲੋਕ ਆਪ ਹੀ ਕਹਿੰਦੇ ਹਨ ਕਿ ਜੋ ਕੰਮ 75 ਸਾਲਾਂ ਵਿੱਚ ਨਹੀਂ ਹੋਏ, ਉਹ ਕੰਮ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਕਰ ਦਿੱਤੇ ਹਨ। ਇਸ ਲਈ ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ। ਫਿਰ ਰਲ ਕੇ ਪੰਜਾਬ ਨੂੰ ਫਿਰ ਤੋਂ ਸੋਨੇ ਦੀ ਚਿੜੀ ਬਣਾਵਾਂਗੇ।

ਉਨ੍ਹਾਂ ਕਿਹਾ ਕਿ ਐਨਾ ਕੰਮ ਸਿਰਫ਼ ਦੋ ਸਾਲਾਂ ਵਿੱਚ ਇਸ ਲਈ ਸੰਭਵ ਹੋ ਸਕਿਆ ਹੈ ਕਿਉਂਕਿ ਸਾਡੇ ਇਰਾਦੇ ਨੇਕ ਅਤੇ ਸਾਫ਼ ਸਨ। ਕੋਈ ਵੀ ਮੇਰੇ ‘ਤੇ ਇਕ ਰੁਪਏ ਦਾ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾ ਸਕਦਾ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਪੈਸਾ ਕਮਾਉਣ ਦਾ ਰਾਹ ਛੱਡ ਦਿੱਤਾ ਹੈ, ਪਰ ਜਿਨ੍ਹਾਂ ਨੇ ਪੰਜਾਬ ਦਾ ਪੈਸਾ ਲੁੱਟਿਆ ਹੈ, ਮੈਂ ਉਨ੍ਹਾਂ ਨੂੰ ਨਹੀਂ ਛੱਡਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਬੱਸਾਂ, ਕਾਰੋਬਾਰ ਅਤੇ ਹੋਟਲਾਂ ਵਿੱਚ ਹਿੱਸਾ ਲੈਣ ਦੀ ਲੋੜ ਨਹੀਂ ਹੈ। ਮੈਂ ਸਿਰਫ਼ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ।

ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਬਾਰੇ ਸਪੱਸ਼ਟੀਕਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੇ ਇਹ ਅਫ਼ਵਾਹ ਫੈਲਾਈ ਹੈ ਕਿ ਸਰਕਾਰ ਵੱਲੋਂ ਸਿਰਫ਼ ਆਟਾ ਹੀ ਦਿੱਤਾ ਜਾਵੇਗਾ, ਅਜਿਹਾ ਨਹੀਂ ਹੈ, ਇਹ ਝੂਠ ਹੈ। ਲੋਕਾਂ ਕੋਲ ਦੋਵੇਂ ਵਿਕਲਪ ਹਨ। ਤੁਸੀਂ ਆਟਾ ਜਾਂ ਕਣਕ ਵਿਚੋਂ ਕੁੱਝ ਵੀ ਲੈ ਸਕਦੇ ਹੋ।

ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਏ.ਸੀ. ਵਾਲੇ ਕਮਰਿਆਂ ਵਿਚ ਰਹਿਣ ਵਾਲੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਨਿਕਲਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32° ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਉਨ੍ਹਾਂ ਨੇ ਆਪਣੀ ਜੀਪ ਉੱਤੇ ਛੱਤ ਪਾਈ ਹੋਈ ਹੈ। ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ?

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਦਿਲਚਸਪੀ ਸਿਰਫ਼ ਸੱਤਾ ਤੇ ਦੌਲਤ ਇਕੱਠੀ ਕਰਨ ਵਿੱਚ ਹੈ। ਉਨ੍ਹਾਂ ਕਿਹਾ ਕਿ ਸੁਖ-ਵਿਲਾਸ ਹੋਟਲ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ। ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਅਤੇ ਪਹਾੜਾਂ ਵਿੱਚ ਆਪਣੇ ਐਸ਼ੋ-ਆਰਾਮ ਲਈ ਆਲੀਸ਼ਾਨ ਘਰ ਬਣਵਾਏ ਹਨ। ਮਾਨ ਨੇ ਕਿਹਾ ਕਿ ਸੁਖ-ਵਿਲਾਸ ਦੇ ਹਰ ਲਗਜ਼ਰੀ ਕਮਰੇ ਦੇ ਨਾਲ ਇੱਕ ਪ੍ਰਾਈਵੇਟ ਪੂਲ ਹੈ। ਮਾਨ ਨੇ ਕਿਹਾ ਕਿ ਉਹ ਉਸ ਜ਼ਮੀਨ ਨੂੰ ਬਾਦਲ ਪਰਿਵਾਰ ਤੋਂ ਛੁਡਵਾ ਕੇ ਸਕੂਲ ਵਿਚ ਤਬਦੀਲ ਕਰ ਦੇਣਗੇ। ਇਹ ਦੇਸ਼ ਦਾ ਪਹਿਲਾ ਸਕੂਲ ਹੋਵੇਗਾ ਜਿਸ ਦੇ ਹਰ ਕਲਾਸ-ਰੂਮ ਦੇ ਨਾਲ ਪੂਲ ਹੋਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੈਤੋ ਦੇ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੈਤੋ ਦੇ ਮੋਰਚੇ ਦੌਰਾਨ ਕਿਸਨੇ ਖੂਹ ਵਿੱਚ ਜ਼ਹਿਰ ਪਾਇਆ ਸੀ।

ਭਗਵੰਤ ਮਾਨ ਨੇ ਸੁਖਪਾਲ ਖਹਿਰਾ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਖਹਿਰਾ ਕਹਿੰਦੇ ਹਨ ਕਿ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕਾਂ ‘ਤੇ ਪਾਬੰਦੀ ਹੋਣੀ ਚਾਹੀਦੀ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਸਾਡੇ ਗੁਰੂਆਂ ਨੇ ਸਾਨੂੰ ਦੂਜਿਆਂ ਦਾ ਪੇਟ ਭਰਨਾ ਸਿਖਾਇਆ ਹੈ। ਪੰਜਾਬ ਕਣਕ-ਝੋਨੇ ਦੀ ਪੈਦਾਵਾਰ ਕਰਕੇ ਪੂਰੇ ਦੇਸ਼ ਦਾ ਢਿੱਡ ਭਰਦਾ ਹੈ। ਇਸ ਵਾਰ ਪੰਜਾਬ ਵਿਚ 130 ਲੱਖ ਮੀਟਰਿਕ ਟਨ ਕਣਕ ਪੈਦਾ ਹੋਈ ਹੈ ਅਤੇ ਆਉਣ ਵਾਲੇ ਅਕਤੂਬਰ ਮਹੀਨੇ ਤੱਕ ਦੇਸ਼ ਨੂੰ 220 ਲੱਖ ਮੀਟਰਿਕ ਟਨ ਚੌਲ ਪੈਦਾ ਕਰਕੇ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਵਰਗੇ ਹੋਰ ਦੇਸ਼ਾਂ ਵਿਚ ਵੀ ਆਪਣੇ ਪੰਜਾਬੀ ਲੋਕ ਜਾਂਦੇ ਹਨ ਅਤੇ ਉੱਥੇ ਤਰੱਕੀ ਕਰ ਰਹੇ ਹਨ। ਇਸ ਲਈ ਖਹਿਰਾ ਨੂੰ ਸੌੜੀ ਮਾਨਸਿਕਤਾ ਨਹੀਂ ਰੱਖਣੀ ਚਾਹੀਦੀ ਹੈ।

ਮੈਂ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਸੇਵਾ ਕਰ ਰਹੇ ਹਨ, ਮੈਂ ਉਸੇ ਤਰ੍ਹਾਂ ਫ਼ਰੀਦਕੋਟ ਦੇ ਲੋਕਾਂ ਲਈ ਕੰਮ ਕਰਾਂਗਾ-ਕਰਮਜੀਤ ਅਨਮੋਲ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰੋਡ ਸ਼ੋਅ ‘ਚ ਆਏ ਹਜ਼ਾਰਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਹੀ ਕਰਾਂਗਾ ਫ਼ਰੀਦਕੋਟ ਦੇ ਵਿਕਾਸ ਲਈ ਕੰਮ ਕਰਾਂਗਾ। ਮੈਂ ਇਸ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਵਾਂਗਾ ਅਤੇ ਉਨ੍ਹਾਂ ਦਾ ਹੱਲ ਕਰਾਂਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

by Ranjit Singh
4 weeks ago
0

Big News: UPI ਭੁਗਤਾਨਾਂ 'ਤੇ ਲੱਗਣ ਵਾਲਾ ਚਾਰਜ ਮੁਲਤਵੀ ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ): UPI ਭੁਗਤਾਨਾਂ 'ਤੇ ਚਾਰਜ ਦੀਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 